ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੁਲੀਸ ਪ੍ਰਸ਼ਾਸਨ ਤੇ ਐੱਸਜੀਪੀਸੀ ਵੱਲੋਂ ਲੰਗਰ ਕਮੇਟੀਆਂ ਨਾਲ ਮੀਟਿੰਗ

08:06 AM Aug 27, 2024 IST
ਮੀਟਿੰਗ ਦੌਰਾਨ ਪੁਲੀਸ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਗੁਰਦੁਆਰਾ ਬਾਉਲੀ ਸਾਹਿਬ ਦੇ ਪ੍ਰਬੰਧਕ।

ਪੱਤਰ ਪ੍ਰੇਰਕ
ਸ੍ਰੀ ਗੋਇੰਦਵਾਲ ਸਾਹਿਬ, 26 ਅਗਸਤ
15 ਤੋਂ 18 ਸਤੰਬਰ ਤੱਕ ਮਨਾਈ ਜਾ ਰਹੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਦਿਵਸ (ਮੇਲਾ-ਜੱਗ) ਨੂੰ ਸਮਰਪਿਤ ਸ਼ਤਾਬਦੀ ਦੇ ਸਬੰਧ ਵਿੱਚ ਅੱਜ ਇੰਚਾਰਜ ਸਤਨਾਮ ਸਿੰਘ ਰਿਆੜ ਅਤੇ ਸਬ ਡਿਵੀਜ਼ਨ ਗੋਇੰਦਵਾਲ ਸਾਹਿਬ ਦੇ ਡੀਐੱਸਪੀ ਰਵੀਸ਼ੇਰ ਸਿੰਘ ਦਰਮਿਆਨ ਮੀਟਿੰਗ ਹੋਈ। ਮੀਟਿੰਗ ਦੌਰਾਨ ਸ਼ਤਾਬਦੀ ਸਮਾਗਮਾਂ ਮੌਕੇ ਵੱਖ-ਵੱਖ ਰਸਤਿਆਂ ’ਤੇ ਲਾਏ ਜਾ ਰਹੇ ਲੰਗਰਾਂ ਅਤੇ ਟ੍ਰੈਫਿਕ ਪ੍ਰਬੰਧਾਂ ਸਬੰਧੀ ਸਭਾ ਸੁਸਾਇਟੀਆ ਦੇ ਨੁਮਾਇੰਦਿਆਂ ਨਾਲ ਵਿਚਾਰ ਚਰਚਾ ਕੀਤੀ ਗਈ। ਇਸ ਮੀਟਿੰਗ ਵਿੱਚ ਪੁੱਜੇ ਐੱਸਜੀਪੀਸੀ ਮੈਂਬਰ ਗੁਰਬਚਨ ਸਿੰਘ ਕਰਮੂੰਵਾਲਾ, ਕੁਲਵੰਤ ਸਿੰਘ ਮੰਨਣ, ਸਕੱਤਰ ਗੁਰਵਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਬਲਵਿੰਦਰ ਸਿੰਘ ਖੈਰਾਬਾਦ, ਧਰਮ ਪ੍ਰਚਾਰ ਕਮੇਟੀ ਵੱਲੋਂ ਕਰਤਾਰ ਸਿੰਘ ਨੇ ਵੱਖ-ਵੱਖ ਸੁਝਾਅ ਪੇਸ਼ ਕੀਤੇ। ਇਸ ਮੌਕੇ ਪੁਲੀਸ ਪ੍ਰਸ਼ਾਸਨ ਨਾਲ ਸੰਗਤ ਦੇ ਗੁਰਦੁਆਰਾ ਸਾਹਿਬ ਆਉਣ ਵਾਲੇ ਰਸਤਿਆਂ ਦਾ ਰੂਟ ਪਲਾਨ ਸਾਂਝਾ ਕਰਦੇ ਹੋਏ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਮੈਨੇਜਰ ਗੁਰਾ ਸਿੰਘ ਮਾਨ,ਅਡੀਸ਼ਨਲ ਮੈਨੇਜਰ ਅਵਤਾਰ ਸਿੰਘ,ਅਕਾਊਂਟੈਂਟ ਸੁਖਦੇਵ ਸਿੰਘ ਨੇ ਦੱਸਿਆ ਕਿ ਸ਼ਤਾਬਦੀ ਸਮਾਗਮਾਂ ਦੌਰਾਨ ਐੱਸਜੀਪੀਸੀ ਦੇ ਸਹਿਯੋਗ ਨਾਲ ਲੰਗਰ ਲਾਉਣ ਲਈ ਵੱਖ-ਵੱਖ ਸਭਾ ਸੁਸਾਇਟੀਆਂ,ਧਾਰਮਿਕ ਜਥੇਬੰਦੀਆਂ ਅਤੇ ਸੰਪਰਦਾਇਆ ਵੱਡੇ ਪੱਧਰ ’ਤੇ ਸੰਗਤ ਲਈ ਲੰਗਰ ਅਤੇ ਪਾਰਕਿੰਗ ਤੋਂ ਇਲਾਵਾ ਰਹਿਣ ਸਹਿਣ ਦੇ ਪ੍ਰਬੰਧ ਕਰ ਰਹੀਆਂ ਹਨ।

Advertisement

Advertisement
Advertisement