ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪ੍ਰਧਾਨ ਮੰਤਰੀ ਮੋਦੀ 30 ਤੋਂ ਮੁੜ ਕਰਨਗੇ ‘ਮਨ ਕੀ ਬਾਤ’

06:44 AM Jun 19, 2024 IST

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਉਨ੍ਹਾਂ ਦਾ ਮਾਸਿਕ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ 30 ਜੂਨ ਤੋਂ ਮੁੜ ਸ਼ੁਰੂ ਹੋਵੇਗਾ। ਉਨ੍ਹਾਂ ਲੋਕਾਂ ਨੂੰ ਇਸ ਸਬੰਧੀ ਆਪਣੇ ਵਿਚਾਰ ਤੇ ਸੁਝਾਅ ਸਾਂਝੇ ਕਰਨ ਦੀ ਅਪੀਲ ਕੀਤੀ। ਉਨ੍ਹਾਂ ‘ਐਕਸ’ ਉੱਤੇ ਪੋਸਟ ਵਿੱਚ ਕਿਹਾ, ‘‘ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਚੋਣਾਂ ਦੇ ਮੱਦੇਨਜ਼ਰ ਕੁੱਝ ਮਹੀਨਿਆਂ ਦੇ ਵਕਫ਼ੇ ਮਗਰੋਂ ‘ਮਨ ਕੀ ਬਾਤ’ ਵਾਪਸ ਆ ਗਿਆ ਹੈ। ਇਸ ਮਹੀਨੇ ਦਾ ਪ੍ਰੋਗਰਾਮ ਐਤਵਾਰ, 30 ਜੂਨ ਨੂੰ ਹੋਵੇਗਾ।’’ ਮੋਦੀ ਨੇ ਕਿਹਾ, ‘‘ਮੈਂ ਤੁਹਾਨੂੰ ਸਾਰਿਆਂ ਨੂੰ ਇਸ ਸਬੰਧੀ ਆਪਣੇ ਵਿਚਾਰ ਤੇ ਸੁਝਾਅ ਸਾਂਝੇ ਕਰਨ ਦਾ ਸੱਦਾ ਦਿੰਦਾ ਹਾਂ। ਮਾਈਗੋਵ ਓਪਨ ਫਾਰਮ ’ਤੇ ਲਿਖੋ, ਨਮੋ ਐਪ ਜਾਂ 1800 11 7800 ’ਤੇ ਸੁੁਨੇਹਾ ਦਰਜ ਕਰੋ।’’ ਪ੍ਰਧਾਨ ਮੰਤਰੀ ਦਾ ਮਾਸਿਕ ‘ਮਨ ਕੀ ਬਾਤ’ ਪ੍ਰੋਗਰਾਮ ਆਖ਼ਰੀ ਵਾਰ 25 ਫਰਵਰੀ ਨੂੰ ਪ੍ਰਸਾਰਿਤ ਕੀਤਾ ਗਿਆ ਸੀ ਅਤੇ ਫਿਰ ਲੋਕ ਸਭਾ ਚੋਣਾਂ ਕਾਰਨ ਬਰੇਕ ਲਿਆ ਗਿਆ ਸੀ। ਇਸ ਪ੍ਰੋਗਰਾਮ ਦੀ 110ਵੀਂ ਕਿਸ਼ਤ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰਾਂ ਨੂੰ ਕਿਹਾ ਸੀ ਕਿ ਉਨ੍ਹਾਂ ਦੀ ਪਹਿਲੀ ਵੋਟ ਦੇਸ਼ ਹਿੱਤ ਵਿੱਚ ਹੋਣੀ ਚਾਹੀਦੀ ਹੈ। -ਪੀਟੀਆਈ

Advertisement

Advertisement
Advertisement