ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਵਿ ਸੰਗ੍ਰਹਿ ‘ਕਿੱਥੇ ਆਲ੍ਹਣਾ ਪਾਈਏ’ ਲੋਕ ਅਰਪਣ

07:05 AM Oct 31, 2024 IST
ਕਾਵਿ ਸੰਗ੍ਰਹਿ ਲੋਕ ਅਰਪਣ ਕਰਦੇ ਹੋਏ ਜਸਬੀਰ ਸਿੰਘ ਧੀਮਾਨ, ਡਾ. ਜਸਵੰਤ ਰਾਏ ਤੇ ਹੋਰ। -ਫੋਟੋ: ਹਰਪ੍ਰੀਤ ਕੌਰ

ਪੱਤਰ ਪ੍ਰੇਰਕ
ਹੁਸ਼ਿਆਰਪੁਰ, 30 ਅਕਤੂਬਰ
ਭਾਸ਼ਾ ਵਿਭਾਗ ਵੱਲੋਂ ਜਸਵਿੰਦਰ ਪਾਲ ਹੈਪੀ ਦਾ ਪਲੇਠਾ ਬਾਲ ਕਾਵਿ ਸੰਗ੍ਰਹਿ ‘ਕਿੱਥੇ ਆਲ੍ਹਣਾ ਪਾਈਏ’ ਦਾ ਲੋਕ ਅਰਪਣ ਅਤੇ ਗੋਸ਼ਟੀ ਸਮਾਗਮ ਜ਼ਿਲ੍ਹਾ ਭਾਸ਼ਾ ਦਫ਼ਤਰ ਵਿੱਚ ਕਰਵਾਇਆ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬੀ ਸਾਹਿਤ ਸਭਾ ਦੇ ਪ੍ਰਧਾਨ ਜਸਬੀਰ ਸਿੰਘ ਧੀਮਾਨ, ਡਾ. ਜਸਵੰਤ ਰਾਏ, ਬਲਜਿੰਦਰ ਮਾਨ, ਡਾ. ਸ਼ਮਸ਼ੇਰ ਮੋਹੀ ਅਤੇ ਕਵੀ ਜਸਵਿੰਦਰ ਹੈਪੀ ਨੇ ਪੰਜਾਬੀ ਬਾਲ ਸਾਹਿਤ ਦੀ ਅਜੋਕੀ ਸਥਿਤੀ, ਸੰਭਾਵਨਾਵਾਂ ਅਤੇ ਚੁਣੌਤੀਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਬਾਲ ਸਾਹਿਤ ਲਿਖਣਾ ਪ੍ਰੋੜ ਸਾਹਿਤਕਾਰੀ ਨਾਲੋਂ ਔਖਾ ਤੇ ਵਿਲੱਖਣ ਕੰਮ ਹੈ। ਪ੍ਰਿੰਸੀਪਲ ਅਮਨਦੀਪ ਸ਼ਰਮਾ, ਸੁਖਵਿੰਦਰ ਸਿੰਘ, ਸੁਰਜੀਤ ਰਾਜਾ ਅਤੇ ਸ਼ਿੰਦਰ ਪਾਲ ਨੇ ਜਸਵਿੰਦਰ ਹੈਪੀ ਨੂੰ ਵਧਾਈ ਦਿੱਤੀ। ਡਾ. ਜਸਵੰਤ ਰਾਏ ਨੇ ਸਮਾਗਮ ’ਚ ਸ਼ਾਮਲ ਸਾਰਿਆਂ ਦਾ ਧੰਨਵਾਦ ਕੀਤਾ। ਸਟੇਜ ਦੀ ਕਾਰਵਾਈ ਰਾਜਿੰਦਰ ਹਰਗੜ੍ਹੀਆ ਨੇ ਨਿਭਾਈ। ਇਸ ਮੌਕੇ ਅਸ਼ੋਕ ਕੁਮਾਰ, ਨਰਿੰਦਰ ਪਾਲ ਸਿੰਘ, ਡਾ. ਦਰਸ਼ਨ ਸਿੰਘ ਦਰਸ਼ਨ, ਲਾਲ ਸਿੰਘ, ਪੁਸ਼ਪਾ ਰਾਣੀ ਆਦਿ ਹਾਜ਼ਰ ਸਨ।

Advertisement

Advertisement