For the best experience, open
https://m.punjabitribuneonline.com
on your mobile browser.
Advertisement

ਪੁਲੀਸ ਨੇ ਹੁੱਕਾ ਬਾਰਾਂ ’ਤੇ ਸ਼ਿਕੰਜਾ ਕੱਸਿਆ

07:44 AM Mar 18, 2024 IST
ਪੁਲੀਸ ਨੇ ਹੁੱਕਾ ਬਾਰਾਂ ’ਤੇ ਸ਼ਿਕੰਜਾ ਕੱਸਿਆ
ਜਲੰਧਰ ਵਿੱਚ ਦੇਰ ਰਾਤ ਖੁੱਲ੍ਹੇ ਰੈਸਟੋਰੈਂਟ ਤੇ ਬਾਰ ਬੰਦ ਕਰਵਾਉਂਦੇ ਹੋਏ ਪੁਲੀਸ ਮੁਲਾਜ਼ਮ।-ਫੋਟੋ: ਸਰਬਜੀਤ ਸਿੰਘ
Advertisement

ਪੱਤਰ ਪ੍ਰੇਰਕ
ਜਲੰਧਰ, 17 ਮਾਰਚ
ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਜਲੰਧਰ ਕਮਿਸ਼ਨਰੇਟ ਪੁਲੀਸ ਨੇ ਸ਼ਹਿਰ ਦੇ 15 ਅਹਿਮ ਟਿਕਾਣਿਆਂ ’ਤੇ ਦੇਰ ਰਾਤ ਛਾਪੇ ਮਾਰੇ। ਸ਼ਹਿਰ ਦੇ ਵੱਖ-ਵੱਖ ਥਾਣਿਆਂ ਵਿੱਚ ਚਾਰ ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ ਬਾਰ ਅਤੇ ਕਲੱਬ ਦੇ ਮਾਲਕਾਂ ਅਤੇ ਪ੍ਰਬੰਧਕਾਂ ਸਮੇਤ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਇਲਾਵਾ 10 ਤੋਂ ਵੱਧ ਹੁੱਕੇ, ਹੁੱਕੇ ਦੀਆਂ ਪਾਈਪਾਂ ਅਤੇ ਫਲੇਵਰ ਜ਼ਬਤ ਕੀਤੇ ਗਏ। ਏ.ਡੀ.ਸੀ.ਪੀ.-2 ਆਦਿੱਤਿਆ ਅਨੁਸਾਰ ਵੱਖ-ਵੱਖ ਪੁਲੀਸ ਟੀਮਾਂ ਵੱਲੋਂ ਇੱਕੋ ਸਮੇਂ 15 ਥਾਵਾਂ ’ਤੇ ਛਾਪੇ ਮਾਰੇ ਗਏ ਹਨ। ਉਨ੍ਹਾਂ ਕਿਹਾ ਕਿ ਟੀਮਾਂ ਨੂੰ ਦੋ ਜ਼ੋਨਾਂ ਵਿੱਚ ਵੰਡਿਆ ਗਿਆ ਹੈ ਅਤੇ ਇੱਥੋਂ ਤੱਕ ਕਿ ਥਾਣਾ ਡਿਵੀਜ਼ਨ ਨੰਬਰ 6 ਦੇ ਐੱਸਐੱਚਓ ਦੀ ਵੀ ਅਦਲਾ-ਬਦਲੀ ਕੀਤੀ ਗਈ ਹੈ, ਜਿਵੇਂ ਕਿ ਡਿਵੀਜ਼ਨ ਨੰਬਰ 1 ਦੇ ਏਰੀਏ ਵਿੱਚ ਛਾਪੇ ਮਾਰਨ ਲਈ ਭੇਜਿਆ ਗਿਆ ਸੀ ਤਾਂ ਜੋ ਕੋਈ ਵੀ ਪੁਲੀਸ ਕਾਰਵਾਈ ਤੋਂ ਬਚਿਆ ਨਾ ਜਾ ਸਕੇ। ਉਨ੍ਹਾਂ ਦੱਸਿਆ ਕਿ ਜ਼ੋਨ-1 ਵਿੱਚ ਚੁਨਮੁਨ ਮਾਲ ਅਤੇ ਯਾਰਨ ਨਲ ਬਹਾਰਨ ਸਥਿਤ ਲੇਜ਼ੀ ਮੌਨਕੀ ਕਲੱਬ ਦੇ ਮਾਲਕਾਂ ਅਤੇ ਸਟਾਫ਼ ਮੈਂਬਰਾਂ ਖ਼ਿਲਾਫ਼ ਸਿਗਰਟ ਅਤੇ ਹੋਰ ਤੰਬਾਕੂ ਉਤਪਾਦ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੇ ਮਾਲਕ ਸਮੇਤ ਕੁੱਲ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੌਰਾਨ ਜ਼ੋਨ-2 ਵਿੱਚ ਪੁਲੀਸ ਨੇ ਡੀਏਵੀ ਕਾਲਜ ਨੇੜੇ ਐਮ 2 ਕਲੱਬ ਅਤੇ ਹੌਟੀ ਲੀਡਰਜ਼ ਕਲੱਬ ਵਿੱਚ ਛਾਪੇ ਮਾਰ ਕੇ ਪੰਜ ਵਿਅਕਤੀਆਂ ਖ਼ਿਲਾਫ਼ ਦੋ ਐੱਫਆਈਆਰ ਦਰਜ ਕੀਤੀਆਂ ਹਨ ਜਿਨ੍ਹਾਂ ਵਿੱਚੋਂ ਤਿੰਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਗੈਰ-ਕਾਨੂੰਨੀ ਤੌਰ ’ਤੇ ਹੁੱਕਾ ਬਾਰ ਚਲਾਉਣ ਦੀ ਸੂਚਨਾ ਮਿਲੀ ਸੀ। ਉਕਤ ਥਾਵਾਂ ’ਤੇ ਗੈਰ-ਕਾਨੂੰਨੀ ਤੌਰ ’ਤੇ ਸ਼ਰਾਬ ਵੀ ਪਰੋਸੀ ਜਾ ਰਹੀ ਸੀ।

Advertisement

Advertisement
Author Image

sanam grng

View all posts

Advertisement
Advertisement
×