For the best experience, open
https://m.punjabitribuneonline.com
on your mobile browser.
Advertisement

ਪੁਲੀਸ ਤੇ ਬੀਐੱਸਐੱਫ ਨੇ ਸਰਹੱਦੀ ਖੇਤਰ ਵਿੱਚ ਤਲਾਸ਼ੀ ਮੁਹਿੰਮ ਚਲਾਈ

08:45 AM Apr 04, 2024 IST
ਪੁਲੀਸ ਤੇ ਬੀਐੱਸਐੱਫ ਨੇ ਸਰਹੱਦੀ ਖੇਤਰ ਵਿੱਚ ਤਲਾਸ਼ੀ ਮੁਹਿੰਮ ਚਲਾਈ
ਸਰਹੱਦ ਨਾਲ ਲੱਗਦੇ ਖੇਤਰ ਵਿੱਚ ਸਰਚ ਅਭਿਆਨ ਵਿੱਚ ਜੁਟੇ ਹੋਏ ਸੁਰੱਖਿਆ ਦਸਤੇ।
Advertisement

ਐਨ.ਪੀ.ਧਵਨ
ਪਠਾਨਕੋਟ, 3 ਅਪਰੈਲ
ਜ਼ਿਲ੍ਹਾ ਪੁਲੀਸ, ਕਮਾਂਡੋਜ਼ ਅਤੇ ਬੀਐੱਸਐੱਫ ਨੇ ਸਾਂਝੇ ਤੌਰ ’ਤੇ ਬਮਿਆਲ ਦੇ ਸਰਹੱਦੀ ਖੇਤਰ ਵਿੱਚ ਤਲਾਸ਼ੀ ਮੁਹਿੰਮ ਚਲਾ ਕੇ ਚੱਪਾ-ਚੱਪਾ ਖੰਗਾਲਿਆ। ਹਾਲਾਂਕਿ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਵਸਤੂ ਨਹੀਂ ਮਿਲੀ।
ਇਸ ਸਰਚ ਅਪਰੇਸ਼ਨ ਵਿੱਚ ਐੱਸਪੀ ਹੈੱਡਕੁਆਰਟਰ ਗੁਰਬਾਜ ਸਿੰਘ, ਡੀਐੱਸਪੀ ਹਰਕ੍ਰਿਸ਼ਨ, ਐੱਸਐੱਚਓ ਮਨਜੀਤ ਸਿੰਘ ਆਦਿ ਸ਼ਾਮਲ ਹੋਏ। ਇਹ ਅਪਰੇਸ਼ਨ ਸਵੇਰੇ 7 ਵਜੇ ਤੋਂ 10 ਵਜੇ ਤੱਕ ਸੈਕਿੰਡ ਲਾਈਨ ਆਫ ਡਿਫੈਂਸ, ਗੁੱਜਰਾਂ ਦੇ ਡੇਰਿਆਂ ਵਿੱਚ ਚਲਾਇਆ ਗਿਆ ਅਤੇ ਸ਼ੱਕੀ ਲੋਕਾਂ ਦੇ ਪਹਿਚਾਣ ਪੱਤਰ ਦੇਖੇ ਗਏ ਤੇ ਖਾਲੀ ਸਥਾਨਾਂ ਦਾ ਚੱਪਾ-ਚੱਪਾ ਖੰਗਾਲਿਆ ਗਿਆ। ਥਾਣਾ ਨਰੋਟ ਜੈਮਲ ਸਿੰਘ ਦੇ ਮੁਖੀ ਮਨਜੀਤ ਸਿੰਘ ਨੇ ਦੱਸਿਆ ਕਿ ਅੱਜ ਜੋ ਸਰਚ ਅਭਿਆਨ ਚਲਾਇਆ ਗਿਆ, ਉਹ ਲੋਕ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਕੀਤਾ ਹੈ। ਪੁਲੀਸ ਕਮਾਂਡੋ ਤੇ ਬੀਐੱਸਐੱਫ ਵੱਲੋਂ ਸਰਚ ਅਪਰੇਸ਼ਨ ਚਲਾ ਕੇ ਬਾਰਡਰ ਨਾਲ ਲੱਗਦੇ ਪਿੰਡਾਂ, ਖੇਤਾਂ, ਉਝ ਦਰਿਆ, ਰਾਵੀ ਦਰਿਆ, ਅਤੇ ਸੁੰਨਸਾਨ ਪਏ ਘਰਾਂ, ਮੋਟਰਾਂ ਤੇ ਵਿਸ਼ੇਸ਼ ਜਾਂਚ ਪੜਤਾਲ ਕੀਤੀ ਗਈ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਬਾਰਡਰ ਏਰੀਆ ਵਿੱਚ ਸਥਾਪਿਤ ਕੀਤੀ ਗਈ ਪੇਂਡੂ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਵੀ ਕਿਹਾ ਗਿਆ ਹੈ ਕਿ ਖੇਤਰ ਵਿੱਚ ਕਿਧਰੇ ਵੀ ਸ਼ੱਕੀ ਗਤੀਵਿਧੀਆਂ ਦਿਖਾਈ ਦਿੰਦੀਆਂ ਹਨ ਤਾਂ ਇਸ ਦੀ ਪੂਰੀ ਜਾਣਕਾਰੀ ਪੁਲੀਸ ਨੂੰ ਦਿੱਤੀ ਜਾਵੇ। ਪੁਲੀਸ ਨੇ ਇੱਥੇ ਪੂਰੇ ਖੇਤਰ ਵਿੱਚ ਪੈਨੀ ਨਜ਼ਰ ਰੱਖੀ ਹੋਈ ਹੈ।

Advertisement

Advertisement
Author Image

Advertisement
Advertisement
×