ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੁਰਜੀਤ ਪਾਤਰ ਨੂੰ ਸਮਰਪਿਤ ਕਵੀ ਦਰਬਾਰ

08:30 AM Jul 12, 2024 IST
ਮੁੱਖ ਮਹਿਮਾਨ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। -ਫੋਟੋ: ਚਿੱਲਾ

ਖੇਤਰੀ ਪ੍ਰਤੀਨਿਧ
ਐੱਸ.ਏ.ਐੱਸ.ਨਗਰ (ਮੁਹਾਲੀ), 11 ਜੁਲਾਈ
ਭਾਸ਼ਾ ਵਿਭਾਗ ਦੇ ਜ਼ਿਲ੍ਹਾ ਮੁਹਾਲੀ ਦਫ਼ਤਰ ਵੱਲੋਂ ਮਰਹੂਮ ਪਦਮਸ੍ਰੀ ਸੁਰਜੀਤ ਪਾਤਰ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਗਿਆ। ਇਸ ਕਵੀ ਦਰਬਾਰ ਦੀ ਪ੍ਰਧਾਨਗੀ ਗ਼ਜ਼ਲਗੋ ਰਾਮ ਅਰਸ਼ ਨੇ ਕੀਤੀ। ਵਿਸ਼ੇਸ਼ ਮਹਿਮਾਨ ਵਜੋਂ ਸ਼ਾਇਰ ਰਮਨ ਸੰਧੂ ਪਹੁੰਚੇ। ਜ਼ਿਲ੍ਹਾ ਖੋਜ ਅਫ਼ਸਰ ਦਰਸ਼ਨ ਕੌਰ ਦੀ ਨਿਗਰਾਨੀ ਹੇਠ ਹੋਏ ਇਸ ਕਵੀ ਦਰਬਾਰ ਵਿੱਚ ਗੁਰਨਾਮ ਕੰਵਰ, ਡਾ. ਗੁਰਪ੍ਰੀਤ ਸਿੰਘ, ਨੀਲਮ ਨਾਰੰਗ, ਸੁਰਜੀਤ ਸੁਮਨ, ਮਨਜੀਤ ਕੌਰ ਮੁਹਾਲੀ, ਗੁਰਚਰਨ ਸਿੰਘ, ਜਸਵਿੰਦਰ ਸਿੰਘ ਕਾਈਨੌਰ, ਦਿਲਪ੍ਰੀਤ, ਪਰਮਜੀਤ ਪਰਮ, ਮਨਜੀਤਪਾਲ ਸਿੰਘ, ਜਸਪ੍ਰੀਤ ਬਾਵਾ, ਦਰਸ਼ਨ ਤਿਊਣਾ ਨੇ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ।
ਸਿਰੀ ਰਾਮ ਅਰਸ਼ ਨੇ ਸੁਰਜੀਤ ਪਾਤਰ ਨਾਲ ਜੁੜੀਆਂ ਯਾਦਾਂ ਵੀ ਸਾਂਝੀਆਂ ਕੀਤੀਆਂ ਤੇ ਕਈ ਸ਼ੇਅਰ ਵੀ ਸੁਣਾਏ। ਵਿਸ਼ੇਸ਼ ਮਹਿਮਾਨ ਰਮਨ ਸੰਧੂ ਨੇ ਸੁਰਜੀਤ ਪਾਤਰ ਨੂੰ ਯਾਦ ਕਰਦਿਆਂ ਆਪਣੀਆਂ ਰਚਨਾਵਾਂ ਨਾਲ ਰੰਗ ਬੰਨ੍ਹਿਆ।

Advertisement

ਗੀਤਕਾਰ ਰਣਜੋਧ ਰਾਣਾ ਦੀਆਂ ਦੋ ਪੁਸਤਕਾਂ ’ਤੇ ਚਰਚਾ

ਕਵੀ ਮੰਚ ਮੁਹਾਲੀ ਵੱਲੋਂ ਇੱਥੋਂ ਦੇ ਫੇਜ਼-ਛੇ ਵਿੱਚ ਗੀਤਕਾਰ ਰਣਜੋਧ ਸਿੰਘ ਰਾਣਾ ਦੀਆਂ ਦੋ ਨਵੀਆਂ ਪੁਸਤਕਾਂ ‘ਮਹਿਕਾਂ’ ਅਤੇ ‘ਯਾਦਾਂ ਪਿੰਡ ਦੀਆਂ’ ਉੱਤੇ ਵਿਚਾਰ-ਚਰਚਾ ਅਤੇ ਕਵੀ ਦਰਬਾਰ ਕਰਵਾਇਆ ਗਿਆ। ਪ੍ਰਧਾਨਗੀ ਮੰਚ ਦੇ ਪ੍ਰਧਾਨ ਭਗਤ ਰਾਮ ਰੰਗਾੜਾ ਨੇ ਕੀਤੀ। ਸੂਫੀ ਸ਼ਾਇਰ ਜਸਪਾਲ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਮੰਚ ਦੇ ਪ੍ਰਧਾਨ ਵੱਲੋਂ ਮਲਕੀਅਤ ਸਿੰਘ ਔਜਲਾ ਨੂੰ ਮੰਚ ਦਾ ਸਲਾਹਕਾਰ ਅਤੇ ਹਰਪ੍ਰੀਤ ਸਿੰਘ ਬਲੱਗਣ ਨੂੰ ਕਾਰਜਕਾਰੀ ਮੈਂਬਰ ਬਣਾਉਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਡਾ. ਪੰਨਾ ਲਾਲ ਅਤੇ ਮਲਕੀਤ ਸਿੰਘ ਵੱਲੋਂ ਪੁਸਤਕਾਂ ’ਤੇ ਪਰਚੇ ਪੜ੍ਹੇ ਗਏ, ਜਦੋਂਕਿ ਧਿਆਨ ਸਿੰਘ ਕਾਹਲੋਂ, ਭਗਤ ਰਾਮ ਰੰਗਾੜਾ, ਜਸਪਾਲ ਸਿੰਘ ਦੇਸੂਵੀ, ਪ੍ਰਿੰਸੀਪਲ ਬਹਾਦਰ ਸਿੰਘ ਗੋਸਲ, ਸਿਰੀ ਰਾਮ ਅਰਸ਼ ਅਤੇ ਰਾਜ ਕੁਮਾਰ ਸਾਹੋਵਾਲੀਆ ਵੱਲੋਂ ਵਿਚਾਰ ਚਰਚਾ ਵਿੱਚ ਭਾਗ ਲਿਆ ਗਿਆ।

Advertisement
Advertisement