ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੁਲੀਸ ਤੇ ਕੇਂਦਰੀ ਏਜੰਸੀ ਵੱਲੋਂ ਦਸ ਨਸ਼ਾ ਤਸਕਰ ਗ੍ਰਿਫ਼ਤਾਰ

09:00 AM Sep 22, 2024 IST

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 21 ਸਤੰਬਰ
ਪੰਜਾਬ ਪੁਲੀਸ ਦੇ ਐਂਟੀ ਨਾਰਕੋਟਿਕ ਟਾਸਕ ਫੋਰਸ (ਏਐੱਨਟੀਐੱਫ਼) ਨੇ ਕੇਂਦਰੀ ਏਜੰਸੀ ਨਾਲ ਸਾਂਝੇ ਅਪਰੇਸ਼ਨ ਦੌਰਾਨ ਨਸ਼ਾ ਤਸਕਰੀ ਦੇ ਸਿੰਡੀਕੇਟ ਦਾ ਪਰਦਾਫਾਸ਼ ਕਰਦਿਆਂ 10 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਖ਼ਿਲਾਫ਼ ਮੁਹਾਲੀ ਸਥਿਤ ਏਐੱਨਟੀਐਫ਼ ਥਾਣੇ ਵਿੱਚ ਐਨਡੀਪੀਐੱਸ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਚੰਦਨ ਸ਼ਰਮਾ, ਆਕਾਸ਼ ਸ਼ਰਮਾ, ਵਿਸ਼ਾਲ ਸਿੰਘ, ਅਰਵਿੰਦਰ ਸਿੰਘ, ਲਵਪ੍ਰੀਤ ਸਿੰਘ, ਰਿੰਕੂ ਥਾਪਰ, ਭਰਤ, ਦਿਵਯਮ, ਪ੍ਰਥਮ ਅਤੇ ਅੰਕੁਸ਼ ਭੱਟੀ ਵਜੋਂ ਹੋਈ ਹੈ। ਪੁਲੀਸ ਨੇ ਇਨ੍ਹਾਂ ਦੇ ਕਬਜ਼ੇ ’ਚੋਂ 1 ਕਿੱਲੋ ਹੈਰੋਇਨ, 381 ਗਰਾਮ ਚਰਸ, ਤਿੰਨ ਪਿਸਤੌਲ, ਜਿਨ੍ਹਾਂ ’ਚੋਂ ਇੱਕ ਆਧੁਨਿਕ ਗਲੋਕ ਪਿਸਤੌਲ ਸਣੇ 62 ਕਾਰਤੂਸ ਅਤੇ ਦੋ ਖੋਲ, 48.7 ਲੱਖ ਰੁਪਏ ਦੀ ਡਰੱਗ ਮਨੀ, 262 ਗਰਾਮ ਸੋਨਾ ਅਤੇ ਇਲੈਕਟ੍ਰਾਨਿਕ ਉਪਕਰਨ ਬਰਾਮਦ ਕੀਤੇ ਹਨ।
ਪੁਲੀਸ ਅਨੁਸਾਰ ਮੁਲਜ਼ਮ ਨਸ਼ੇ ਦਾ ਨੈੱਟਵਰਕ ਚਲਾ ਰਹੇ ਸਨ, ਜੋ ਜਲੰਧਰ, ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਸਰਗਰਮ ਸਨ। ਮੁੱਢਲੀ ਜਾਂਚ ਵਿੱਚ ਪਤਾ ਲੱਗਿਆ ਕਿ ਸਰਹੱਦ ਪਾਰ ਤੋਂ ਨਸ਼ਿਆਂ ਦੀ ਤਸਕਰੀ ਕਰਨ ਤੋਂ ਬਾਅਦ ਮੁਲਜ਼ਮ ਹਵਾਲਾ ਰੂਟ ਰਾਹੀਂ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਨੂੰ ਪੈਸੇ ਭੇਜਦੇ ਸਨ। ਸਪੈਸ਼ਲ ਡੀਜੀਪੀ (ਏਐੱਨਟੀਐੱਫ਼) ਕੁਲਦੀਪ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਲਵਪ੍ਰੀਤ ਸਿੰਘ ਵਾਸੀ ਅੰਮ੍ਰਿਤਸਰ ਇਸ ਸਿੰਡੀਕੇਟ ਦੇ ਸਮੁੱਚੇ ਡਰੱਗ ਨੈੱਟਵਰਕ ਦਾ ਕੰਮ ਦੇਖ ਰਿਹਾ ਸੀ ਅਤੇ ਆਪਣੇ ਸੰਪਰਕਾਂ ਦੇ ਵਿਸ਼ਾਲ ਨੈਟਵਰਕ ਦੀ ਵਰਤੋਂ ਕਰਕੇ ਪੰਜਾਬ ਭਰ ਵਿੱਚ ਨਾਜਾਇਜ਼ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਕਰਦਾ ਸੀ। ਮੁਲਜ਼ਮ ਲਵਪ੍ਰੀਤ ਦੇ ਘਰ ਇੱਕ ਛੁਪਣਗਾਹ ਵਜੋਂ ਇੱਕ ਲੁਕਵੀਂ ਅਲਮਾਰੀ ਵੀ ਮਿਲੀ ਹੈ, ਜਿੱਥੇ ਉਹ ਨਸ਼ਿਆਂ ਅਤੇ ਹਵਾਲਾ ਮਨੀ ਨੂੰ ਛੁਪਾ ਕੇ ਰੱਖਣ ਤੋਂ ਇਲਾਵਾ ਆਪਣੇ ਲਈ ਸੁਰੱਖਿਅਤ ਪਨਾਹ ਵਜੋਂ ਵੀ ਵਰਤਦਾ ਸੀ।

Advertisement

Advertisement