ਇਨਾਮੀ ਭਗੌੜਾ ਪੁਲੀਸ ਵੱਲੋਂ ਗ੍ਰਿਫ਼ਤਾਰ
08:11 AM Jan 11, 2025 IST
ਨਿੱਜੀ ਪੱਤਰ ਪ੍ਰੇਰਕ
ਸਿਰਸਾ, 10 ਜਨਵਰੀ
ਪੁਲੀਸ ਦੇ ਸਪੈਸ਼ਲ ਸਟਾਫ ਨੇ ਇਕ ਕਤਲ ਦੇ ਮਾਮਲੇ ’ਚ ਲੋੜੀਂਦੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਵਿਅਕਤੀ ਅਦਾਲਤ ਵੱਲੋਂ ਭਗੌੜਾ ਐਲਾਨਿਆ ਹੋਇਆ ਸੀ ਅਤੇ ਪੁਲੀਸ ਨੇ ਇਸ ’ਤੇ ਪੰਜ ਹਜ਼ਾਰ ਦਾ ਇਨਾਮ ਰੱਖਿਆ ਹੋਇਆ ਸੀ। ਸਪੈਸ਼ਲ ਸਟਾਫ਼ ਇੰਚਾਰਜ ਸਬ ਇੰਸਪੈਕਟਰ ਸੰਦੀਪ ਕੁਮਾਰ ਨੇ ਦੱਸਿਆ ਕਿ ਸਪੈਸ਼ਲ ਸਟਾਫ਼ ਅਤੇ ਰਾਣੀਆਂ ਥਾਣੇ ਦੀ ਸਾਂਝੀ ਪੁਲੀਸ ਟੀਮ ਨੇ ਮਹੱਤਵਪੂਰਨ ਸੁਰਾਗ ਇਕੱਠੇ ਕਰਨ ਤੋਂ ਬਾਅਦ ਕਤਲ ਕੇਸ ਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜੋ ਘਟਨਾ ਦੇ ਸਮੇਂ ਤੋਂ ਹੀ ਫਰਾਰ ਸੀ। ਨੌਜਵਾਨ ਦੀ ਪਛਾਣ ਪ੍ਰੇਮ ਕੁਮਾਰ ਵਾਸੀ ਨਾਥੌਰ ਜ਼ਿਲ੍ਹਾ ਸਿਰਸਾ ਵਜੋਂ ਹੋਈ ਹੈ।
Advertisement
Advertisement