ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜ਼ਹਿਰੀਲੀ ਸ਼ਰਾਬ: ਜਮਹੂਰੀ ਅਧਿਕਾਰ ਸਭਾ ਵੱਲੋਂ ਜਾਂਚ ਰਿਪੋਰਟ ਜਾਰੀ

07:44 AM May 18, 2024 IST
ਸ਼ਰਾਬ ਕਾਂਡ ਦੀ ਜਾਂਚ ਰਿਪੋਰਟ ਜਾਰੀ ਕਰਦੇ ਹੋਏ ਜਮਹੂਰੀ ਅਧਿਕਾਰ ਸਭਾ ਦੇ ਅਹੁਦੇਦਾਰ।

ਗੁਰਦੀਪ ਸਿੰਘ ਲਾਲੀ
ਸੰਗਰੂਰ, 17 ਮਈ
ਜਮਹੂਰੀ ਅਧਿਕਾਰ ਸਭਾ ਵੱਲੋਂ ਗਠਿਤ ਤੱਥ ਖੋਜ ਕਮੇਟੀ ਵਲੋਂ ਮਾਰਚ ਮਹੀਨੇ ਦੌਰਾਨ ਪਿੰਡ ਗੁੱਜਰਾਂ, ਢੰਡੋਲੀ, ਜਖੇਪਲ ਅਤੇ ਟਿੱਬੀ ਰਵਿਦਾਸਪੁਰਾ ਸੁਨਾਮ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈਆਂ ਮੌਤਾਂ ਦੇ ਮਾਮਲੇ ਦੀ ਕੀਤੀ ਜਾਂਚ ਦੀ ਰਿਪੋਰਟ ਜਾਰੀ ਕਰ ਦਿੱਤੀ ਗਈ ਹੈ। ਜਮਹੂਰੀ ਅਧਿਕਾਰ ਸਭਾ ਵਲੋਂ ਜਗਜੀਤ ਭੁਟਾਲ, ਕੁਲਦੀਪ ਸਿੰਘ, ਸਵਰਨਜੀਤ ਸਿੰਘ, ਬਿਸ਼ੇਸ਼ਰ ਰਾਮ ਅਤੇ ਰਘਬੀਰ ਭੁਟਾਲ ’ਤੇ ਆਧਾਰਤ ਕਾਇਮ ਕੀਤੀ ਕਮੇਟੀ ਵਲੋਂ ਘਟਨਾ ਵਾਲੇ ਪਿੰਡਾਂ ਵਿੱਚ ਜਾ ਕੇ ਪੀੜਤ ਪਰਿਵਾਰਾਂ, ਪਿੰਡਾਂ ਦੇ ਲੋਕਾਂ, ਜਨਤਕ ਨੁਮਾਇੰਦਿਆਂ ਅਤੇ ਅਰੋਪੀ ਧਿਰ ਦੇ ਪਿੰਡਾਂ ਵਿੱਚ ਜਾ ਕੇ ਲੋਕਾਂ, ਨੁਮਾਇੰਦਿਆਂ ਨੂੰ ਮਿਲ ਕੇ ਤੱਥ ਇਕੱਠੇ ਕੀਤੇ। ਇਸ ਤੋਂ ਇਲਾਵਾ ਵੱਖ-ਵੱਖ ਥਾਵਾਂ ’ਤੇ ਪੁਲੀਸ ਅਧਿਕਾਰੀਆਂ ਨੂੰ ਮਿਲ ਕੇ ਘਟਨਾਵਾਂ ਸਬੰਧੀ ਜਾਂਚ ਪੜਤਾਲ ਕੀਤੀ ਗਈ।
ਜਾਂਚ ਕਮੇਟੀ ਨੇ ਰਿਪੋਰਟ ਵਿਚ ਦਾਅਵਾ ਕੀਤਾ ਹੈ ਕਿ ਜ਼ਹਿਰੀਲੀ ਸ਼ਰਾਬ ਨਾਲ ਕੁੱਲ 22 ਮੌਤਾਂ ਹੋਈਆਂ ਅਤੇ 7 ਜਣਿਆਂ ਦੀ ਨਜ਼ਰ ਉੱਪਰ ਪ੍ਰਭਾਵ ਪਿਆ ਹੈ। ਇਨ੍ਹਾਂ ਵਿਚੋਂ ਜ਼ਿਆਦਾਤਰ ਅਨੁਸੂਚਿਤ ਜਾਤੀਆਂ ਜਨ-ਜਾਤੀਆਂ ਨਾਲ ਸਬੰਧਤ ਹਨ। ਕਮੇਟੀ ਨੇ ਕਿਹਾ ਭਾਵੇਂ ਇਸ ਜ਼ਹਿਰੀਲੀ ਸ਼ਰਾਬ ਨੂੰ ਬਣਾਉਣ ਵਾਲੇ, ਇਸ ਨੂੰ ਅੱਗੇ ਸਪਲਾਈ ਕਰਨ ਵਾਲੇ ਅਤੇ ਪਿੰਡਾਂ ਵਿੱਚ ਵੇਚਣ ਵਾਲਿਆਂ ਨੂੰ ਗ੍ਰਿਫ਼ਤਾਰ ਕਰ ਕੇ ਕੇਸ ਵਿੱਚ ਨਾਮਜ਼ਦ ਕਰ ਲਿਆ ਗਿਆ ਹੈ ਪਰ ਇਹ ਸ਼ਰਾਬ ਪਹਿਲੀ ਵਾਰ ਬਣਾ ਕੇ ਹੀ ਸਪਲਾਈ ਕੀਤੀ ਗਈ ਜਦੋਂਕਿ ਇਨ੍ਹਾਂ ਪਿੰਡਾਂ ਵਿੱਚ ਇਸ ਨਾਜਾਇਜ਼ ਸ਼ਰਾਬ ਦਾ ਧੰਦਾ ਪਿਛਲੇ ਕਰੀਬ ਦਸ ਸਾਲਾਂ ਤੋਂ ਚੱਲ ਰਿਹਾ ਸੀ। ਇਨ੍ਹਾਂ ਵਿਅਕਤੀਆਂ ਨੂੰ ਕੇਸ ਵਿਚ ਸ਼ਾਮਲ ਨਾ ਕਰ ਕੇ ਨਾਜਾਇਜ਼ ਸ਼ਰਾਬ ਦੇ ਧੰਦੇ ਦੇ ਵੱਡੇ ਮਾਫੀਆ ਨੂੰ ਹੱਥ ਪਾਉਣ ਤੋਂ ਪਾਸਾ ਵੱਟ ਲਿਆ ਗਿਆ ਹੈ।
ਰਿਪੋਰਟ ਵਿੱਚ ਸੁਨਾਮ, ਸੰਗਰੂਰ ਅਤੇ ਪਟਿਆਲਾ ਦੇ ਸਰਕਾਰੀ ਹਸਪਤਾਲਾਂ ਦੀ ਕਾਰਗੁਜ਼ਾਰੀ ਉੱਪਰ ਵੀ ਸਵਾਲ ਉਠਾਏ ਗਏ ਹਨ। ਰਿਪੋਰਟ ਵਿੱਚ ਜਨਤਕ ਜਥੇਬੰਦੀਆਂ ਅਤੇ ਇਨਸਾਫ਼ਪਸੰਦ ਲੋਕਾਂ ਵਲੋਂ ਪੀੜਤਾਂ ਲਈ ਸੰਘਰਸ਼ ਕਰਨ ਦੀ ਸ਼ਲਾਘਾ ਕੀਤੀ ਗਈ ਹੈ। ਸਭਾ ਨੇ ਸ਼ਰਾਬ ਕਾਂਡ ਦੇ ਮੁਲਜ਼ਮਾਂ ਨੂੰ ਸਖ਼ਤ ਸਜ਼ਾਵਾਂ ਦੇਣ, ਪੀੜਤ ਪਰਿਵਾਰਾਂ ਦੇ ਰੁਜ਼ਗਾਰ/ ਗੁਜ਼ਾਰੇ ਦੇ ਯੋਗ ਪ੍ਰਬੰਧ ਕਰਨ, ਬੇਸਹਾਰਾ ਹੋਏ ਪਰਿਵਾਰਾਂ ਨੂੰ ਗੁਜ਼ਾਰਾ ਭੱਤੇ ਦੇਣ, ਆਦਿ ਦੀ ਮੰਗ ਕੀਤੀ। ਜਾਂਚ ਦੌਰਾਨ ਲਛਮਣ ਅਲੀਸ਼ੇਰ, ਮਨਪ੍ਰੀਤ ਛਾਜਲੀ ਅਤੇ ਮਾਸਟਰ ਨਿਰਭੈ ਸਿੰਘ ਵਲੋਂ ਸਰਗਰਮ ਭੂਮਿਕਾ ਨਿਭਾਈ ਗਈ।

Advertisement

Advertisement