ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪ੍ਰਦਰਸ਼ਨ ਕਰ ਰਹੇ ‘ਆਪ’ ਕਾਰਕੁਨਾਂ ’ਤੇ ਪੁਲੀਸ ਵੱਲੋਂ ਲਾਠੀਚਾਰਜ

07:57 AM Mar 28, 2024 IST
ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪ੍ਰਦਰਸ਼ਨ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ‘ਆਪ’ ਕਾਰਕੁਨ।

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 27 ਮਾਰਚ
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖ਼ਿਲਾਫ਼ ਆਮ ਆਦਮੀ ਪਾਰਟੀ ਦੇ ਕਾਰਕੁਨਾਂ ਨੇ ਅੱਜ ਸੂਬਾ ਵਿੱਚ ਪ੍ਰਦਰਸਨ ਕੀਤਾ। ਕੈਥਲ ਵਿੱਚ ਪ੍ਰਦਰਸ਼ਨ ਦੀ ਅਗਵਾਈ ਕੁਰੂਕਸ਼ੇਤਰ ਲੋਕ ਸਭਾ ਉਮੀਦਵਾਰ ਡਾ. ਸੁਸ਼ੀਲ ਗੁਪਤਾ ਤੇ ਰੋਹਤਕ ਵਿੱਚ ਅਗਵਾਈ ‘ਆਪ’ ਦੇ ਸੀਨੀਅਰ ਆਗੂ ਅਨੁਰਾਗ ਢਾਂਡਾ ਨੇ ਕੀਤੀ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਕਾਰਕੁਨਾਂ ਨੇ ਆਪਣੇ ਹੱਥਾਂ ਵਿਚ ‘ਮੈਂ ਵੀ ਕੇਜਰੀਵਾਲ’ ਦੇ ਪੋਸਟਰ ਫੜੇ ਹੋਏ ਸਨ। ਡਾ. ਸੁਸ਼ੀਲ ਗੁਪਤਾ ਨੇ ਕਿਹਾ ਕਿ ਅੱਜ ਭਾਜਪਾ ਸਰਕਾਰ ਬਾਬਾ ਸਾਹਿਬ ਦੇ ਸੰਵਿਧਾਨ ਨੂੰ ਤੋੜਨ ਲੱਗੀ ਹੋਈ ਹੈ ਜੋ ਸਹਿਨ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਕੇਜਰੀਵਾਲ ਪੂਰੇ ਦੇਸ਼ ਦੇ ਆਗੂ ਹਨ। ਉਹ ਦੇਸ਼ ਵਿਚ ਬਿਹਤਰ ਸਿੱਖਿਆ ਅਤੇ ਬਿਹਤਰ ਸਿਹਤ ਸਹੂਲਤਾਂ ਦੇਣੀਆਂ ਚਾਹੁੰਦੇ ਹਨ। ਕੋਰਟ ਦੇ ਹੁਕਮਾਂ ਦੀ ਉਲਘੰਣਾ ਕਰ ਕੇ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਗੁਪਤਾ ਨੇ ਕਿਹਾ ਕਿ ਉਨ੍ਹਾਂ ਦੀ ਗ੍ਰਿਫਤਾਰੀ ਨੂੰ ਲੈ ਕੇ ਪਾਰਟੀ ਨੇ ਕੁਰੂਕਸ਼ੇਤਰ ਵਿਚ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪੁਲੀਸ ਦੇ ਲਾਠੀਚਾਰਜ ਦੌਰਾਨ 150 ਕਾਰਕੁਨ ਜ਼ਖ਼ਮੀ ਹੋ ਗਏ। ਪ੍ਰਦਰਸ਼ਨ ਦੌਰਾਨ ਵਾਟਰ ਕੈਨਨ ਦੀ ਵਰਤੋਂ ਵੀ ਕੀਤੀ ਗਈ। ਪਾਰਟੀ ਦੇ ਸੀਨੀਅਰ ਆਗੂ ਅਨੁਰਾਗ ਢਾਂਡਾ ਨੇ ਕਿਹਾ ਕਿ ਭਾਜਪਾ ਨੇ ਬਿਨਾ ਕਿਸੇ ਸਬੂਤ ਦੇ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਕੇ ਜੇਲ੍ਹ ਵਿਚ ਬੰਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਮੌਜੂਦਾ ਮੁੱਖ ਮੰਤਰੀ ਨੂੰ ਜੇਲ੍ਹ ਵਿਚ ਬੰਦ ਕੀਤਾ ਗਿਆ ਹੋਵੇ। ਭਾਜਪਾ ਦੀ ਇਸ ਸਾਜਿਸ਼ ਦਾ ਦੇਸ਼ ਵਿਚ ਵਿਰੋਧ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਏਜੰਸੀਆਂ ਤੇ ਪੁਲੀਸ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰ ਰਹੀ ਹੈ। ਹੁਣ ਲੋਕਤੰਤਰ ਨੂੰ ਬਚਾਉਣ ਲਈ ਲੋਕ ਇਕਜੁੱਟ ਹੋਣਾ ਪਵੇਗਾ।

Advertisement

Advertisement