ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੋਣਾਂ ਕਰਵਾਉਣ ਲਈ ਪੁਲੀਸ ਪ੍ਰਸ਼ਾਸਨ ਮੁਸਤੇੈਦ

08:39 AM Jun 01, 2024 IST

ਪੱਤਰ ਪ੍ਰੇਰਕ
ਸਮਾਣਾ, 31 ਮਈ
ਪੰਜਾਬ ਵਿੱਚ ਇੱਕ ਜੂਨ ਨੂੰ ਅਮਨ ਸ਼ਾਂਤੀ ਨਾਲ ਚੋਣਾਂ ਕਰਵਾਉਣ ਲਈ ਪੁਲੀਸ ਪ੍ਰਸ਼ਾਸਨ ਵੱਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੰਤਰਰਾਜੀ ਹੱਦਾਂ ’ਤੇ 24 ਘੰਟੇ ਲਗਾਤਾਰ ਨਿਗਰਾਨੀ ਰੱਖਣ ਲਈ ਪੁਲੀਸ ਪ੍ਰਸ਼ਾਸਨ ਦੇ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ, ਤਾਂ ਕਿ ਕੋਈ ਬਾਹਰੀ ਵਿਅਕਤੀ ਚੋਣਾਂ ’ਚ ਕੋਈ ਗੜਬੜ ਨਾ ਕਰ ਸਕੇ। ਜਾਣਕਾਰੀ ਦਿੰਦਿਆਂ ਰਾਮਨਗਰ ਪੁਲੀਸ ਚੌਕੀ ਮੁਖੀ ਅੰਗਰੇਜ਼ ਸਿੰਘ ਨੇ ਦੱਸਿਆ ਕਿ ਆਈਟੀਬੀਪੀ, ਪੰਜਾਬ ਪੁਲੀਸ ਤੇ ਆਬਜ਼ਰਵਰ ਦੀ ਟੀਮ ਦੇ ਮੁਲਾਜ਼ਮ ਤਾਇਨਾਤ ਹਨ, ਜੋ ਕਿ ਦੂਜੇ ਰਾਜਾਂ ਤੋਂ ਆਉਣ ਵਾਲੇ ਹਰ ਵਾਹਨ ਦੀ ਬਾਰੀਕੀ ਨਾਲ ਜਾਂਚ ਕਰ ਰਹੇ ਹਨ, ਤਾਂ ਕਿ ਕੋਈ ਗੈਰ ਸਮਾਜੀ ਅਨਸਰ ਨਗਦੀ, ਸ਼ਰਾਬ, ਅਸਲਾ ਆਦਿ ਲਿਆ ਕੇ ਚੋਣਾਂ ਵਾਲੇ ਦਿਨ ਕੋਈ ਗੜਬੜ ਨਾ ਕਰ ਸਕਣ। ਵੋਟਰ ਆਪਣੀ ਵੋਟ ਦਾ ਬਿਨਾਂ ਕਿਸੇ ਡਰ ਤੋਂ ਇਸਤੇਮਾਲ ਕਰ ਸਕਣ।

Advertisement

Advertisement
Advertisement