For the best experience, open
https://m.punjabitribuneonline.com
on your mobile browser.
Advertisement

ਪਾਤੜਾਂ ’ਚ ਪੁਲੀਸ ਨੇ ਫਲੈਗ ਮਾਰਚ ਕੀਤਾ

07:51 AM Apr 02, 2024 IST
ਪਾਤੜਾਂ ’ਚ ਪੁਲੀਸ ਨੇ ਫਲੈਗ ਮਾਰਚ ਕੀਤਾ
ਫਲੈਗ ਮਾਰਚ ਦੀ ਅਗਵਾਈ ਕਰਦੇ ਹੋਏ ਡੀਐੱਸਪੀ ਪਾਤੜਾਂ ਦਲਜੀਤ ਸਿੰਘ ਵਿਰਕ।
Advertisement

ਪਾਤੜਾਂ: ਲੋਕ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਡੀਐੱਸਪੀ ਪਾਤੜਾਂ ਦਲਜੀਤ ਸਿੰਘ ਵਿਰਕ ਦੀ ਅਗਵਾਈ ਵਿੱਚ ਫਲੈਗ ਮਾਰਚ ਕੀਤਾ ਗਿਆ। ਡੀਐੱਸਪੀ ਪਾਤੜਾਂ ਦਲਜੀਤ ਸਿੰਘ ਵਿਰਕ ਨੇ ਦੱਸਿਆ ਕਿ ਆਉਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਫਲੈਗ ਮਾਰਚ ਕੀਤਾ ਗਿਆ ਹੈ ਤਾਂ ਜੋ ਅਮਨ ਸ਼ਾਂਤੀ ਕਾਇਮ ਹੋਣ ਦਾ ਸੁਨੇਹਾ ਲੋਕਾਂ ਨੂੰ ਦਿੱਤਾ ਜਾ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਦੇ ਆਪਣੀ ਵੋਟ ਦਾ ਇਸਤੇਮਾਨ ਕਰਨ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਥਾਣਾ ਪਾਤੜਾਂ ਮੁੱਖੀ ਜਸਪ੍ਰੀਤ ਸਿੰਘ, ਥਾਣਾ ਘੱਗਾ ਮੁੱਖੀ ਦਰਸ਼ਨ ਸਿੰਘ, ਥਾਣਾ ਸ਼ੁਤਰਾਣਾ ਦੇ ਪਰਸ਼ੋਤਮ ਸ਼ਰਮਾ ਤੋਂ ਇਲਾਵਾ ਸਿਟੀ ਚੌਕੀ ਪਾਤੜਾਂ ਇੰਚਾਰਜ ਸਬ ਇਸਪੈਕਟਰ ਕਰਨੈਲ ਸਿੰਘ, ਸਬ ਇਸਪੈਕਟਰ ਪਰਮਜੀਤ ਕੌਰ, ਸਹਾਇਕ ਥਾਣੇਦਾਰ ਚਰਨਜੀਤ ਸਿੰਘ ਤੇ ਸਹਾਇਕ ਥਾਣੇਦਾਰ ਹਰਬੰਸ ਸਿੰਘ ਆਦਿ ਸ਼ਾਮਲ ਸਨ। -ਪੱਤਰ ਪ੍ਰੇਰਕ

Advertisement

Advertisement
Author Image

Advertisement
Advertisement
×