ਵਿਭਵ ਦੀ ਪਟੀਸ਼ਨ ’ਤੇ ਪੁਲੀਸ ਨੂੰ 21 ਤੱਕ ਜਵਾਬ ਦਾਖਲ ਕਰਨ ਦਾ ਨਿਰਦੇਸ਼
07:14 AM Aug 08, 2024 IST
Advertisement
ਨਵੀਂ ਦਿੱਲੀ:
Advertisement
ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਕੁੱਟਮਾਰ ਮਾਮਲੇ ’ਚ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਵਿਭਵ ਕੁਮਾਰ ਦੀ ਜ਼ਮਾਨਤ ਅਰਜ਼ੀ ’ਤੇ ਦਿੱਲੀ ਪੁਲੀਸ ਨੂੰ 21 ਅਗਸਤ ਤੱਕ ਜਵਾਬ ਦਾਖਲ ਕਰਨ ਦਾ ਨਿਰਦੇਸ਼ ਦਿੱਤਾ ਹੈ।
Advertisement
ਦਿੱਲੀ ਪੁਲੀਸ ਵੱਲੋਂ ਪੇਸ਼ ਵਧੀਕ ਸੌਲੀਸਿਟਰ ਜਨਰਲ ਐੱਸਵੀ ਰਾਜੂ ਨੇ ਜਸਟਿਸ ਸੂਰਿਆਕਾਂਤ ਦੀ ਅਗਵਾਈ ਹੇਠਲੇ ਬੈਂਚ ਤੋਂ ਜਵਾਬ ਦਾਖਲ ਕਰਨ ਲਈ ਤਿੰਨ ਹਫ਼ਤਿਆਂ ਦਾ ਸਮਾਂ ਮੰਗਿਆ ਜਿਸ ਦਾ ਵਿਭਵ ਕੁਮਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਨੇ ਵਿਰੋਧ ਕੀਤਾ। -ਪੀਟੀਆਈ
Advertisement