ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਸਪਤਾਲਾਂ ਵਿੱਚ ਸਿਹਤ ਅਮਲੇ ਦੀ ਸੁਰੱਖਿਆ ਲਈ ਪੁਲੀਸ ਤਾਇਨਾਤ

09:57 AM Sep 02, 2024 IST
ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿੱਚ ਤਾਇਨਾਤ ਸੁਰੱਖਿਆ ਅਤੇ ਪੁਲੀਸ ਮੁਲਾਜ਼ਮ।

ਨਿੱਜੀ ਪੱਤਰ ਪ੍ਰੇਰਕ
ਫਰੀਦਕੋਟ, 1 ਸਤੰਬਰ
ਇਥੋਂ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ, ਹਸਪਤਾਲ ਅਤੇ ਬਾਕੀ ਸਿਹਤ ਕੇਂਦਰਾਂ ਵਿੱਚ ਰਾਤ ਸਮੇਂ ਡਾਕਟਰਾਂ ਦੀ ਸੁਰੱਖਿਆ ਲਈ ਨਿੱਜੀ ਸੁਰੱਖਿਆ ਕੰਪਨੀ ਦੇ ਨਾਲ-ਨਾਲ ਪੁਲੀਸ ਬਲ ਵੀ ਤਾਇਨਾਤ ਹੋਣਗੇ ਅਤੇ ਪੂਰੀ ਰਾਤ ਇਹ ਸਿਹਤ ਕੇਂਦਰਾਂ, ਹਸਪਤਾਲਾਂ ਅਤੇ ਆਸ-ਪਾਸ ਦੀਆਂ ਸੜਕਾਂ ਦੀ ਨਿਗਰਾਨੀ ਕਰਨਗੇ। ਇਥੋਂ ਦੇ ਸਿਹਤ ਕੇਂਦਰਾਂ ਵਿਚ ਇਹ ਸੁਰੱਖਿਆ ਕਰਮੀ 31 ਅਗਸਤ ਤੋਂ ਤਾਇਨਾਤ ਕਰ ਦਿੱਤੇ ਗਏ ਹਨ। ਦੱਸਣਯੋਗ ਹੈ ਕਿ ਕੋਲਕਾਤਾ ਵਿੱਚ ਵਾਪਰੀ ਘਟਨਾ ਤੋਂ ਬਾਅਦ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜੀਵ ਸੂਦ, ਜ਼ਿਲ੍ਹਾ ਪੁਲੀਸ ਮੁਖੀ ਪ੍ਰੱਗਿਆ ਜੈਨ, ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਵਨੀਤ ਕੁਮਾਰ ਨੇ ਉੱਚ ਪੱਧਰੀ ਮੀਟਿੰਗ ਤੋਂ ਬਾਅਦ ਫੈਸਲਾ ਲਿਆ ਸੀ ਕਿ ਡਾਕਟਰਾਂ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਲਈ ਵਾਧੂ ਫੋਰਸ ਤਾਇਨਾਤ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜਿੱਥੇ ਡਾਕਟਰਾਂ ਅਤੇ ਸਿਹਤ ਕਾਮਿਆਂ ਦੇ ਰਿਹਾਇਸ਼ੀ ਕੁਆਰਟਰ ਅਤੇ ਸਿਹਤ ਕੇਂਦਰ ਹਨ, ਉਨ੍ਹਾਂ ਨੂੰ ਸੰਵੇਦਨਸ਼ੀਲ ਇਲਾਕਾ ਐਲਾਨਿਆ ਜਾਵੇਗਾ ਅਤੇ ਇੱਥੇ 24 ਘੰਟੇ ਗਸ਼ਤ ਕਰਨ ਦੀ ਸਿਫਾਰਿਸ਼ ਕੀਤੀ ਗਈ ਸੀ।
ਐੱਸਐੱਸਪੀ ਨੇ ਕਿਹਾ ਕਿ ਰਾਤ ਸਮੇਂ ਪੁਲੀਸ ਦੀਆਂ ਵਿਸ਼ੇਸ਼ ਪਾਰਟੀਆਂ ਮੈਡੀਕਲ ਕਾਲਜ, ਹਸਪਤਾਲ, ਕਲੀਨਿਕ, ਰਿਹਾਇਸ਼ੀ ਕੁਆਰਟਰ ਅਤੇ ਆਉਣ ਜਾਣ ਵਾਲੇ ਰਸਤਿਆਂ ’ਤੇ ਗਸ਼ਤ ਕਰਨਗੀਆਂ ਤਾਂ ਕਿ ਸਿਹਤ ਕੇਂਦਰਾਂ ਵਿੱਚ ਦੂਰ ਦੁਰਾਡੇ ਤੋਂ ਆਏ ਡਾਕਟਰ ਬਿਨਾਂ ਕਿਸੇ ਡਰ ਤੋਂ ਆਪਣੀਆਂ ਸੇਵਾਵਾਂ ਦੇ ਸਕਣ। ਇਸ ਤੋਂ ਇਲਾਵਾ ਪੁਲੀਸ ਨੇ ਇੱਕ ਦਰਜਨ ਤੋਂ ਵੱਧ ਅਜਿਹੇ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ ਜੋ ਦੇਰ ਰਾਤ ਸ਼ਹਿਰ ਵਿੱਚ ਵਾਹਨਾਂ ’ਤੇ ਘੁੰਮਦੇ ਸਨ ਅਤੇ ਕਥਿਤ ਗੁੰਡਾਗਰਦੀ ਕਰਦੇ ਸੀ। ਦੱਸਣਾ ਬਣਦਾ ਹੈ ਕਿ ਫਰੀਦਕੋਟ ਦੇ ਮੈਡੀਕਲ ਕਾਲਜ ਤੇ ਹਸਪਤਾਲ, ਬਾਬਾ ਫਰੀਦ ਯੂਨੀਵਰਸਿਟੀ ਅਤੇ ਹੋਰ ਸਿਹਤ ਕੇਂਦਰਾਂ ਵਿੱਚ ਲਗਪਗ 1000 ਮਹਿਲਾ ਸਟਾਫ ਕੰਮ ਕਰਦਾ ਹੈ ਜਿਨ੍ਹਾਂ ਨੂੰ ਰਾਤ ਸਮੇਂ ਵੀ ਐਮਰਜੈਂਸੀ ਡਿਊਟੀ ਲਈ ਜਾਣਾ ਪੈਂਦਾ ਹੈ।

Advertisement

Advertisement