ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜ਼ਹਿਰੀਲੀ ਸ਼ਰਾਬ: ਅਕਾਲੀ ਦਲ ਵੱਲੋਂ ਡੀਸੀ ਦਫ਼ਤਰ ਅੱਗੇ ਪ੍ਰਦਰਸ਼ਨ

06:58 AM Mar 29, 2024 IST
ਇਕੱਠ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਕੈਬਨਿਟ ਮੰਤਰੀ ਪਰਮਿੰਦਰ ਸਿੰਘ ਢੀਂਡਸਾ।

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 28 ਮਾਰਚ
ਜ਼ਿਲ੍ਹਾ ਸੰਗਰੂਰ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਲਗਾਤਾਰ 21 ਮੌਤਾਂ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਸਾਬਕਾ ਕੈਬਨਿਟ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਇਕੱਤਰ ਅਕਾਲੀ ਦਲ ਦੇ ਵਰਕਰਾਂ ਨੇ ਇਸ ਮੌਕੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲੇ ਕਈ ਵਿਅਕਤੀਆਂ ਦਾ ਪੋਸਟਮਾਰਟਮ ਹੀ ਨਹੀਂ ਕਰਵਾਇਆ ਗਿਆ ਜੋ ਇੱਕ ਗਿਣਮਿੱਥੀ ਸਾਜ਼ਿਸ਼ ਦਾ ਹਿੱਸਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਕਾਰੇ ਨਾਲ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੀ ਗਿਣਤੀ ਘਟਾ ਕੇ ਪੇਸ਼ ਕੀਤੀ ਗਈ ਹੈ।
ਉਨ੍ਹਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕੇ ਅੰਦਰ ਅਜਿਹੀ ਘਟਨਾ ਵਾਪਰਨ ਦੇ ਰੋਸ ਵਜੋਂ ਮੰਤਰੀ ਨੂੰ ਤੁਰੰਤ ਅਸਤੀਫ਼ੇ ਦੇਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਮ੍ਰਿਤਕ ਵਿਅਕਤੀਆਂ ਦੇ ਪਰਿਵਾਰਾਂ ਨੂੰ 50 ਲੱਖ ਰੁਪਏ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਉੱਤੇ ਵੀ ਜ਼ੋਰ ਦਿੱਤਾ। ਇਸ ਮੌਕੇ ਤੇਜਿੰਦਰ ਸਿੰਘ ਸੰਘਰੇੜੀ, ਹਰਪ੍ਰੀਤ ਸਿੰਘ ਢੀਂਡਸਾ, ਬਲਵਿੰਦਰ ਸਿੰਘ ਨੰਬਰਦਾਰ ਅਕਬਰਪੁਰ ਸਮੇਤ ਹੋਰ ਵੱਡੀ ਗਿਣਤੀ ’ਚ ਆਗੂ ਤੇ ਵਰਕਰ ਹਾਜ਼ਰ ਸਨ।

Advertisement

Advertisement
Advertisement