ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਸ਼ਾ ਵਿਰੋਧੀ ਮੁਹਿੰਮ ਤਹਿਤ ਪੁਲੀਸ ਵੱਲੋਂ ਪਿੰਡਾਂ ’ਚ ਚੈਕਿੰਗ

06:30 AM Jul 03, 2024 IST
ਨਸ਼ਾ ਤਸਕਰਾਂ ਵਿਰੁੱਧ ਮੁਹਿਮ ਤਹਿਤ ਚੈਕਿੰਗ ਕਰਦੀ ਹੋਈ ਪਾਤੜਾਂ ਪੁਲੀਸ।

ਗੁਰਨਾਮ ਸਿੰਘ ਚੌਹਾਨ
ਪਾਤੜਾਂ, 2 ਜੁਲਾਈ
ਪੁਲੀਸ ਨੇ ਸਵੇਰੇ ਨਸ਼ਾ ਤਸਕਰਾਂ ਖਿਲਾਫ਼ ਵੱਡੀ ਕਾਰਵਾਈ ਕਰਦਿਆਂ ਅੱਧੀ ਦਰਜਨ ਦੇ ਕਰੀਬ ਪਿੰਡਾਂ ਵਿੱਚ ਥਾਣਾ ਡੀਐੱਸਪੀ ਪਾਤੜਾਂ ਦਲਜੀਤ ਸਿੰਘ ਵਿਰਕ ਤੇ ਮੁਖੀ ਯਸ਼ਪਾਲ ਸ਼ਰਮਾ ਦੀ ਅਗਵਾਈ ਵਿੱਚ ਚੈਕਿੰਗ ਕੀਤੀ ਗਈ।
ਥਾਣਾ ਮੁਖੀ ਪਾਤੜਾਂ ਯਸ਼ਪਾਲ ਸ਼ਰਮਾ ਨੇ ਦੱਸਿਆ ਕਿ ਪੰਜਾਬ ਪੁਲੀਸ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਪਿੰਡ ਕਾਹਨਗੜ੍ਹ, ਖਾਸਪੁਰ, ਦੁਤਾਲ, ਹਰਮਨ ਨਗਰ ਪਾਤੜਾਂ ਅਤੇ ਮੌਲਵੀਵਾਲਾ ਵਿਖੇ ਤਲਾਸ਼ੀ ਅਭਿਆਨ ਤਹਿਤ ਘਰਾਂ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਨਸ਼ੇ ਮਨੁੱਖ ਨੂੰ ਆਰਥਿਕ ਅਤੇ ਸਮਾਜਿਕ ਤੌਰ ’ਤੇ ਖਤਮ ਕਰ ਦਿੰਦੇ ਹਨ। ਉਨ੍ਹਾਂ ਕਿਹਾ ਕਿ ਮਾਪੇ ਬੱਚਿਆਂ ਨੂੰ ਨਸ਼ੇ ਦੀ ਦਲਦਲ ਵਿੱਚ ਜਾਣ ਤੋਂ ਰੋਕਣ ਲਈ ਉਨ੍ਹਾਂ ਵੱਲੋਂ ਕੀਤੀਆਂ ਗਲਤੀਆਂ ਨੂੰ ਛੁਪਾਉਣ ਦੀ ਬਜਾਏ ਉਨ੍ਹਾਂ ਦੇ ਸੁਧਾਰ ਵੱਲ ਧਿਆਨ ਦੇਣ।
ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਚਲਾਈ ਗਈ ਨਸ਼ਿਆਂ ਵਿਰੋਧੀ ਮੁਹਿੰਮ ਨੂੰ ਕਾਮਯਾਬ ਕਰਨ ਲਈ ਲੋਕਾਂ ਦਾ ਸਾਥ ਬੇਹੱਦ ਜ਼ਰੂਰੀ ਹੈ। ਉਨ੍ਹਾਂ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਸਮਾਜ ਵਿਰੋਧੀ ਕੰਮ ਕਰਨ ਵਾਲੇ ਕਿਸੇ ਵੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ‌

Advertisement

Advertisement
Advertisement