ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੁਰੂ ਅਰਜਨ ਦੇਵ ਦੀ ਸ਼ਹਾਦਤ ਨੂੰ ਸਮਰਪਿਤ ਕਵੀ ਦਰਬਾਰ

06:57 AM Jun 18, 2024 IST
ਕਵੀ ਦਰਬਾਰ ਵਿੱਚ ਸ਼ਾਮਲ ਸਾਹਿਤਕਾਰ| -ਫੋਟੋ: ਗੁਰਬਖਸ਼ਪੁਰੀ

ਪੱਤਰ ਪ੍ਰੇਰਕ
ਤਰਨ ਤਾਰਨ, 17 ਜੂਨ
ਪੰਜਾਬੀ ਸਾਹਿਤ ਸਭਾ ਤੇ ਸਭਿਆਚਾਰਕ ਕੇਂਦਰ ਤਰਨ ਤਾਰਨ ਵੱਲੋਂ ਭਾਈ ਮੋਹਣ ਸਿੰਘ ਵੈਦ ਯਾਦਗਾਰੀ ਲਾਇਬ੍ਰੇਰੀ ਵਿੱਚ ਬਲਬੀਰ ਸਿੰਘ ਭੈਲ ਦੀ ਪ੍ਰਧਾਨਗੀ ਹੇਠ ਗੁਰੂ ਅਰਜਨ ਦੇਵ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਗਿਆ ਜਿਸ ਵਿੱਚ ਸਾਹਿਤ ਦੀਆਂ ਵੱਖ-ਵੱਖ ਵਨਗੀਆਂ ਦੇ ਸਾਹਿਤਕਾਰਾਂ ਨੇ ਭਾਗ ਲਿਆ। ਸਾਹਿਤਕਾਰਾਂ ਨੇ ਗੁਰੂ ਸਾਹਿਬ ਦੀ ਸ਼ਹਾਦਤ ਦੇ ਵੱਖ-ਵੱਖ ਪੱਖਾਂ ਦੀ ਜਾਣਕਾਰੀ ਦਿੱਤੀ। ਕਵੀਆਂ ਨੇ ਆਪਣੀਆਂ ਮੌਲਿਕ ਰਚਨਾਵਾਂ ਸੁਣਾਈਆਂ। ਇਸ ਮੌਕੇ ਲਾਲੀ ਕਰਤਾਰਪੁਰੀ, ਸਭਾ ਦੇ ਪ੍ਰਧਾਨ ਜਸਵਿੰਦਰ ਸਿੰਘ ਢਿੱਲੋਂ, ਜਨਰਲ ਸਕੱਤਰ ਹਰਭਜਨ ਸਿੰਘ ਭਗਰੱਥ, ਬਲਬੀਰ ਸਿੰਘ ਬੇਲੀ, ਜਸਵਿੰਦਰ ਸਿੰਘ ਚਾਹਲ, ਕੰਵਲਜੀਤ ਸਿੰਘ ਢਿੱਲੋਂ, ਹਰਕੀਰਤ ਸਿੰਘ, ਦੀਦਾਰ ਸਿੰਘ, ਤਾਰਾ ਸਿੰਘ, ਕਾਮਰੇਡ ਚਰਨ ਸਿੰਘ, ਅਵਤਾਰ ਸਿੰਘ ਗੋਇੰਦਵਾਲ ਤੇ ਗੁਰਮੀਤ ਸਿੰਘ ਨੂਰਦੀ ਨੇ ਕਵਿਤਾਵਾਂ ਦੀ ਪੇਸ਼ਕਾਰੀ ਕੀਤੀ। ਸਟੇਜ ਦਾ ਸੰਚਾਲਨ ਹਰਭਜਨ ਸਿੰਘ ਭਗਰੱਥ ਨੇ ਕੀਤਾ। ਸਭਾ ਦੇ ਪ੍ਰਧਾਨ ਜਸਵਿੰਦਰ ਸਿੰਘ ਢਿੱਲੋਂ ਵੱਲੋਂ ਸ਼ਾਮਲ ਹੋਏ ਸਾਹਿਤਕਾਰਾਂ ਦਾ ਧੰਨਵਾਦ ਕੀਤਾ ਗਿਆ।

Advertisement

Advertisement
Advertisement