ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਢਿੱਲੋਂ ਭਰਾਵਾਂ ਦੇ ਖੁਦਕੁਸ਼ੀ ਮਾਮਲੇ ਵਿੱਚ ਥਾਣਾ ਮੁਖੀ ਨਵਦੀਪ ਸਿੰਘ ਬਰਖ਼ਾਸਤ

07:45 AM Sep 07, 2023 IST

ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਜਲੰਧਰ/ਗੋਇੰਦਵਾਲ ਸਾਹਿਬ, 6 ਸਤੰਬਰ
ਢਿੱਲੋਂ ਭਰਾਵਾਂ ਦੇ ਖ਼ੁਦਕੁਸ਼ੀ ਮਾਮਲੇ ਵਿੱਚ ਡੀਜੀਪੀ ਗੌਰਵ ਯਾਦਵ ਨੇ ਮੁਲਜ਼ਮ ਥਾਣੇਦਾਰ ਨਵਦੀਪ ਸਿੰਘ ਨੂੰ ਬਰਖ਼ਾਸਤ ਕਰ ਦਿੱਤਾ ਹੈ। ਇਸ ਤੋਂ ਬਾਅਦ ਪਰਿਵਾਰ ਨੇ ਮ੍ਰਿਤਕ ਨੌਜਵਾਨ ਜਸ਼ਨਬੀਰ ਸਿੰਘ ਦਾ ਜਲੰਧਰ ਦੇ ਮਾਡਲ ਟਾਊਨ ਸਥਿਤ ਸਮਸ਼ਾਨਘਾਟ ਵਿੱਚ ਸਸਕਾਰ ਕਰ ਦਿੱਤਾ। ਪਹਿਲਾਂ ਪੀੜਤ ਪਰਿਵਾਰ ਇਸ ਗੱਲ ’ਤੇ ਅੜਿਆ ਹੋਇਆ ਸੀ ਕਿ ਜਦੋਂ ਤੱਕ ਮਾਨਵਜੀਤ ਸਿੰਘ ਢਿੱਲੋਂ ਦੀ ਲਾਸ਼ ਵੀ ਬਰਾਮਦ ਨਹੀਂ ਹੁੰਦੀ ਤੇ ਥਾਣੇਦਾਰ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਜਸ਼ਨਬੀਰ ਸਿੰਘ ਢਿੱਲੋਂ ਦਾ ਸਸਕਾਰ ਨਹੀਂ ਕੀਤਾ ਜਾਵੇਗਾ। ਅੱਜ ਇੱਥੋਂ ਦੇ ਥਾਣਾ ਡਿਵੀਜ਼ਨ ਨੰਬਰ 1 ਦੇ ਸਾਬਕਾ ਥਾਣੇਦਾਰ ਨਵਦੀਪ ਸਿੰਘ ਨੂੰ ਡੀਜੀਪੀ ਨੇ ਤੁਰੰਤ ਪ੍ਰਭਾਵ ਨਾਲ ਬਰਖਾਸਤ ਕਰ ਦਿੱਤਾ ਹੈ। ਇਸੇ ਤਰ੍ਹਾਂ ਇੰਸਪੈਕਟਰ ਨਵਦੀਪ ਸਿੰਘ ਖ਼ਿਲਾਫ਼ ਥਾਣਾ ਤਲਵੰਡੀ ਚੌਧਰੀਆਂ ਦੀ ਪੁਲੀਸ ਵੱਲੋਂ 306 ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੀੜਤ ਪਰਿਵਾਰ ਨੇ ਸੀਐਮ ਹਾਊਸ ਦੇ ਘਿਰਾਓ ਦਾ ਫ਼ੈਸਲਾ ਵਾਪਸ ਲੈ ਲਿਆ ਹੈ।

Advertisement

ਦੇਰੀ ਨਾਲ ਛੋਟਾ ਕਦਮ ਚੁੱਕਿਆ: ਮਜੀਠੀਆ

ਚੰਡੀਗੜ੍ਹ (ਟਨਸ): ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਇੰਸਪੈਕਟਰ ਨੂੰ ਬਰਖ਼ਾਸਤ ਕਰਨ ਨੂੰ ਬਹੁਤ ਦੇਰੀ ਨਾਲ ਚੁੱਕਿਆ ਛੋਟਾ ਕਦਮ ਕਰਾਰ ਦਿੱਤਾ ਹੈ।

Advertisement
Advertisement