ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪ੍ਰਧਾਨ ਮੰਤਰੀ ਮੋਦੀ ਵੱਲੋਂ ਐਲਨ ਮਸਕ ਨਾਲ ਗੱਲਬਾਤ

01:52 PM Apr 18, 2025 IST
featuredImage featuredImage

ਨਵੀਂ ਦਿੱਲੀ, 18 ਅਪਰੈਲ

Advertisement

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਅਮਰੀਕੀ ਪ੍ਰਸ਼ਾਸਨ ਵਿਚ ਮਜ਼ਬੂਤ ਪ੍ਰਭਾਵ ਰੱਖਣ ਵਾਲੇ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਐਲਨ ਮਸਕ ਨਾਲ ਗੱਲਬਾਤ ਕੀਤੀ। ਮੋਦੀ ਨੇ ਮਸਕ ਨਾਲ ਗੱਲ ਕਰਨ ਤੋਂ ਬਾਅਦ ਐਕਸ ’ਤੇ ਕਿਹਾ ਕਿ ਉਨ੍ਹਾਂ ਨੇ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਇਸ ਸਾਲ ਦੇ ਸ਼ੁਰੂ ਵਿਚ ਵਾਸ਼ਿੰਗਟਨ ਡੀਸੀ ਵਿਚ ਸਾਡੀ ਮੀਟਿੰਗ ਦੌਰਾਨ ਅਸੀਂ ਜਿਨ੍ਹਾਂ ਵਿਸ਼ਿਆਂ ਨੂੰ ਰੱਖਿਆ ਗਿਆ ਸੀ, ਉਹ ਇਸ ਗੱਲਬਾਤ ਦੇ ਮੁੱਖ ਬਿੰਦੂ ਸਨ।

ਮੋਦੀ ਨੇ ਕਿਹਾ, ‘‘ਅਸੀਂ ਤਕਨਾਲੋਜੀ ਅਤੇ ਨਵੀਨਤਾ ਦੇ ਖੇਤਰਾਂ ਵਿੱਚ ਸਹਿਯੋਗ ਲਈ ਅਥਾਹ ਸੰਭਾਵਨਾਵਾਂ 'ਤੇ ਚਰਚਾ ਕੀਤੀ। ਭਾਰਤ ਇਨ੍ਹਾਂ ਖੇਤਰਾਂ ਵਿੱਚ ਅਮਰੀਕਾ ਨਾਲ ਭਾਈਵਾਲੀ ਨੂੰ ਅੱਗੇ ਵਧਾਉਣ ਲਈ ਵਚਨਬੱਧ ਹੈ।’’

Advertisement

ਜ਼ਿਕਰਯੋਗ ਹੈ ਕਿ ਮਸਕ ਨੂੰ ਡੋਨਲਡ ਟਰੰਪ ਪ੍ਰਸ਼ਾਸਨ ਵਿਚ ਸਭ ਤੋਂ ਪ੍ਰਭਾਵਸ਼ਾਲੀ ਵਿਅਕਤੀਆਂ ਵਿੱਚੋਂ ਇਕ ਮੰਨਿਆ ਜਾਂਦਾ ਹੈ ਅਤੇ ਉਹ ਸਰਕਾਰੀ ਖਰਚਿਆਂ ਨੂੰ ਘਟਾਉਣ ਅਤੇ ਸੰਘੀ ਕਾਰਜਬਲ ਨੂੰ ਘਟਾਉਣ ਦੇ ਉਦੇਸ਼ ਨਾਲ ਸਰਕਾਰੀ ਕੁਸ਼ਲਤਾ ਵਿਭਾਗ (DOGE) ਦੀ ਅਗਵਾਈ ਕਰ ਰਿਹਾ ਹੈ। -ਪੀਟੀਆਈ

Advertisement
Tags :
Alon MuskNarendra ModiPunjabi NewsPunjabi Tribune