For the best experience, open
https://m.punjabitribuneonline.com
on your mobile browser.
Advertisement

ਪੁਲੀਸ ਵੱਲੋਂ 12 ਪਿਸਤੌਲਾਂ ਸਣੇ ਸੱਤ ਕਾਬੂ

07:47 AM Nov 02, 2024 IST
ਪੁਲੀਸ ਵੱਲੋਂ 12 ਪਿਸਤੌਲਾਂ ਸਣੇ ਸੱਤ ਕਾਬੂ
ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਪੁਲੀਸ ਅਧਿਕਾਰੀ। -ਫੋਟੋ: ਵਿਸ਼ਾਲ ਕੁਮਾਰ
Advertisement

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 1 ਨਵੰਬਰ
ਅੰਮ੍ਰਿਤਸਰ ਕਮਿਸ਼ਨਰੇਟ ਦੀ ਪੁਲੀਸ ਨੇ ਗ਼ੈਰਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਅੰਤਰ-ਰਾਜੀ ਗਰੋਹ ਨਾਲ ਜੁੜੇ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਇਨ੍ਹਾਂ ਦੇ ਕਬਜ਼ੇ ’ਚੋਂ 12 ਪਿਸਤੌਲਾਂ, 16 ਮੈਗਜ਼ੀਨਾਂ ਅਤੇ 23 ਰੌਂਦ ਬਰਾਮਦ ਕੀਤੇ ਹਨ। ਇਹ ਵਿਅਕਤੀ ਅਮਰੀਕਾ ਆਧਾਰਿਤ ਦਿਲਪ੍ਰੀਤ ਸਿੰਘ ਨਾਲ ਜੁੜੇ ਹੋਏ ਸਨ ਅਤੇ ਉਸ ਦੇ ਇਸ਼ਾਰੇ ’ਤੇ ਕੰਮ ਕਰਦੇ ਸਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਮੁਲਜ਼ਮਾਂ ਦੀ ਪਛਾਣ ਕਰਨਜੀਤ ਸਿੰਘ ਉਰਫ ਧਨੀ, ਜਸ਼ਨਦੀਪ ਸਿੰਘ ਉਰਫ ਮਾਇਆ ਉਰਫ ਛਿੱਲਰ, ਇਸ਼ਮੀਤ ਸਿੰਘ ਉਰਫ ਰਿਸ਼ੂ, ਅੰਮ੍ਰਿਤਪਾਲ ਸਿੰਘ ਉਰਫ ਸਪਰਾ ਅਤੇ ਦਿਲਪ੍ਰੀਤ ਸਿੰਘ ਉਰਫ ਦਿਲ ਸਾਰੇ ਵਾਸੀ ਛੇਹਰਟਾ ਅਤੇ ਵਰਿੰਦਰ ਸਿੰਘ ਉਰਫ ਰਵੀ ਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਵਾਸੀ ਬਾਬਾ ਬਕਾਲਾ ਸਾਹਿਬ ਅੰਮ੍ਰਿਤਸਰ ਵਜੋਂ ਹੋਈ ਹੈ। ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਗਰੋਹ ਮੱਧ ਪ੍ਰਦੇਸ਼ ਤੋਂ ਹਥਿਆਰ ਮੰਗਵਾ ਕੇ ਵੱਖ-ਵੱਖ ਗਰੋਹਾਂ ਨੂੰ ਮੁਹੱਈਆ ਕਰਵਾ ਰਿਹਾ ਸੀ। ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਰਨਜੀਤ ਧਨੀ ਆਪਣੇ ਭਰਾ ਜਸ਼ਨਦੀਪ ਸਿੰਘ ਤੇ ਇਸ਼ਮੀਤ ਨਾਲ ਮਿਲ ਕੇ ਅਮਰੀਕਾ ਆਧਾਰਿਤ ਦਿਲਪ੍ਰੀਤ ਸਿੰਘ ਦੀਆਂ ਹਦਾਇਤਾਂ ’ਤੇ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਖੇਪ ਲਿਆਂਦਾ ਸੀ ਅਤੇ ਅਗਾਂਹ ਗਰੋਹ ਮੈਂਬਰਾਂ ਤੱਕ ਪਹੁੰਚਾਉਂਦੇ ਸਨ।
ਇਸ ਸਬੰਧੀ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਮੱਧ ਪ੍ਰਦੇਸ਼ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਕੇ ਸੂਬੇ ਵਿੱਚ ਅਪਰਾਧਿਕ ਅਨਸਰਾਂ ਨੂੰ ਸਪਲਾਈ ਕੀਤੇ ਜਾ ਰਹੇ ਹਨ। ਇਸ ਸੂਚਨਾ ’ਤੇ ਤੁਰੰਤ ਕਾਰਵਾਈ ਕਰਦਿਆਂ ਇਸਲਾਮਾਬਾਦ ਥਾਣਾ ਅਤੇ ਸੀਆਈਏ-2 ਡੀਸੀਪੀ ਇਨਵੈਸਟੀਗੇਸ਼ਨ ਹਰਪ੍ਰੀਤ ਸਿੰਘ ਮੰਡੇਰ ਦੀ ਦੇਖ-ਰੇਖ ਹੇਠ ਵਿਸ਼ੇਸ਼ ਮੁਹਿੰਮ ਚਲਾ ਕੇ ਛੇਹਰਟਾ ਤੇ ਬਾਬਾ ਬਕਾਲਾ ਦੇ ਇਲਾਕੇ ਤੋਂ ਮੁਲਜ਼ਮਾਂ ਨੂੰ ਕਾਬੂ ਕੀਤਾ। ਇਸ ਸਬੰਧੀ ਥਾਣਾ ਇਸਲਾਮਾਬਾਦ ਵਿੱਚ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਤਹਿਤ ਕੇਸ ਦਰਜ ਕੀਤਾ ਗਿਆ ਹੈ।

Advertisement

Advertisement
Advertisement
Author Image

joginder kumar

View all posts

Advertisement