For the best experience, open
https://m.punjabitribuneonline.com
on your mobile browser.
Advertisement

ਆਰੀਆ ਕਾਲਜ ਵਿੱਚ ਕਵਿਤਾ ਉਚਾਰਨ ਮੁਕਾਬਲੇ

07:09 AM Sep 11, 2023 IST
ਆਰੀਆ ਕਾਲਜ ਵਿੱਚ ਕਵਿਤਾ ਉਚਾਰਨ ਮੁਕਾਬਲੇ
ਲੁਧਿਆਣਾ ਵਿੱਚ ਮੁਕਾਬਲੇ ਦੇ ਜੇਤੂ ਵਿਦਿਆਰਥੀ ਪ੍ਰਿੰਸੀਪਲ ਤੇ ਹੋਰਨਾਂ ਨਾਲ। -ਫੋਟੋ: ਬਸਰਾ
Advertisement

ਖੇਤਰੀ ਪ੍ਰਤੀਨਿਧ
ਲੁਧਿਆਣਾ, 10 ਸਤੰਬਰ
ਆਰੀਆ ਕਾਲਜ ਦੀ ਭਾਸ਼ਾ ਸੁਸਾਇਟੀ ਨੇ ਇੰਟਰਨਲ ਕੁਆਲਿਟੀ ਐਸ਼ੋਰੈਂਸ ਸੈੱਲ ਦੇ ਸਹਿਯੋਗ ਨਾਲ ਅੰਤਰ-ਕਾਲਜ ਕਵਿਤਾ ਉਚਾਰਨ ਮੁਕਾਬਲੇ ਕਰਵਾਏ। ਇਸ ਸਾਹਿਤਕ ਮੁਕਾਬਲੇ ਵਿੱਚ ਪੰਜਾਬ ਦੇ ਵੱਖ ਵੱਖ ਕਾਲਜਾਂ ਦੀਆਂ 15 ਟੀਮਾਂ ਨੇ ਹਿੱਸਾ ਲਿਆ। ਕਾਲਜ ਪ੍ਰਬੰਧਕ ਕਮੇਟੀ ਦੇ ਸਕੱਤਰ ਡਾ. ਐਸਐਮ ਸ਼ਰਮਾ ਨੇ ਇਸ ਵਧੀਆ ਮੁਕਾਬਲੇ ਲਈ ਸਾਰੇ ਵਿਭਾਗਾਂ ਦੇ ਪ੍ਰਤੀਨਿਧੀਆਂ ਦੀ ਸ਼ਲਾਘਾ ਕੀਤੀ। ਪ੍ਰੋਗਰਾਮ ਦੀ ਪ੍ਰਧਾਨਗੀ ਪ੍ਰਿੰ. ਡਾ. ਸੁਕਸ਼ਮ ਆਹਲੂਵਾਲੀਆ ਨੇ ਕਰਦਿਆਂ ਸਾਰੀਆਂ ਟੀਮਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੁਕਾਬਲੇ ਵਿੱਚ ਸ਼ੈਲੇਜਾ ਆਨੰਦ ਅਤੇ ਡਾ. ਅਸ਼ੀਸ਼ ਕੁਮਾਰ ਨੇ ਜੱਜਾਂ ਦੀ ਭੂਮਿਕਾ ਨਿਭਾਈ। ਮੁਕਾਬਲੇ ਵਿੱਚ ਗੁਰੂ ਨਾਨਕ ਗਰਲਜ਼ ਕਾਲਜ ਦੀ ਰੀਟਾ ਰਾਣਾ ਨੇ ਪਹਿਲਾ, ਜੀਜੀਐਨ ਖਾਲਸਾ ਕਾਲਜ ਦੇ ਨਵਪ੍ਰੀਤ ਸਿੰਘ ਸਾਹੀ ਨੇ ਦੂਜਾ ਅਤੇ ਜੀਐਚਜੀ ਇੰਸਟੀਚਿਊਟ ਆਫ ਲਾਅ ਦੀ ਨੂਰਦੀਪ ਕੌਰ ਨੇ ਤੀਜਾ ਇਨਾਮ ਪ੍ਰਾਪਤ ਕੀਤਾ। ਏਐਸ ਕਾਲਜ ਦੀ ਸ਼ਰੂਤੀ ਲਤਾ ਅਤੇ ਆਰੀਆ ਕਾਲਜ ਦੇ ਅਨੀਸ਼ ਗੰਭੀਰ ਨੂੰ ਉਤਸ਼ਾਹ ਵਧਾਊ ਇਨਾਮ ਦਿੱਤੇ ਗਏ। ਜੇਤੂ ਵਿਦਿਆਰਥੀਆਂ ਨੂੰ ਇਨਾਮ ਅਤੇ ਹੋਰ ਭਾਗੀਦਾਰਾਂ ਨੂੰ ਸਰਟੀਫਿਕੇਟ ਤਕਸੀਮ ਕੀਤੇ ਗਏ।

Advertisement

Advertisement
Advertisement
Author Image

Advertisement