ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੀਐੱਮਓ ਪਿਛਲੇ ਦਸ ਸਾਲਾਂ ’ਚ ਸੱਤਾ ਦਾ ਕੇਂਦਰ ਬਣਿਆ: ਮੋਦੀ

07:48 AM Jun 11, 2024 IST
ਪੀਐੱਮਓ ਸਟਾਫ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ। -ਫੋਟੋ: ਏਐੱਨਆਈ

ਨਵੀਂ ਦਿੱਲੀ, 10 ਜੂਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਉਨ੍ਹਾਂ ਦਾ ਦਫ਼ਤਰ (ਪੀਐੱਮਓ) ‘ਉਤਪ੍ਰੇਰਕ ਏਜੰਟ’ ਬਣ ਗਿਆ ਹੈ, ਜੋ ਸਿਸਟਮ ਵਿਚ ਨਵੀਂ ਊਰਜਾ ਤੇ ਜੋਸ਼ ਭਰਦਾ ਹੈ। ਸ੍ਰੀ ਮੋਦੀ ਨੇ ਦਾਅਵਾ ਕੀਤਾ ਕਿ ਪੀਐੱਮਓ ਪਿਛਲੇ ਦਸ ਸਾਲਾਂ ਵਿਚ ਸੱਤਾ ਦਾ ਵੱਡਾ ਕੇਂਦਰ ਬਣ ਗਿਆ ਹੈ। ਆਪਣੇ ਤੀਜੇ ਕਾਰਜਕਾਲ ਦੀ ਸ਼ੁਰੂਆਤ ਮੌਕੇ ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ) ਦੇ ਸਟਾਫ਼ ਨੂੰ ਸੰਬੋਧਨ ਕਰਦਿਆਂ ਸ੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦਾ ਇਕੋ ਇਕ ਟੀਚਾ ‘ਦੇਸ਼ ਪਹਿਲਾਂ’ ਹੈ ਤੇ ਉਨ੍ਹਾਂ ਦੀ ਇਕੋ ਇਕ ਪ੍ਰੇਰਨਾ ‘ਵਿਕਸਤ ਭਾਰਤ’ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਆਪਣੇ ਸਟਾਫ਼ ਤੋਂ ਵੀ ਇਹੀ ਉਮੀਦ ਕਰਦੇ ਹਨ।
ਸ੍ਰੀ ਮੋਦੀ ਨੇ ਕਿਹਾ, ‘‘ਮੇਰਾ ਹਰੇਕ ਪਲ ਦੇਸ਼ ਲਈ ਹੈ।’’ ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਉਨ੍ਹਾਂ 2047 ਤੱਕ ਭਾਰਤ ਨੂੰ ਵਿਕਸਤ ਮੁਲਕ ਬਣਾਉਣ ਦੇ ਟੀਚੇ ਨੂੰ ਪੂਰਾ ਕਰਨ ਲਈ 24 ਘੰਟੇ ਕੰਮ ਕਰਨ ਦਾ ਵਾਅਦਾ ਕੀਤਾ ਹੈ। ਸ੍ਰੀ ਮੋਦੀ ਨੇ ਕਿਹਾ ਕਿ ਪੀਐੱਮਓ ਸੇਵਾ ਲਈ ਹੋਵੇ ਤੇ ਇਹ ਮੋਦੀ ਦਾ ਨਹੀਂ ਬਲਕਿ ਲੋਕਾਂ ਦਾ ਪੀਐੱਮਓ ਹੋਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਰਾਜ ਕਰਨ ਲਈ ਪੈਦਾ ਨਹੀਂ ਹੋਏ ਤੇ ਉਹ ਤਾਕਤ ਇਕੱਠੀ ਕਰਨ ਬਾਰੇ ਨਹੀਂ ਸੋਚਦੇ। ਮੋਦੀ ਨੇ ਕਿਹਾ ਕਿ ਭਾਰਤ ਦੇ 140 ਕਰੋੜ ਲੋਕ ਹਮੇਸ਼ਾ ਉਨ੍ਹਾਂ ਦੇ ਜ਼ਿਹਨ ’ਚ ਰਹਿੰਦੇ ਹਨ ਜਿਨ੍ਹਾਂ ਨੂੰ ਉਹ ਭਗਵਾਨ ਦਾ ਰੂਪ ਮੰਨਦੇ ਹਨ। ਮੋਦੀ ਨੇ ਚੋਣ ਪ੍ਰਚਾਰ ਦੇ ਸਿੱਧੇ ਹਵਾਲੇ ਨਾਲ ਕਿਹਾ ਕਿ ਪਿਛਲੇ ਤਿੰਨ ਮਹੀਨਿਆਂ ਵਿਚ ਉਨ੍ਹਾਂ ਨਵੇਂ ਅਹਿਦ ਲਈ ਲੋਕਾਂ ਦੀ ਤਾਕਤ, ਸਮਰਪਣ ਭਾਵਨਾ ਤੇ ਊਰਜਾ ਦੇਖੀ ਹੈ। ਉਨ੍ਹਾਂ ਕਿਹਾ ਕਿ ਇਹੀ ਵਜ੍ਹਾ ਹੈ ਕਿ ਲੋਕਾਂ ਨੇ ਉਨ੍ਹਾਂ ਨੂੰ ਮੁੜ ਦੇਸ਼ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। -ਪੀਟੀਆਈ

Advertisement

ਚੰਦਰਬਾਬੂ ਨਾਇਡੂ ਦੇ ਹਲਫ਼ਦਾਰੀ ਸਮਾਗਮ ’ਚ ਸ਼ਾਮਲ ਹੋਣਗੇ ਮੋਦੀ

ਵਿਜੈਵਾੜਾ: ਪ੍ਰਧਾਨ ਮੰਤਰੀ ਨਰਿੰਦਰ ਮੋਦੀ 12 ਜੂਨ ਨੂੰ ਇੱਥੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਤੇਲਗੂ ਦੇਸਮ ਪਾਰਟੀ (ਟੀਡੀਪੀ) ਦੇ ਪ੍ਰਧਾਨ ਨਾਰਾ ਚੰਦਰਬਾਬੂ ਨਾਇਡੂ ਦੇ ਹਲਫ਼ਦਾਰੀ ਸਮਾਗਮ ਵਿੱਚ ਸ਼ਿਰਕਤ ਕਰਨਗੇ। ਇਹ ਸਮਾਗਮ ਗੰਨਾਵਰਮ ਹਵਾਈ ਅੱਡੇ ਨੇੜੇ ਕੇਸਰਪੱਲੀ ਆਈਟੀ ਪਾਰਕ ’ਚ ਹੋਵੇਗਾ। -ਆਈਏਐੱਨਐੱਸ

Advertisement
Advertisement
Advertisement