For the best experience, open
https://m.punjabitribuneonline.com
on your mobile browser.
Advertisement

ਪੁਲੀਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ, 22 ਗ੍ਰਿਫ਼ਤਾਰ

08:39 AM May 02, 2024 IST
ਪੁਲੀਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ  22 ਗ੍ਰਿਫ਼ਤਾਰ
ਖੰਨਾ ਪੁਲੀਸ ਪਿੰਡ ਦਹੇੜੂ ’ਚ ਘਰਾਂ ਦੀ ਤਲਾਸ਼ੀ ਲੈਂਦੀ ਹੋਈ। -ਫੋਟੋ: ਓਬਰਾਏ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਮਈ
ਪੰਜਾਬ ਪੁਲੀਸ ਵੱਲੋਂ ਲੋਕ ਸਭਾ ਚੋਣਾਂ ਨੂੰ ਪਾਰਦਰਸ਼ੀ, ਨਿਰਪੱਖ ਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੂਬੇ ਵਿੱਚ 24 ਘੰਟੇ ਚੌਕਸੀ ਰੱਖੀ ਜਾ ਰਹੀ ਹੈ। ਇਸ ਦੌਰਾਨ ਪੁਲੀਸ ਦੀਆਂ ਵੱਡੀ ਗਿਣਤੀ ਟੀਮਾਂ ਵੱਲੋਂ ਥਾਂ-ਥਾਂ ’ਤੇ ਨਜ਼ਰ ਰੱਖੀ ਜਾ ਰਹੀ ਹੈ। ਅੱਜ ਪੰਜਾਬ ਪੁਲੀਸ ਨੇ ਸੂਬੇ ਵਿੱਚ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਕਈ ਟਿਕਾਣਿਆਂ ’ਤੇ ਛਾਪੇ ਮਾਰੇ। ਇਹ ਕਾਰਵਾਈ ਸਵੇਰੇ 8 ਵਜੇ ਤੋਂ ਦੁਪਹਿਰ 11 ਵਜੇ ਤੱਕ ਜਾਰੀ ਰਹੀ। ਤਿੰਨ ਹਜ਼ਾਰ ਤੋਂ ਵੱਧ ਪੁਲੀਸ ਮੁਲਾਜ਼ਮਾਂ ਦੀਆਂ 500 ਤੋਂ ਵੱਧ ਪੁਲੀਸ ਟੀਮਾਂ ਨੇ ਨਸ਼ਿਆਂ ਦੇ 246 ਹੌਟਸਪੌਟਸ ਦੀ ਘੇਰਾਬੰਦੀ ਕੀਤੀ। ਇਸ ਦੌਰਾਨ ਨਸ਼ਾ ਤਸਕਰੀ ਦੇ ਕੇਸਾਂ ਵਿੱਚ ਨਾਮਜ਼ਦ ਅਤੇ ਜ਼ਮਾਨਤ ’ਤੇ ਬਾਹਰ ਆਏ 864 ਵਿਅਕਤੀਆਂ ਦੀ ਜਾਂਚ ਕੀਤੀ ਗਈ।
ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਕਿਹਾ ਕਿ ਇਸ ਛਾਪੇਮਾਰੀ ਦੌਰਾਨ ਸੂਬੇ ਭਰ ਵਿੱਚੋਂ 2.95 ਕਿਲੋਗ੍ਰਾਮ ਹੈਰੋਇਨ, 36000 ਰੁਪਏ ਦੀ ਡਰੱਗ ਮਨੀ, 100 ਗ੍ਰਾਮ ਅਫੀਮ, 21.5 ਕਿਲੋ ਭੁੱਕੀ ਅਤੇ ਵੱਡੀ ਮਾਤਰਾ ਵਿੱਚ ਲਾਹਣ, ਅਤੇ ਨਾਜਾਇਜ਼ ਸ਼ਰਾਬ ਤੋਂ ਇਲਾਵਾ ਗੋਲੀ-ਸਿੱਕਾ ਤੇ ਦੋ ਪਿਸਤੌਲਾਂ ਬਰਾਮਦ ਹੋਈਆਂ ਹਨ।
ਪੁਲੀਸ ਨੇ ਇਸ ਸਬੰਧੀ 31 ਕੇਸ ਦਰਜ ਕਰਕੇ 22 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸ੍ਰੀ ਸ਼ੁਕਲਾ ਨੇ ਕਿਹਾ ਕਿ ਪੰਜਾਬ ਪੁਲੀਸ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਰ ਸੂਬੇ ਭਰ ਵਿੱਚ ਸਮੇਂ-ਸਮੇਂ ’ਤੇ ਤਲਾਸ਼ੀ ਮੁਹਿੰਮ ਚਲਾਈ ਜਾਵੇਗੀ।
ਇਸ ਦੌਰਾਨ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾਵੇਗੀ, ਜੇਕਰ ਕਿਸੇ ਕੋਲੋਂ ਨਸ਼ੀਲੇ ਪਦਾਰਥ ਬਰਾਮਦ ਹੁੰਦੇ ਹਨ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।

Advertisement

Advertisement
Author Image

joginder kumar

View all posts

Advertisement
Advertisement
×