For the best experience, open
https://m.punjabitribuneonline.com
on your mobile browser.
Advertisement

ਜ਼ਹਿਰੀਲੀ ਸ਼ਰਾਬ ਕਾਂਡ: ਬਖਸ਼ੀਵਾਲਾ ਵਿੱਚ ਰੋਸ ਪ੍ਰਦਰਸ਼ਨ

08:56 AM Mar 27, 2024 IST
ਜ਼ਹਿਰੀਲੀ ਸ਼ਰਾਬ ਕਾਂਡ  ਬਖਸ਼ੀਵਾਲਾ ਵਿੱਚ ਰੋਸ ਪ੍ਰਦਰਸ਼ਨ
ਪਿੰਡ ਬਖਸ਼ੀਵਾਲਾ ਵਿੱਚ ਪ੍ਰਦਰਸ਼ਨ ਕਰਦੇ ਹੋਏ ਕੁੱਲ ਹਿੰਦ ਕਿਸਾਨ ਸਭਾ (ਅਜੈ ਭਵਨ) ਅਤੇ ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨ ਦੇ ਕਾਰਕੁਨ।
Advertisement

ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 26 ਮਾਰਚ
ਜ਼ਹਿਰੀਲੀ ਸ਼ਰਾਬ ਦੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦੇਣ ਦੀ ਮੰਗ ਲਈ ਕੁੱਲ ਹਿੰਦ ਕਿਸਾਨ ਸਭਾ (ਅਜੈ ਭਵਨ) ਅਤੇ ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨ (ਸੀਟੂ) ਵੱਲੋਂ ਅੱਜ ਗ਼ਦਰੀ ਸ਼ਹੀਦ ਬੀਬੀ ਗੁਲਾਬ ਕੌਰ ਦੀ ਜਨਮ ਭੂਮੀ ਪਿੰਡ ਬਖਸ਼ੀਵਾਲਾ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਇਨ੍ਹਾਂ ਮੌਤਾਂ ਲਈ ਸਿਸਟਮ ਨੂੰ ਜ਼ਿੰਮੇਵਾਰ ਠਹਿਰਾਇਆ।
ਇਕੱਠੇ ਹੋਏ ਸਾਥੀਆਂ ਨੂੰ ਸੰਬੋਧਨ ਕਰਦਿਆਂ ਕਾਮਰੇਡ ਹਰਦੇਵ ਸਿੰਘ ਬਖਸ਼ੀਵਾਲਾ ਅਤੇ ਜ਼ਿਲ੍ਹਾ ਸੰਗਰੂਰ ਦੇ ਸੀਟੂ ਆਗੂ ਕਾਮਰੇਡ ਵਰਿੰਦਰ ਕੌਸ਼ਿਕ ਨੇ ਕਿਹਾ ਕਿ ਜ਼ਹਿਰੀਲੀ ਸ਼ਰਾਬ ਕਾਰਨ ਹੋਈਆ ਮੌਤਾਂ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਸਖਤ ਸਜ਼ਾਵਾਂ ਦਿੱਤੀਆਂ ਜਾਣ ਅਤੇ ਮ੍ਰਿਤਕ ਦੇ ਵਾਰਸਾਂ ਨੂੰ ਯੋਗ ਮੁਆਵਜ਼ਾ ਤੇ ਹਰ ਇੱਕ ਮ੍ਰਿਤਕ ਵਿਅਕਤੀ ਦੇ ਵਾਰਸ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਇਸ ਮੌਕੇ ਕਾਮਰੇਡ ਜਗਦੀਸ਼ ਸਿੰਘ, ਲਖਵਿੰਦਰ ਸਿੰਘ ਚਹਿਲ, ਜਸੰਵਤ ਸਿੰਘ ਘੁੰਕਣਾ , ਮੱਖਣ ਸਿੰਘ, ਲਾਭ ਸਿੰਘ, ਹਰਦਿਆਲ ਸਿੰਘ ਪ੍ਰਧਾਨ ,ਪਿਆਰਾ ਸਿੰਘ ਨੰਬਰਦਾਰ, ਸਤਿਗੁਰ ਸਿੰਘ ਤੇ ਕਾਲਾ ਸਿੰਘ ਸਾਬਕਾ ਸਰਪੰਚ ਆਦਿ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
Advertisement
×