For the best experience, open
https://m.punjabitribuneonline.com
on your mobile browser.
Advertisement

ਪੁਲੀਸ ਤੇ ਆਬਕਾਰੀ ਵਿਭਾਗ ਸ਼ਰਾਬ ਤਸਕਰਾਂ ’ਤੇ ਰੱਖੇਗਾ ਨਜ਼ਰ

07:13 AM Mar 27, 2024 IST
ਪੁਲੀਸ ਤੇ ਆਬਕਾਰੀ ਵਿਭਾਗ ਸ਼ਰਾਬ ਤਸਕਰਾਂ ’ਤੇ ਰੱਖੇਗਾ ਨਜ਼ਰ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 26 ਮਾਰਚ
ਪੰਜਾਬ ਪੁਲੀਸ ਤੇ ਆਬਕਾਰੀ ਵਿਭਾਗ ਨੇ ਲੋਕ ਸਭਾ ਚੋਣਾਂ ਨੂੰ ਸੁਤੰਤਰ, ਨਿਰਪੱਖ ਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਰਣਨੀਤੀ ਤਿਆਰ ਕਰ ਲਈ ਹੈ। ਪੰਜਾਬ ਦੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲੀਸ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਪੁਲੀਸ ਅਧਿਕਾਰੀਆਂ ਨੂੰ ਆਬਕਾਰੀ ਤੇ ਕਰ ਵਿਭਾਗ ਨਾਲ ਮਿਲ ਕੇ ਕੰਮ ਕਰਨ ਦੇ ਨਿਰਦੇਸ਼ ਦਿੱਤੇ ਹਨ। ਸਪੈਸ਼ਲ ਡੀਜੀਪੀ ਪੰਜਾਬ ਅਤੇ ਆਬਕਾਰੀ ਤੇ ਕਰ ਕਮਿਸ਼ਨਰ ਵਰੁਣ ਰੂਜ਼ਮ ਨੇ ਸੂਬੇ ਦੇ ਆਬਕਾਰੀ ਤੇ ਕਰ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਤੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਤੇ ਪੁਲੀਸ ਕਮਿਸ਼ਨਰਾਂ ਨਾਲ ਵਰਚੁਅਲ ਮੀਟਿੰਗ ਕੀਤੀ। ਮੀਟਿੰਗ ਵਿੱਚ ਨਸ਼ੇ ਤੇ ਸ਼ਰਾਬ ਤਸਕਰੀ ’ਤੇ ਨਜ਼ਰ ਰੱਖਣ ਲਈ 10 ਸਰਹੱਦੀ ਜ਼ਿਲ੍ਹਿਆਂ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੂਪਨਗਰ, ਐੱਸਏਐੱਸ ਨਗਰ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਦੇ ਸਾਰੇ ਐਂਟਰੀ ਪੁਆਇੰਟਾਂ ’ਤੇ ਅੰਤਰਰਾਜੀ ਨਾਕੇ ਲਾਉਣ ਦੇ ਆਦੇਸ਼ ਦਿੱਤੇ ਗਏ। ਸ੍ਰੀ ਸ਼ੁਕਲਾ ਨੇ ਸਾਰੇ ਪੁਲੀਸ ਕਮਿਸ਼ਨਰਾਂ ਤੇ ਐੱਸਐੱਸਪੀ ਨੂੰ ਸਟੈਟਿਕ ਜਾਂ ਮੋਬਾਈਲ ਨਾਕਿਆਂ ’ਤੇ ਵਾਹਨਾਂ ਦੀ ਚੈਕਿੰਗ ਦੌਰਾਨ ਆਬਕਾਰੀ ਅਧਿਕਾਰੀਆਂ ਨੂੰ ਨਾਲ ਲੈ ਜਾਣ ਦੀ ਹਦਾਇਤ ਕੀਤੀ।

Advertisement

Advertisement
Author Image

joginder kumar

View all posts

Advertisement
Advertisement
×