ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੇਜਰੀਵਾਲ ਦੇ ਮਾਪਿਆਂ ਤੋਂ ਪੁੱਛ-ਪੜਤਾਲ ਲਈ ਨਾ ਪੁੱਜੀ ਪੁਲੀਸ

07:13 AM May 24, 2024 IST
ਆਪਣੇ ਮਾਪਿਆਂ ਨਾਲ ਬੈਠੇ ਹੋਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ। -ਫੋਟੋ: ਪੀਟੀਆਈ

ਪੱਤਰ ਪ੍ਰੇਰਕ/ਪੀਟੀਆਈ
ਨਵੀਂ ਦਿੱਲੀ, 23 ਮਈ
ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਕਥਿਤ ਕੁੱਟਮਾਰ ਮਾਮਲੇ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਮਾਪਿਆਂ ਤੋਂ ਪੁੱਛ-ਪੜਤਾਲ ਲਈ ਅੱਜ ਦਿੱਲੀ ਪੁਲੀਸ ਕੇਜਰੀਵਾਲ ਦੀ ਰਿਹਾਇਸ਼ ’ਤੇ ਨਹੀਂ ਪੁੱਜੀ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਕੇਜਰੀਵਾਲ ਨੇ ਬੀਤੇ ਦਿਨ ਕਿਹਾ ਸੀ ਕਿ ਪੁਲੀਸ 23 ਮਈ ਨੂੰ ਉਨ੍ਹਾਂ ਦੇ ਬਜ਼ੁਰਗ ਤੇ ਬਿਮਾਰ ਮਾਪਿਆਂ ਤੋਂ ਪੁੱਛ ਪੜਤਾਲ ਲਈ ਆਵੇਗੀ। ਸੂਤਰਾਂ ਨੇ ਦੱਸਿਆ ਕਿ ਪੁਲੀਸ ਆਉਣ ਵਾਲੇ ਦਿਨਾਂ ’ਚ ਪੁੱਛ ਪੜਤਾਲ ਲਈ ਕੇਜਰੀਵਾਲ ਦੀ ਰਿਹਾਇਸ਼ ’ਤੇ ਜਾ ਸਕਦੀ ਹੈ ਪਰ ਉਹ ਅੱਜ ਉੱਥੇ ਨਹੀਂ ਗਈ। ਸੂਤਰਾਂ ਅਨੁਸਾਰ ਪੁਲੀਸ ਆਉਣ ਵਾਲੇ ਦਿਨਾਂ ’ਚ ਕੇਜਰੀਵਾਲ ਤੋਂ ਵੀ ਪੁੱਛ-ਪੜਤਾਲ ਕਰ ਸਕਦੀ ਹੈ। ਇਸ ਤੋਂ ਪਹਿਲਾਂ ਕੇਜਰੀਵਾਲ ਨੇ ਐਕਸ ’ਤੇ ਪਾਈ ਪੋਸਟ ’ਚ ਕਿਹਾ, ‘ਮੈਂ ਆਪਣੇ ਮਾਤਾ-ਪਿਤਾ ਤੇ ਪਤਨੀ ਨਾਲ ਪੁਲੀਸ ਦੀ ਉਡੀਕ ਕਰ ਰਿਹਾ ਹਾਂ। ਕੱਲ੍ਹ ਪੁਲੀਸ ਨੇ ਮੇਰੇ ਮਾਤਾ-ਪਿਤਾ ਤੋਂ ਪੁੱਛ-ਪੜਤਾਲ ਲਈ ਸਮਾਂ ਮੰਗਿਆ ਸੀ।

Advertisement

ਭਾਜਪਾ ਨੇ ਸਾਰੇ ਹੱਦ ਬੰਨੇ ਟੱਪੇ: ਸੰਜੇ ਸਿੰਘ

ਮੁੱਖ ਮੰਤਰੀ ਨਿਵਾਸ ’ਤੇ ‘ਆਪ’ ਆਗੂ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਆਪਣੀ ਬਦਲੇ ਦੀ ਰਾਜਨੀਤੀ ’ਚ ਇੰਨੇ ਨੀਵੇਂ ਪੱਧਰ ’ਤੇ ਪਹੁੰਚ ਗਏ ਹਨ ਕਿ ਉਨ੍ਹਾਂ ਸਭ ਤੋਂ ਪਹਿਲਾਂ ਕੇਜਰੀਵਾਲ ਸਰਕਾਰ ਦੇ ਮੰਤਰੀਆਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ’ਚ ਸੁੱਟ ਦਿੱਤਾ ਹੈ। ਫਿਰ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ ਡੱਕ ਦਿੱਤਾ ਗਿਆ ਤੇ ਅੱਜ ਸਾਰੀਆਂ ਹੱਦਾਂ ਪਾਰ ਕਰਦਿਆਂ ਉਨ੍ਹਾਂ ਦੇ ਬਜ਼ੁਰਗ ਤੇ ਬਿਮਾਰ ਮਾਪਿਆਂ ’ਤੇ ਪੁਲੀਸ ਰਾਹੀਂ ਤਸ਼ੱਦਦ ਕਰਨ ਦੀ ਯੋਜਨਾ ਬਣਾਈ ਹੈ।

ਭਾਜਪਾ ਕੇਜਰੀਵਾਲ ਤੋਂ ਘਬਰਾਈ: ਆਤਿਸ਼ੀ

‘ਆਪ’ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਆਤਿਸ਼ੀ ਨੇ ਕਿਹਾ ਕਿ ਭਾਜਪਾ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ’ਤੇ ਇਕ ਤੋਂ ਬਾਅਦ ਇਕ ਹਮਲੇ ਕਰ ਰਹੀ ਹੈ ਅਤੇ ਉਨ੍ਹਾਂ ਖ਼ਿਲਾਫ਼ ਸਾਜ਼ਿਸ਼ ਰਚ ਰਹੀ ਹੈ। ਪਰ ਅੱਜ ਉਨ੍ਹਾਂ ਦੇ ਮਾਪਿਆਂ ’ਤੇ ਤਸ਼ੱਦਦ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਦਿੱਲੀ ਪੁਲੀਸ ਵੱਲੋਂ ਪੁੱਛ ਪੜਤਾਲ ਲਈ ਬੁਲਾਇਆ ਜਾ ਰਿਹਾ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮਾਂ ਦੀ ਉਮਰ 76 ਸਾਲ ਹੈ। ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਕੁਝ ਦਿਨ ਪਹਿਲਾਂ ਤੱਕ ਉਹ ਹਸਪਤਾਲ ਵਿੱਚ ਸੀ।

Advertisement

Advertisement
Advertisement