ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼ਾਇਰ ਵਰਿਆਮ ਬਟਾਲਵੀ ਦੀ ਯਾਦ ਵਿੱਚ ਕਵੀ ਦਰਬਾਰ

08:59 AM Sep 22, 2024 IST

ਖੇਤਰੀ ਪ੍ਰਤੀਨਿਧ
ਐਸ.ਏ.ਐਸ.ਨਗਰ(ਮੁਹਾਲੀ), 21 ਸਤੰਬਰ
ਕਵੀ ਮੰਚ ਮੁਹਾਲੀ ਵੱਲੋਂ ਇੱਥੋਂ ਦੇ ਫੇਜ਼ ਛੇ ਵਿੱਚ ਮਰਹੂਮ ਸ਼ਾਇਰ ਵਰਿਆਮ ਬਟਾਲਵੀ ਦੀ ਯਾਦ ਵਿੱਚ ਕਵੀ ਦਰਬਾਰ ਕਰਵਾਇਆ ਗਿਆ। ਸਾਹਿਤਕਾਰ ਸੁਭਾਸ਼ ਭਾਸਕਰ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਸਮਾਗਮ ਦਾ ਆਰੰਭ ਸ਼ਾਇਰਾ ਕਿਰਨ ਬੇਦੀ ਦੀ ਬੇਵਕਤੀ ਮੌਤ ’ਤੇ ਸਰਧਾਂਜਲੀ ਭੇਟ ਕਰਦਿਆਂ ਦੋ ਮਿੰਟ ਦਾ ਮੌਨ ਧਾਰਨ ਉਪਰੰਤ ਹੋਇਆ। ਮੰਚ ਦੇ ਸੀਨੀਅਰ ਮੀਤ ਪ੍ਰਧਾਨ ਰਣਜੋਧ ਰਾਣਾ ਨੇ ਮੰਚ ਦੀਆਂ ਗਤੀਵਿਧੀਆਂ ਤੇ ਚਾਨਣਾ ਪਾਇਆ। ਧਿਆਨ ਸਿੰਘ ਕਾਹਲੋਂ, ਗੁਰਸ਼ਰਨ ਸਿੰਘ ਕਾਕਾ, ਮਲਕੀਤ ਸਿੰਘ ਨਾਗਰਾ, ਭੁਪਿੰਦਰ ਮਟੌਰੀਆ, ਪਿਆਰਾ ਸਿੰਘ ਰਾਹੀ, ਡਾ ਰਾਜਿੰਦਰ ਰੇਨੂੰ, ਐਡਵੋਕੇਟ ਨੀਲਮ ਨਾਰੰਗ, ਸੋਹਣ ਸਿੰਘ ਬੈਨੀਪਾਲ, ਸੁਖਚਰਨ ਸਿੰਘ ਸਿੱਧੂ(ਜ਼ੀਰਾ), ਬਲਵਿੰਦਰ ਸਿੰਘ ਢਿਲੋਂ ਅਤੇ ਦਰਸ਼ਨ ਸਿੰਘ ਤਿਊਣਾ ਵੱਲੋਂ ਗੀਤ ਅਤੇ ਕਵਿਤਾਵਾਂ ਦੀ ਸ਼ਾਨਦਾਰੀ ਪੇਸ਼ਕਾਰੀ ਕੀਤੀ ਗਈ। ਇਕਬਾਲ ਸਿੰਘ ਸਰੋਆ, ਮਹਿੰਗਾ ਸਿੰਘ ਕਲਸੀ, ਸੁਭਾਸ਼ ਭਾਸਕਰ, ਸਿਰੀ ਰਾਮ ਅਰਸ ਨੇ ਆਪਣੀਆਂ ਗ਼ਜ਼ਲਾਂ ਅਤੇ ਸ਼ੇਅਰ ਸੁਣਾਏ। ਮੰਚ ਦੇ ਪ੍ਰਧਾਨ ਭਗਤ ਰਾਮ ਰੰਗਾੜਾ ਨੇ ਔਰਤਾਂ ਦੀ ਕਾਵਿਕ ਉਸਤਤ ਕਰਦੀ ਰਚਨਾ ਪੇਸ਼ ਕੀਤੀ। ਜਨਰਲ ਸਕੱਤਰ ਰਾਜ ਕੁਮਾਰ ਸਾਹੋਵਾਲੀਆ ਨੇ ਮੰਚ ਸੰਚਾਲਨ ਦੇ ਨਾਲ ਸਾਹਿਤਕ ਰਚਨਾ ਪੇਸ਼ ਕੀਤੀ। ਪਰਵਾਸੀ ਕਵੀ ਜਸਪਾਲ ਸਿੰਘ ਦੇਸੂਵੀ ਵੱਲੋਂ ਸੂਫ਼ੀਆਨਾ ਕਾਵਿ ਰਚਨਾਵਾਂ ਦੀ ਪੇਸ਼ਕਾਰੀ ਕੀਤੀ ਗਈ।

Advertisement

Advertisement