ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਰਤ ਬੰਦ ਦੌਰਾਨ ਪਟਨਾ ’ਚ ਪ੍ਰਦਰਸ਼ਨਕਾਰੀਆਂ ’ਤੇ ਪੁਲੀਸ ਲਾਠੀਚਾਰਜ

03:11 PM Aug 21, 2024 IST

ਪਟਨਾ, 21 ਅਗਸਤ
ਭਾਰਤ ਬੰਦ ਦੌਰਾਨ ਅੱਜ ਪਟਨਾ ਪੁਲੀਸ ਨੇ ਪ੍ਰਦਰਸ਼ਨਕਾਰੀਆਂ ’ਤੇ ਲਾਠੀਚਾਰਜ ਕੀਤਾ। ਪ੍ਰਦਰਸ਼ਨਕਾਰੀ ਭੀਮ ਆਰਮੀ ਦੇ ਮੈਂਬਰ ਦੱਸੇ ਜਾਂਦੇ ਹਨ। ਇਹ ਘਟਨਾ ਪਟਨਾ ਦੇ ਡਾਕ ਬੰਗਲਾ ਚੌਕ 'ਤੇ ਵਾਪਰੀ, ਜਿੱਥੇ ਵੱਡੀ ਗਿਣਤੀ 'ਚ ਪ੍ਰਦਰਸ਼ਨਕਾਰੀ ਇਕੱਠੇ ਹੋਏ ਸਨ। ਉਨ੍ਹਾਂ ਨੇ ਆਪਣੇ ਵਿਰੋਧ ਲਈ ਪੋਸਟਰ ਅਤੇ ਝੰਡੇ ਫੜੇ ਹੋਏ ਸਨ। ਪ੍ਰਦਰਸ਼ਨਕਾਰੀਆਂ ਦੀ ਵੱਡੀ ਭੀੜ ਨੂੰ ਖਿੰਡਾਉਣ ਲਈ ਪੁਲੀਸ ਨੇ ਲਾਠੀਚਾਰਜ ਕੀਤਾ ਅਤੇ ਜਲ ਤੋਪਾਂ ਦੀ ਵਰਤੋਂ ਕੀਤੀ। ਪੂਰਨੀਆ ਵਿੱਚ ਪ੍ਰਦਰਸ਼ਨਾਂ ਨੂੰ ਆਜ਼ਾਦ ਸੰਸਦ ਮੈਂਬਰ ਰਾਜੇਸ਼ ਰੰਜਨ, ਜਿਸ ਨੂੰ ਪੱਪੂ ਯਾਦਵ ਵੀ ਕਿਹਾ ਜਾਂਦਾ ਹੈ, ਦਾ ਸਮਰਥਨ ਹਾਸਲ ਸੀ। ਪ੍ਰਦਰਸ਼ਨ ਸਿਰਫ਼ ਪਟਨਾ ਅਤੇ ਪੂਰਨੀਆ ਤੱਕ ਹੀ ਸੀਮਿਤ ਨਹੀਂ ਸਨ, ਬਲਕਿ ਬਿਹਾਰ ਦੇ ਦਰਭੰਗਾ, ਹਾਜੀਪੁਰ, ਜਹਾਨਾਬਾਦ, ਨਵਾਦਾ ਅਤੇ ਹੋਰ ਜ਼ਿਲ੍ਹਿਆਂ ਵਿੱਚ ਵੀ ਹੋਇਆ।

Advertisement

Advertisement
Advertisement