For the best experience, open
https://m.punjabitribuneonline.com
on your mobile browser.
Advertisement

ਸ਼ਹੀਦ ਊਧਮ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਵੀ ਦਰਬਾਰ

08:48 AM Dec 29, 2023 IST
ਸ਼ਹੀਦ ਊਧਮ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਵੀ ਦਰਬਾਰ
ਸਮਾਗਮ ਵਿੱਚ ਮੌਜੂਦ ਕਵੀ। ਫੋਟੋ: ਸੱਤੀ
Advertisement

ਨਿੱਜੀ ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 28 ਦਸੰਬਰ
ਸ਼ਹੀਦ ਊਧਮ ਸਿੰਘ ਸੁਨਾਮ ਸਮਾਰਕ ’ਚ ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ ਵੱਲੋਂ ਸ਼ਹੀਦ ਊਧਮ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪੈਣ ਉਪਰੰਤ ਗੁਰਬਾਣੀ ਕੀਰਤਨ ਕੀਤਾ ਗਿਆ। ਇਸ ਤੋਂ ਇਲਾਵਾ ਕਵੀ ਦਰਬਾਰ ਕਰਵਾਇਆ ਗਿਆ। ਇਸ ਮੌਕੇ ਇਨਕਲਾਬੀ ਗਾਇਕ ਭੋਲਾ ਸਿੰਘ ਸੰਗਰਾਮੀ ਨੇ ਆਪਣੇ ਇਨਕਲਾਬੀ ਗੀਤਾਂ ਰਾਹੀਂ ਹਾਜ਼ਰੀ ਲਗਵਾਈ। ਯਾਦਗਾਰ ਕਮੇਟੀ ਦੇ ਪ੍ਰਧਾਨ ਜੰਗੀਰ ਸਿੰਘ ਰਤਨ ਨੇ ਚੱਲ ਰਹੇ ਸ਼ਹੀਦੀ ਹਫ਼ਤੇ ਦੌਰਾਨ ਗੁਰੂ ਗੋਬਿੰਦ ਸਿੰਘ ਦੇ ਚਾਰੇ ਸਾਹਿਬਜ਼ਾਦੇ, ਮਾਤਾ ਗੁਜਰੀ ਅਤੇ ਸ਼ਹੀਦ ਸਿੰਘਾਂ ਨੂੰ ਸ਼ਰਧਾ ਸਤਿਕਾਰ ਭੇਟ ਕੀਤਾ। ਸਮਾਗਮ ਦੌਰਾਨ ਦਾਮਨ ਥਿੰਦ ਬਾਜਵਾ ਸੂਬਾ ਸਕੱਤਰ ਭਾਜਪਾ ਨੇ ਸ਼ਹੀਦ ਊਧਮ ਸਿੰਘ ਦੇ ਇਨਕਲਾਬੀ ਜੀਵਨ ਬਾਰੇ ਚਾਨਣਾ ਪਾਇਆ। ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ ਵਲੋਂ ਸਮਾਰਕ ਵਿੱਚ ਆਡੀਟੋਰੀਅਮ ਬਣਾਉਣ ਲਈ ਦਾਮਨ ਥਿੰਦ ਬਾਜਵਾ ਨੂੰ ਮੰਗ ਪੱਤਰ ਵੀ ਦਿੱਤਾ ਗਿਆ। ਇਸ ਮੌਕੇ ਵਿਨਰਜੀਤ ਸਿੰਘ ਗੋਲਡੀ, ਰਵਿੰਦਰ ਸਿੰਘ ਚੀਮਾ, ਰਾਜਿੰਦਰ ਸਿੰਘ ਰਾਜਾ, ਕੇਸਰ ਸਿੰਘ ਢੋਟ, ਤਰਸੇਮ ਸਿੰਘ, ਜੀਤ ਸਿੰਘ ਬੰਗਾ, ਬਲਵਿੰਦਰ ਸਿੰਘ ਮੁਲਤਾਨੀ, ਸੁਖਦੇਵ ਸਿੰਘ ਸੰਗਤੀ ਵਾਲਾ, ਕਰਮਜੀਤ ਕੌਰ ਮਾਡਲ ਟਾਊਨ ਅਤੇ ਸੁਧਾ ਬਾਲਾ ਨੇ ਵੀ ਸ਼ਹੀਦ ਊਧਮ ਸਿੰਘ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਇੰਦਰ ਮੋਹਨ ਸਿੰਘ ਲਖਮੀਰਵਾਲਾ, ਤੇਜਿੰਦਰ ਸਿੰਘ. ਸੰਘਰੇੜੀ, ਡਾ. ਬਲਜੀਤ ਸਿੰਘ, ਤਰਸੇਮ ਸਿੰਘ ਮਹਿਰੋਕ, ਹਰਮੇਲ ਸਿੰਘ, ਪਰਮਬੀਰ ਸਿੰਘ, ਬਲਵਿੰਦਰ ਸਿੰਘ ਬਾਗੀ, ਡਾ ਮਲਕੀਤ ਸਿੰਘ, ਹਰਦਿਆਲ ਸਿੰਘ, ਜਸਪਾਲ ਸਿੰਘ ਕੋਚ, ਪ੍ਰੀਤਮ ਸਿੰਘ ਸਰਪੰਚ, ਸੁੰਦਰ ਸਿੰਘ, ਰਘਵੀਰ ਸਿੰਘ ਨਗਰੀ, ਮਮਤਾ ਸੰਗਰਾਮੀ ਅਤੇ ਹਨੀ ਸੰਗਰਾਮੀ ਆਦਿ ਮੌਜੂਦ ਸਨ।

Advertisement

Advertisement
Advertisement
Author Image

Advertisement