ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੁਲੀਸ ਨੇ 300 ਬੱਚਿਆਂ ਨੂੰ ਲੋੜੀਂਦੀਆਂ ਵਸਤਾਂ ਵੰਡੀਆਂ

08:51 AM Jul 05, 2023 IST
ਇੱਕ ਬੱਚੀ ਨੂੰ ਸਾਮਾਨ ਦਿੰਦੇ ਹੋਏ ਐਸਐਸਪੀ ਵਰੁਣ ਸ਼ਰਮਾ, ਐਸਪੀ ਹਰਬੀਰ ਅਟਵਾਲ ਤੇ ਡੀਐਸਪੀ ਗੁਰਦੇਵ ਧਾਲੀਵਾਲ। -ਫੋਟੋ: ਭੰਗੂ

ਖੇਤਰੀ ਪ੍ਰਤੀਨਿਧ
ਪਟਿਆਲਾ, 4 ਜੁਲਾਈ
ਜ਼ਿਲ੍ਹਾ ਪੁਲੀਸ ਪਟਿਆਲਾ ਵੱਲੋਂ ਅੱਜ ਇੱਥੇ ਪੁਲੀਸ ਲਾਈਨ ਵਿੱਚ ਸਮਾਗਮ ਕਰਵਾਇਆ ਗਿਆ। ਐੱਸਪੀ ਹੈੱਡਕੁਆਰਟਰ ਕਮ ਜ਼ਿਲ੍ਹਾ ਕਮਿਊਨਿਟੀ ਪੁਲੀਸ ਅਫ਼ਸਰ ਹਰਵੰਤ ਕੌਰ ਦੀ ਦੇਖ-ਰੇਖ ਹੇਠਾਂ ਹੋਏ ਇਸ ਸਮਾਗਮ ਦੌਰਾਨ ਐੱਸਐੱਸਪੀ ਵਰੁਣ ਸ਼ਰਮਾ ਆਈਪੀਐੱਸ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਐੱਸਪੀ ਇਨਵੈਸਟੀਗੇਸ਼ਨ ਹਰਬੀਰ ਸਿੰਘ ਅਟਵਾਲ, ਡੀਐੱਸਪੀ ਰੂਰਲ ਗੁਰਦੇਵ ਸਿੰਘ ਧਾਲ਼ੀਵਾਲ਼ ਸਣੇ ਹੋਰ ਪੁਲੀਸ ਅਧਿਕਾਰੀ ਵੀ ਮੌਜੂਦ ਰਹੇ।
ਇਸ ਦੌਰਾਨ ਜ਼ਿਲ੍ਹਾ ਪੁਲੀਸ ਪਟਿਆਲਾ ਵੱਲੋਂ ਪਹਿਲੀ ਤੋਂ ਦਸਵੀਂ ਜਮਾਤ ਤੱਕ ਦੇ 300 ਸਕੂਲੀ ਬੱਚਿਆਂ ਨੂੰ ਪੜ੍ਹਾਈ ਲਈ ਲੋੜੀਂਦੀਆਂ ਵਸਤਾਂ ਤਕਸੀਮ ਕੀਤੀਆਂ ਗਈਆਂ। ਡੀਐੱਸਪੀ ਹੈਡਕੁਆਰਟਰ ਹਰਦੀਪ ਸਿੰਘ ਬਡੂੰਗਰ ਨੇ ਦੱਸਿਆ ਕਿ ਬੱਚਿਆਂ ਨੂੰ ਸਕੂਲ ਬੈਗ, ਸਟੇਸ਼ਨਰੀ, ਲੰਚ ਬਾਕਸ, ਪਾਣੀ ਦੀ ਬੋਤਲ ਆਦਿ ਦਿੱਤੇ ਗਏ।
ਐੱਸਐੱਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਪੁਲੀਸ ਵੱਲੋਂ ਪੁਲੀਸ ਪਬਲਿਕ ਸਾਂਝ ਮਜ਼ਬੂਤ ਕਰਨ ਲਈ ਉਪਰਾਲੇ ਜਾਰੀ ਹਨ।

Advertisement

Advertisement
Tags :
ਪੁਲੀਸਬੱਚਿਆਂਲੋੜੀਂਦੀਆਂਵਸਤਾਂਵੰਡੀਆਂ