For the best experience, open
https://m.punjabitribuneonline.com
on your mobile browser.
Advertisement

ਪੂਤਿਨ ਦੇ ਨਕਸ਼ੇ ਕਦਮਾਂ ’ਤੇ ਚੱਲ ਰਹੇ ਹਨ ਪ੍ਰਧਾਨ ਮੰਤਰੀ ਮੋਦੀ: ਪਵਾਰ

06:56 AM Apr 23, 2024 IST
ਪੂਤਿਨ ਦੇ ਨਕਸ਼ੇ ਕਦਮਾਂ ’ਤੇ ਚੱਲ ਰਹੇ ਹਨ ਪ੍ਰਧਾਨ ਮੰਤਰੀ ਮੋਦੀ  ਪਵਾਰ
Advertisement

ਅਮਰਾਵਤੀ, 22 ਅਪਰੈਲ
ਨੈਸ਼ਨਲਿਸਟ ਕਾਂਗਰਸ ਪਾਰਟੀ (ਸ਼ਰਦਚੰਦਰ ਪਵਾਰ) ਦੇ ਨੇਤਾ ਸ਼ਰਦ ਪਵਾਰ ਨੇ ਅੱਜ ਇੱਥੇ ਦਾਅਵਾ ਕੀਤਾ ਕਿ ਸਾਬਕਾ ਪ੍ਰਧਾਨ ਮੰਤਰੀਆਂ ਨੇ ਇੱਕ ਨਵਾਂ ਭਾਰਤ ਬਣਾਉਣ ਲਈ ਕੰਮ ਕੀਤਾ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿਰਫ਼ ਦੂਜਿਆਂ ਦੀ ਆਲੋਚਨਾ ਕਰਦੇ ਹਨ ਅਤੇ ਇਹ ਨਹੀਂ ਦੱਸਦੇ ਕਿ ਉਨ੍ਹਾਂ ਦੀ ਸਰਕਾਰ ਨੇ ਪਿਛਲੇ ਦਸ ਸਾਲਾਂ ਵਿੱਚ ਲੋਕਾਂ ਲਈ ਕੀ ਕੀਤਾ। ਪਵਾਰ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਡਰ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੂਤਿਨ ਦੇ ਨਕਸ਼ੇ ਕਦਮਾਂ ’ਤੇ ਚੱਲ ਰਹੇ ਹਨ।
ਅਮਰਾਵਤੀ ਵਿੱਚ ਮਹਾ ਵਿਕਾਸ ਅਗਾੜੀ ਉਮੀਦਵਾਰ ਲਈ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਪਵਾਰ ਨੇ ਕਿਹਾ ਕਿ ਦੇਸ਼ ਪ੍ਰਤੀ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੇ ਯੋਗਦਾਨ ’ਤੇ ਸਵਾਲ ਨਹੀਂ ਚੁੱਕਿਆ ਜਾ ਸਕਦਾ ਹੈ। ਉਨ੍ਹਾਂ ਕਿਹਾ, ‘‘ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਮਗਰੋਂ ਮੈਂ ਇੰਦਰਾ ਗਾਂਧੀ, ਰਾਜੀਵ ਗਾਂਧੀ ਅਤੇ ਨਰਸਿਮਹਾ ਰਾਓ ਤੋਂ ਲੈ ਕੇ ਮਨਮੋਹਨ ਸਿੰਘ ਤੱਕ ਲਗਭਗ ਸਾਰੇ ਪ੍ਰਧਾਨ ਮੰਤਰੀਆਂ ਦੀ ਕਾਰਜਸ਼ੈਲੀ ਦੇਖੀ। -ਪੀਟੀਆਈ

Advertisement

‘ਕਾਂਗਰਸ ’ਤੇ ਲਗਾਤਾਰ ਹਮਲਾ ਕਰਨਾ ਸਮਝਦਾਰੀ ਵਾਲਾ ਫ਼ੈਸਲਾ ਨਹੀਂ’

ਮੁੰਬਈ: ਨੈਸ਼ਨਲਿਸਟ ਕਾਂਗਰਸ ਪਾਰਟੀ ਦੇ ਪ੍ਰਧਾਨ ਸ਼ਰਦ ਪਵਾਰ ਨੇ ਅੱਜ ਇੱਥੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਾਂਗਰਸ ’ਤੇ ਲਗਾਤਾਰ ਹਮਲਾ ਕੀਤਾ ਜਾਣਾ ‘ਸਮਝਦਾਰੀ ਵਾਲਾ ਫ਼ੈਸਲਾ’ ਨਹੀਂ ਹੈ ਕਿਉਂਕਿ ਪਾਰਟੀ ਸੱਤਾ ਵਿੱਚ ਨਹੀਂ ਹੈ। ਅਮਰਾਵਤੀ ਵਿੱਚ ਮਰਾਠੀ ਨਿਊਜ਼ ਚੈਨਲ ਨਾਲ ਗੱਲਬਾਤ ਦੌਰਾਨ ਪਵਾਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਵਿਰੋਧੀ ਧਿਰਾਂ ਦੀ ਆਲੋਚਨਾ ਕਰਦੇ ਰਹਿੰਦੇ ਹਨ ਪਰ ਭਵਿੱਖ ਨੂੰ ਲੈ ਕੇ ਆਪਣੀ ਸਰਕਾਰ ਜਾਂ ਭਾਜਪਾ ਦੀਆਂ ਯੋਜਨਾਵਾਂ ’ਤੇ ਚਰਚਾ ਨਹੀਂ ਕਰਦੇ।

Advertisement
Author Image

joginder kumar

View all posts

Advertisement
Advertisement
×