ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪ੍ਰਧਾਨ ਮੰਤਰੀ ਮਨੀਪੁਰ ਵਿੱਚ ਸਰਬ ਪਾਰਟੀ ‘ਸ਼ਾਂਤੀ ਰੈਲੀ’ ਨੂੰ ਸੰਬੋਧਨ ਕਰਨ, ਅਸੀਂ ਸ਼ਾਮਲ ਹੋਵਾਂਗੇ: ਅਧੀਰ ਰੰਜਨ ਚੌਧਰੀ

05:11 PM Aug 13, 2023 IST
ਫਾਈਲ ਫੋਟੋ।

ਨਵੀਂ ਦਿੱਲੀ, 13 ਅਗਸਤ
ਲੋਕ ਸਭਾ ਵਿੱਚ ਕਾਂਗਰਸ ਸੰਸਦੀ ਦਲ ਦੇ ਆਗੂ ਅਧੀਰ ਰੰਜਨ ਚੌਧਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਮਨੀਪੁਰ ਵਿੱਚ ਸਰਬ ਪਾਰਟੀ ਵਫ਼ਦ ਦੀ ਅਗਵਾਈ ਕਰਨ ਅਤੇ ਉੱਤਰ-ਪੂਰਬੀ ਰਾਜ ਵਿੱਚ ਨਸਲੀ ਹਿੰਸਾ ਦੇ ਖਾਤਮੇ ਲਈ ‘ਅਮਨ ਰੈਲੀ’ ਕਰਨ। ਉਨ੍ਹਾਂ ਕਿਹਾ ਕਿ ਕਾਂਗਰਸ ਇਸ ਵਿੱਚ ਸ਼ਾਮਲ ਹੋਵੇਗੀ। ਚੌਧਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਮਨੀਪੁਰ ਦੇ ਲੋਕਾਂ ਨੂੰ ਕਹਿਣ ਕਿ ਉਨ੍ਹਾਂ ਨੂੰ ਡਰਨ ਦੀ ਲੋੜ ਨਹੀਂ ਤੇ ਪੂਰਾ ਦੇਸ਼ ਸੂਬੇ ਵਿੱਚ ਸ਼ਾਂਤੀ ਦੀ ਬਹਾਲੀ ਲਈ ਉਨ੍ਹਾਂ ਨਾਲ ਖੜ੍ਹਾ ਹੈ। ਚੌਧਰੀ ਇਥੇ ਇੰਡੀਆ ਟੀਵੀ ਦੇ ਸ਼ੋਅ ‘ਆਪ ਕੀ ਅਦਾਲਤ’ ਵਿੱਚ ਬੋਲ ਰਹੇ ਸਨ। ਚੌਧਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਇਕ ਸਰਬ ਪਾਰਟੀ ਵਫ਼ਦ ਮਨੀਪੁਰ ਲੈ ਕੇ ਜਾਣਾ ਚਾਹੀਦਾ ਹੈ ਤੇ ‘‘ਅਸੀਂ ਉਸ ਵਿੱਚ ਸ਼ਾਮਲ ਹੋਵਾਂਗੇ।’’ ਉਨ੍ਹਾਂ ਕਿਹਾ, ‘‘ਅਸੀਂ ਸਦਨ ਵਿੱਚ ਇਹ ਸੁਝਾਅ ਦਿੱਤਾ ਸੀ, ਪਰ ਉਹ ਸਹਿਮਤ ਨਹੀਂ ਹੋਏ। ਇਹ ਹੋਰ ਕੁਝ ਨਹੀਂ ਬਲਕਿ ‘ਬਹੁਮਤ ਦਾ ਬਾਹੂਬਲੀ’।’’ -ਪੀਟੀਆਈ

Advertisement

Advertisement