ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੁਲੀਸ ਨੇ ਪੁਰਾਣੀਆਂ ਇਮਾਰਤਾਂ ’ਚ ਚਲਾਈ ਤਲਾਸ਼ੀ ਮੁਹਿੰਮ

08:08 AM Aug 15, 2024 IST
ਉੱਚਾ ਥੜ੍ਹਾ ਕਲੋਨੀ ਵਿੱਚ ਤਲਾਸ਼ੀ ਮੁਹਿੰਮ ਚਲਾਉਂਦੀ ਹੋਈ ਪੁਲੀਸ। -ਫੋਟੋ: ਧਵਨ

ਪੱਤਰ ਪ੍ਰੇਰਕ
ਪਠਾਨਕੋਟ, 14 ਅਗਸਤ
ਆਜ਼ਾਦੀ ਦਿਹਾੜੇ ਦੇ ਜਸ਼ਨਾਂ ਸਬੰਧੀ ਪਠਾਨਕੋਟ ਦੇ ਸਪੋਰਟਸ ਸਟੇਡੀਅਮ ਵਿੱਚ ਸਮਾਗਮ ਕਰਵਾਇਆ ਜਾਵੇਗਾ। ਇਸ ਸਬੰਧੀ ਪਠਾਨਕੋਟ ਪੁਲੀਸ ਪੂਰੀ ਤਰ੍ਹਾਂ ਮੁਸਤੈਦ ਨਜ਼ਰ ਆ ਰਹੀ ਹੈ। ਪਠਾਨਕੋਟ ਪੁਲੀਸ ਵੱਲੋਂ ਜਿੱਥੇ ਸ਼ਹਿਰ ਅੰਦਰ ਫਲੈਗ ਮਾਰਚ ਕੱਢੇ ਜਾ ਰਹੇ ਹਨ, ਉੱਥੇ ਪੂਰੇ ਜ਼ਿਲ੍ਹੇ ਅੰਦਰ ਬੰਦ ਪਈਆਂ ਖੰਡਰ ਬਣ ਚੁੱਕੀਆਂ ਇਮਾਰਤਾਂ ਅੰਦਰ ਵੀ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੇ ਨਾਲ ਹੀ ਵੀਰਾਨ ਪਏ ਖੇਤਰਾਂ ਅੰਦਰ ਜਿੱਥੇ ਲੋਕਾਂ ਦਾ ਆਉਣਾ-ਜਾਣਾ ਘੱਟ ਹੈ, ਉਨ੍ਹਾਂ ਖੇਤਰਾਂ ਵਿੱਚ ਵੀ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।
ਐੱਸਪੀ ਹੈੱਡਕੁਆਰਟਰ ਗੁਰਬਾਜ ਸਿੰਘ ਨੇ ਦੱਸਿਆ ਕਿ ਅੱਜ ਪਠਾਨਕੋਟ ਪੁਲੀਸ ਵੱਲੋਂ ਵਿਸ਼ੇਸ਼ ਤਲਾਸ਼ੀ ਮਹਿੰਮ ਚਲਾਇਆ ਗਿਆ ਹੈ। ਇਸ ਅਧੀਨ ਪਠਾਨਕੋਟ ਅਤੇ ਇਸ ਦੇ ਨਾਲ ਲਗਦੇ ਖੇਤਰਾਂ ਅੰਦਰ ਬੰਦ ਪਈਆਂ ਖੰਡਰ ਬਣ ਚੁੱਕੀਆਂ ਸਰਕਾਰੀ ਇਮਾਰਤਾਂ ਵਿੱਚ ਪਹੁੰਚ ਕੇ ਪੂਰੀ ਡੂੰਘਾਈ ਨਾਲ ਤਲਾਸ਼ੀ ਲਈ ਗਈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਜੇ ਕਿਸੇ ਨੂੰ ਕੋਈ ਸ਼ੱਕੀ ਵਿਅਕਤੀ ਜਾਂ ਕਿਸੇ ਸ਼ੱਕੀ ਗਤੀਵਿਧੀ ਦਾ ਅੰਦੇਸ਼ਾ ਹੁੰਦਾ ਹੈ ਤਾਂ ਫੌਰੀ ਪੁਲੀਸ ਦੇ ਧਿਆਨ ਵਿੱਚ ਲਿਆਂਦਾ ਜਾਵੇ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਕਰਨਾ ਪੁਲੀਸ ਦੀ ਜ਼ਿੰਮੇਵਾਰੀ ਹੈ ਜਿਸ ਅਧੀਨ ਜ਼ਿਲ੍ਹਾ ਪਠਾਨਕੋਟ ਦੇ ਸਾਰੇ ਪੁਲੀਸ ਥਾਣਿਆਂ ਦੇ ਇੰਚਾਰਜਾਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਆਪਣੇ ਆਪਣੇ ਖੇਤਰਾਂ ਅੰਦਰ ਡਿਊਟੀ ਪੂਰੀ ਮੁਸਤੈਦੀ ਦੇ ਨਾਲ ਦਿੱਤੀ ਜਾਵੇ।

Advertisement

Advertisement
Advertisement