ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨ ਆਗੂ ’ਤੇ ਝੂਠਾ ਪਰਚਾ ਦਰਜ ਕਰਨ ਖ਼ਿਲਾਫ਼ ਥਾਣੇ ਦਾ ਘਿਰਾਓ

09:04 AM Jul 12, 2024 IST
ਥਾਣਾ ਭੈਣੀ ਮੀਆਂ ਖਾਂ ਵਿੱਚ ਧਰਨਾ ਲਗਾ ਕੇ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ।

ਵਰਿੰਦਰਜੀਤ ਜਾਗੋਵਾਲ
ਕਾਹਨੂੰਵਾਨ, 11 ਜੁਲਾਈ
ਇੱਥੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਵਿੱਚ ਕਿਸਾਨਾਂ ਵੱਲੋਂ ਥਾਣਾ ਭੈਣੀ ਮੀਆਂ ਦਾ ਘਿਰਾਓ ਕੀਤਾ ਗਿਆ। ਇਸ ਸਬੰਧੀ ਕਮੇਟੀ ਦੇ ਜ਼ੋਨ ਪ੍ਰਧਾਨ ਨਿਸ਼ਾਨ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਪੁਲੀਸ ਵੱਲੋਂ ਉਨ੍ਹਾਂ ਦੀ ਕਮੇਟੀ ਦੇ ਇੱਕ ਆਗੂ ਉੱਤੇ ਸ਼ਰਾਬ ਤਸਕਰੀ ਦਾ ਝੂਠਾ ਪਰਚਾ ਦਰਜ ਕਰ ਕੇ ਉਸ ਨੂੰ ਜੇਲ੍ਹ ਅੰਦਰ ਡੱਕਿਆ ਗਿਆ ਹੈ। ਕਿਸਾਨ ਆਗੂਆਂ ਦੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਆਗੂ ਸਤਨਾਮ ਸਿੰਘ ਵਾਸੀ ਨੂੰਨਾਂ ਉੱਤੇ ਪੁਲੀਸ ਵੱਲੋਂ ਰਾਜਨੀਤਿਕ ਦਬਾਅ ਦੇ ਚੱਲਦਿਆਂ ਝੂਠਾ ਮਾਮਲਾ ਦਰਜ ਕਰ ਕੇ ਉਨ੍ਹਾਂ ਜੇਲ੍ਹ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦਾ ਵਫ਼ਦ ਇਸ ਸਬੰਧੀ ਥਾਣਾ ਮੁਖੀ ਨਾਲ ਮਿਲ ਚੁੱਕਾ ਹੈ, ਪਰ ਪੁਲੀਸ ਵੱਲੋਂ ਉਨ੍ਹਾਂ ਨੂੰ ਕੋਈ ਵੀ ਇਨਸਾਫ਼ ਨਹੀਂ ਦਿੱਤਾ ਗਿਆ। ਇਸ ਦੇ ਰੋਸ ਵਜੋਂ ਉਨ੍ਹਾਂ ਵੱਲੋਂ ਥਾਣਾ ਭੈਣੀ ਮੀਆਂ ਖਾਂ ਦਾ ਘਿਰਾਓ ਕੀਤਾ ਗਿਆ।
ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੇ ਕਿਸਾਨ ਆਗੂ ਨੂੰ ਇਨਸਾਫ਼ ਨਾ ਦਿੱਤਾ ਗਿਆ ਤਾਂ ਉਹ ਥਾਣੇ ਵਿਖੇ ਲੜੀਵਾਰ ਧਰਨਾ ਸ਼ੁਰੂ ਕਰ ਦੇਣਗੇ।
ਇਸ ਸਬੰਧੀ ਡੀਐੱਸਪੀ ਬਿਕਰਮਜੀਤ ਸਿੰਘ ਨੇ ਕਿਹਾ ਕਿ ਸਤਨਾਮ ਸਿੰਘ ਉੱਤੇ ਜੋ ਸ਼ਰਾਬ ਤਸਕਰੀ ਦੀ ਮਾਮਲਾ ਦਰਜ ਕੀਤਾ ਗਿਆ ਹੈ, ਇਹ ਜਾਇਜ਼ ਹੈ। ਇਸ ਮਾਮਲੇ ਦੀ ਪੜਤਾਲ ਬਾਅਦ ਜੇਕਰ ਕਿਸੇ ਪੁਲੀਸ ਮੁਲਾਜ਼ਮ ’ਤੇ ਦੋਸ਼ ਸਾਬਿਤ ਹੋਇਆ ਤਾਂ ਉਸ ਉੱਤੇ ਵੀ ਕਾਰਵਾਈ ਹੋਵੇਗੀ।

Advertisement

Advertisement
Advertisement