For the best experience, open
https://m.punjabitribuneonline.com
on your mobile browser.
Advertisement

ਜੀਐੱਚਜੀ ਅਕੈਡਮੀ ਵਿੱਚ ਕਵਿਤਾ ਤੇ ਦਸਤਾਰ ਮੁਕਾਬਲੇ

07:01 AM Apr 15, 2024 IST
ਜੀਐੱਚਜੀ ਅਕੈਡਮੀ ਵਿੱਚ ਕਵਿਤਾ ਤੇ ਦਸਤਾਰ ਮੁਕਾਬਲੇ
ਜੇਤੂਆਂ ਨੂੰ ਇਨਾਮ ਵੰਡਦੇ ਹੋਏ ਪ੍ਰਿੰਸੀਪਲ ਰਮਨਜੋਤ ਕੌਰ ਗਰੇਵਾਲ ਤੇ ਹੋਰ। -ਫੋਟੋ: ਸ਼ੇਤਰਾ
Advertisement

ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 14 ਅਪਰੈਲ
ਇੱਥੋਂ ਦੇ ਸੀਨੀਅਰ ਸੈਕੰਡਰੀ ਸਕੂਲ ਜੀਐੱਚਜੀ ਅਕੈਡਮੀ ਵਿੱਚ ਵਿਸਾਖੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ। ਸਮਾਗਮ ਦੀ ਆਰੰਭਤਾ ਗੁਰਮਤਿ ਅਧਿਆਪਕ ਹਰਵਿੰਦਰ ਸਿੰਘ ਅਤੇ ਅਧਿਆਪਕਾ ਦਲਜੀਤ ਕੌਰ ਵਲੋਂ ਵਿਸਾਖੀ ਦੇ ਇਤਿਹਾਸਕ ਮਹੱਤਵ ’ਤੇ ਚਾਨਣਾ ਪਾ ਕੇ ਕੀਤੀ ਗਈ। ਇਨਾਮਾਂ ਦੀ ਵੰਡ ਪ੍ਰਿੰਸੀਪਲ ਰਮਨਜੋਤ ਕੌਰ ਗਰੇਵਾਲ ਨੇ ਕੀਤੀ। ਸਭ ਤੋਂ ਪਹਿਲਾਂ ਪਹਿਲੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਵਿਚਕਾਰ ਕਵਿਤਾ ਮੁਕਾਬਲਾ ਕਰਵਾਇਆ ਗਿਆ ਜਿਸ ’ਚ ਹਾਊਸ ਬਾਬਾ ਜ਼ੋਰਾਵਰ ਸਿੰਘ ਦੀ ਵਿਦਿਆਰਥਣ ਪੁਨੀਤ ਕੌਰ ਨੇ ਪਹਿਲਾ ਸਥਾਨ, ਹਾਊਸ ਬਾਬਾ ਫ਼ਤਹਿ ਸਿੰਘ ਦੀ ਵਿਦਿਆਰਥਣ ਲਵਲੀਨ ਕੌਰ ਨੇ ਦੂਜਾ ਸਥਾਨ ਅਤੇ ਹਾਊਸ ਬਾਬਾ ਜੁਝਾਰ ਸਿੰਘ ਦੀ ਵਿਦਿਆਰਥਣ ਨਵਕਿਰਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਦਸਤਾਰ ਮੁਕਾਬਲੇ ’ਚ ਛੇਵੀਂ ਤੋਂ ਅੱਠਵੀਂ ਜਮਾਤ ਦੇ ਗਰੁੱਪ ’ਚ ਹਰਜੋਤ ਸਿੰਘ ਨੇ ਪਹਿਲਾ ਸਥਾਨ, ਹਰਸਿਮਰਨ ਸਿੰਘ ਨੇ ਦੂਜਾ ਸਥਾਨ ਅਤੇ ਕੰਵਰਪ੍ਰਤਾਪ ਨੇ ਤੀਜਾ ਸਥਾਨ ਹਾਸਲ ਕੀਤਾ। ਨੌਵੀਂ ਤੋਂ ਬਾਰ੍ਹਵੀਂ ਜਮਾਤ ਮੁਕਾਬਲੇ ’ਚ ਕੀਰਤ ਸਿੰਘ ਨੇ ਪਹਿਲਾ ਸਥਾਨ, ਗੁਰਸੇਵਕ ਸਿੰਘ ਨੇ ਦੂਜਾ ਸਥਾਨ ਅਤੇ ਸੁਖਵੀਰ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸਭ ਤੋਂ ਵਧੀਆ ਸਿੱਖੀ ਬਾਣੇ ’ਚ ਆਉਣ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।

Advertisement

Advertisement
Author Image

Advertisement
Advertisement
×