ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਧਰਨਾਕਾਰੀਆਂ ਨੂੰ ਧਮਕਾਉਣ ਖ਼ਿਲਾਫ਼ ਪੁਲੀਸ ਚੌਕੀ ਦਾ ਘਿਰਾਓ

10:59 AM May 26, 2024 IST
ਕਾਉਂਕੇ ਪੁਲੀਸ ਚੌਕੀ ਦਾ ਸ਼ਨਿਚਰਵਾਰ ਨੂੰ ਘਿਰਾਓ ਕਰਦੇ ਹੋਏ ਪਿੰਡਾਂ ਦੇ ਵਾਸੀ।

ਜਸਬੀਰ ਸਿੰਘ ਸ਼ੇਤਰਾ
ਜਗਰਾਉਂ, 25 ਮਈ
ਇੱਥੋਂ ਨੇੜਲੇ ਪਿੰਡ ਅਖਾੜਾ ਵਿਚ ਇਕ ਮਹੀਨੇ ਤੋਂ ਗੈਸ ਫੈਕਟਰੀ ਵਿਰੋਧੀ ਧਰਨੇ ਵਿਚ ਸ਼ਾਮਲ ਧਰਨਾਕਾਰੀਆਂ ਨੂੰ ਕਥਿਤ ਧਮਕਾਉਣ ਅਤੇ ਗਲਤ ਬੋਲਣ ਖ਼ਿਲਾਫ਼ ਭੜਕੇ ਲੋਕਾਂ ਨੇ ਅੱਜ ਪੁਲੀਸ ਚੌਕੀ ਕਾਉਂਕੇ ਕਲਾਂ ਦਾ ਘਿਰਾਓ ਕੀਤਾ। ਧਰਨਾਕਾਰੀਆਂ ਨੇ ਦੋਸ਼ ਲਾਇਆ ਕਿ ਉਹ ਗੈਸ ਫੈਕਟਰੀ ਪੱਕੇ ਤੌਰ ’ਤੇ ਬੰਦ ਕਰਨ ਲਈ ਸੰਘਰਸ਼ ਕਰ ਰਹੇ ਹਨ। ਇਸ ਮਾਮਲੇ ਵਿਚ ਸਾਰਾ ਪਿੰਡ ਇਕਮੱਤ ਹੈ ਪਰ ਚੌਕੀ ਇੰਚਾਰਜ ਧਰਨਾ ਖ਼ਤਮ ਕਰਵਾਉਣ ਲਈ ਪਹਿਲਾਂ ਤਾਂ ਦਬਾਅ ਪਾਉਂਦਾ ਰਿਹਾ ਅਤੇ ਹੁਣ ਦੂਜੀ ਵਾਰ ਉਸ ਵਲੋਂ ਦੁਰਵਿਹਾਰ ਕੀਤਾ ਗਿਆ। ਉਨ੍ਹਾਂ ਚੌਕੀ ਇੰਚਾਰਜ ’ਤੇ ਧਮਕਾਉਣ ਦੇ ਵੀ ਦੋਸ਼ ਲਾਏ। ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੀ ਅਗਵਾਈ ‘ਚ ਇਕੱਤਰ ਪਿੰਡ ਵਾਸੀਆਂ ਨੇ ਪੁਲੀਸ ਜ਼ਿਲ੍ਹਾ ਦਿਹਾਤੀ ਦੇ ਐਸਐਸਪੀ ਤੋਂ ਇਸ ਚੌਕੀ ਇੰਚਾਰਜ ਦੀ ਤੁਰੰਤ ਬਦਲੀ ਕਰਨ ਦੀ ਮੰਗ ਕੀਤੀ ਹੈ। ਘਿਰਾਓ ਸਮੇਂ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ, ਸਕੱਤਰ ਇੰਦਰਜੀਤ ਸਿੰਘ ਧਾਲੀਵਾਲ, ਬਲਾਕ ਪ੍ਰਧਾਨ ਤਰਸੇਮ ਸਿੰਘ ਬੱਸੂਵਾਲ, ਸੁਰਜੀਤ ਦੌਧਰ ਨੇ ਕਿਹਾ ਕਿ ਅਤਿ ਦੀ ਗਰਮੀ ’ਚ ਦਿਨ ਰਾਤ ਦੇ ਧਰਨੇ ‘ਤੇ ਬੈਠੇ ਲੋਕਾਂ ਨਾਲ ਦੁਰਵਿਹਾਰ ਸਹਿਣ ਨਹੀਂ ਕੀਤਾ ਜਾਵੇਗਾ। ਇਸ ਸਮੇਂ ਕਿਸਾਨ ਆਗੂ ਗੁਰਤੇਜ ਸਿੰਘ ਤੇਜ ਤੇ ਹਰਦੇਵ ਸਿੰਘ ਨੇ ਦੱਸਿਆ ਕਿ ਡੀਐਸਪੀ ਜਸਜਯੋਤ ਸਿੰਘ ਦੇ ਧਿਆਨ ’ਚ ਇਹ ਮਾਮਲਾ ਲਿਆਉਣ ਦੇ ਬਾਵਜੂਦ ਚੌਕੀ ਇੰਚਾਰਜ ਬਾਜ਼ ਨਹੀਂ ਆਇਆ। ਧਰਨਾਕਾਰੀਆਂ ਨੇ ਚੌਕੀ ਇੰਚਾਰਜ ਦੀ ਬਦਲੀ ਨਾ ਕਰਨ ‘’ੇ ਸੰਘਰਸ਼ ਤੇਜ਼ ਕਰਨ ਦੀ ਤਾੜਨਾ ਕੀਤੀ ਹੈ। ਦੂਜੇ ਪਾਸੇ ਚੌਕੀ ਇੰਚਾਰਜ ਨੇ ਧਮਕਾਉਣ ਦੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਉਨ੍ਹਾਂ ਸਿਰਫ ਅਮਨ ਕਾਨੂੰਨ ਦੇ ਪੱਖ ਤੋਂ ਸਮਝਾਉਣ ਦੀ ਕੋਸ਼ਿਸ਼ ਕੀਤੀ ਜਿਸ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਜਾ ਰਿਹਾ ਹੈ।

Advertisement

Advertisement
Advertisement