ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੁਲੀਸ ਕਮਿਸ਼ਨਰ ਨੇ ਕੁਲਵਿੰਦਰ ਬਿੱਲਾ ਦੇ ਗੀਤਾਂ ’ਤੇ ਪਾਇਆ ਭੰਗੜਾ

11:05 AM Nov 17, 2023 IST
ਪੀਏਯੂ ਲੁਧਿਆਣਾ ’ਚ ਸਾਈਕਲ ਰੈਲੀ ਦੌਰਾਨ ਗਾਇਕ ਕੁਲਵਿੰਦਰ ਬਿੱਲਾ ਨਾਲ ਭੰਗੜਾ ਪਾਉਂਦੇ ਹੋਏ ਪੁਲੀਸ ਕਮਿਸ਼ਨਰ ਮਨਦੀਪ ਸਿੱਧੂ। -ਫੋਟੋ: ਹਿਮਾਂਸ਼ੂ ਮਹਾਜਨ

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 16 ਨਵੰਬਰ
ਨਸ਼ੇ ਦੇ ਖਿਲਾਫ਼ ਲੁਧਿਆਣਾ ਪੁਲੀਸ ਵੱਲੋਂ ਵੀਰਵਾਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ 13 ਕਿਲੋਮੀਟਰ ਤੱਕ ਦੀ ਸਾਈਕਲ ਰੈਲੀ ਕੱਢੀ ਗਈ। ਨਸ਼ਿਆਂ ਦੇ ਖਿਲਾਫ਼ ਸਾਈਕਲ ਰੈਲੀ ’ਚ ਮੁੱਖ ਮੰਤਰੀ ਭਗਵੰਤ ਮਾਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਪੁੱਜੇ ਅਤੇ ਉਨ੍ਹਾਂ ਦੇ ਆਉਣ ਤੋਂ ਪਹਿਲਾਂ ਲੋਕਾਂ ਦਾ ਮੰਨੋਰੰਜਨ ਕਰਨ ਲਈ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਨੂੰ ਸੱਦਿਆ ਗਿਆ ਸੀ। ਪੁਲੀਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਤੇ ਹੋਰ ਪੁਲੀਸ ਅਧਿਕਾਰੀ ਵੀ ਇਸ ਮੌਕੇ ਮੌਜੂਦ ਸਨ। ਮੁੱਖ ਮੰਤਰੀ ਦੇ ਆਉਣ ਤੋਂ ਪਹਿਲਾਂ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਨੇ ਕਈ ਗਾਣੇ ਗਾਏ। ਇਸ ਦੌਰਾਨ ਪੁਲੀਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਭੰਗੜਾ ਪਾਇਆ ਤੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਵੀ ਕੀਤੀ। ਪੁਲੀਸ ਕਮਿਸ਼ਨਰ ਦਾ ਭੰਗੜਾ ਦੇਖ ਲੋਕਾਂ ਨੇ ਵੀ ਥੱਲੇ ਭੰਗੜਾ ਪਾਉਣਾ ਸ਼ੁਰੂ ਕਰ ਦਿੱਤੀ। ਇਸ ਦੌਰਾਨ ਪੁਲੀਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਦੇ ਨਾਲ ਨਾਲ ਹੋਰ ਪੁਲੀਸ ਅਧਿਕਾਰੀਆਂ ਨੇ ਵੀ 13 ਕਿਲੋਮੀਟਰ ਤੱਕ ਸਾਈਕਲ ਚਲਾਇਆ ਤਾਂ ਕਿ ਲੋਕਾਂ ਦਾ ਉਤਸ਼ਾਹ ਬਣਿਆ ਰਹੇ।
ਨਸ਼ਿਆਂ ਦੇ ਖਿਲਾਫ਼ ਦੇਸ਼ ਦੀ ਸਭ ਤੋਂ ਵੱਡੀ ਰੈਲੀ ਨੂੰ ਸ਼ੁਰੂ ਕਰਨ ਦਾ ਸਮਾਂ ਸਵੇਰੇ 7 ਵਜੇ ਰੱਖਿਆ ਗਿਆ ਸੀ। ਇਸ ਤੋਂ ਪਹਿਲਾਂ ਸਟੇਜ ’ਤੇ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਪੁੱਜੇ ਹੋਏ ਸਨ। ਮੁੱਖ ਮੰਤਰੀ ਭਗਵੰਤ ਮਾਨ ਦੇ ਆਉਣ ਦਾ ਵੀ ਪੱਕਾ ਹੋ ਚੁੱਕਿਆ ਸੀ ਤਾਂ ਉਨ੍ਹਾਂ ਦੇ ਆਉਣ ਤੋਂ ਬਾਅਦ ਹੀ ਰੈਲੀ ਸ਼ੁਰੂ ਹੋਣੀ ਸੀ। ਇਸ ਦੌਰਾਨ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਨੇ ਗੀਤ ਗਾਉਣੇ ਸ਼ੁਰੂ ਕੀਤੇ ਤਾਂ ਪੁਲੀਸ ਕਮਿਸ਼ਨਰ ਮਨਦੀਪ ਸਿੱਧੂ ਖੁਦ ਨੂੰ ਰੋਕ ਨਹੀਂ ਸਕੇ ਤੇ ਭੰਗੜਾ ਪਾਉਣ ਲੱਗੇ। ਇਸ ਦੌਰਾਨ ਕੋਲ ਖੜ੍ਹੇ ਡੀਸੀਪੀ ਕਰਾਈਮ ਹਰਮੀਤ ਸਿੰਘ ਹੁੰਦਲ ਦੇ ਨਾਲ ਨਾਲ ਜੁਆਇੰਟ ਕਮਿਸ਼ਨਰ ਆਫ਼ ਪੁਲੀਸ ਜਸਕਿਰਨਜੀਤ ਸਿੰਘ ਤੇਜਾ ਨੇ ਵੀ ਪੁਲੀਸ ਕਮਿਸ਼ਨਰ ਨੇ ਭੰਗੜਾ ਪਾਇਆ। ਇਸ ਦੌਰਾਨ ਥੱਲੇ ਖੜ੍ਹੇ ਲੋਕ ਵੀ ਨੱਚਣ ਲੱਗੇ।

Advertisement

Advertisement