For the best experience, open
https://m.punjabitribuneonline.com
on your mobile browser.
Advertisement

ਪੁਲੀਸ ਤੇ ਅਰਧ ਸੈਨਿਕ ਬਲ ਨੇ ਫਲੈਗ ਮਾਰਚ ਕੀਤਾ

07:57 AM Mar 20, 2024 IST
ਪੁਲੀਸ ਤੇ ਅਰਧ ਸੈਨਿਕ ਬਲ ਨੇ ਫਲੈਗ ਮਾਰਚ ਕੀਤਾ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਲਹਿਰਾਗਾਗਾ, 19 ਮਾਰਚ
ਲੋਕ ਸਭਾ ਚੋਣਾਂ ਦੌਰਾਨ ਅਮਨ-ਕਾਨੂੰਨ ਦੇ ਮੱਦੇਨਜ਼ਰ ਅੱਜ ਪੰਜਾਬ ਪੁਲੀਸ ਅਤੇ ਪੈਰਾ ਮਿਲਟਰੀ ਫੋਰਸ ਵੱਲੋਂ ਫਲੈਗ ਮਾਰਚ ਕੱਢਿਆ ਗਿਆ। ਇਹ ਫਲੈਗ ਮਾਰਚ ਡੀਐੱਸਪੀ ਲਹਿਰਾਗਾਗਾ ਦੀਪਕ ਰਾਏ ਦੀ ਅਗਵਾਈ ਹੇਠ ਸਦਰ ਥਾਣਾ ਲਹਿਰਾਗਾਗਾ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੇ ਬਜ਼ਾਰਾਂ ਤੋੰ ਹੁੰਦਾ ਹੋਇਆ ਇਲਾਕੇ ਦੇ ਪਿੰਡਾਂ ਲਈ ਰਵਾਨਾ ਹੋਇਆ। ਇਸ ਮੌਕੇ ਡੀਐੱਸਪੀ ਦੀਪਕ ਰਾਏ ਨੇ ਦੱਸਿਆ ਕਿ ਪੁਲੀਸ ਪ੍ਰਸ਼ਾਸਨ ਪੈਰਾ ਮਿਲਟਰੀ ਫੋਰਸ ਦੇ ਸਹਿਯੋਗ ਨਾਲ ਚੋਣਾਂ ਅਮਨ-ਸ਼ਾਂਤੀ ਨਾਲ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਿਸੇ ਥਾਂ ’ਤੇ ਲਾਵਾਰਸ ਵਸਤੂ ਮਿਲੇ ਜਾਂ ਸ਼ੱਕੀ ਵਿਅਕਤੀ ਘੁੰਮਦੇ ਦਿਖਾਈ ਦੇਣ ਤਾਂ ਇਸਦੀ ਸੂਚਨਾ ਤੁਰੰਤ ਪੁਲੀਸ ਪ੍ਰਸ਼ਾਸਨ ਨੂੰ ਦਿੱਤੀ ਜਾਵੇ।

Advertisement

Advertisement
Author Image

joginder kumar

View all posts

Advertisement
Advertisement
×