ਧਰਮਿਕ ਸਥਾਨ ’ਤੇ ਹੋਏ ਹਮਲੇ ਦੇ ਮਾਮਲੇ ਵਿੱਚ ਪੁਲੀਸ ਦੇ ਹੱਥ ਖਾਲੀ
05:41 AM Mar 17, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 16 ਮਾਰਚ
ਖੰਡਵਾਲਾ ਇਲਾਕੇ ਦੇ ਸ਼ੇਰਸ਼ਾਹ ਸੂਰੀ ਰੋਡ ’ਤੇ ਸਥਿਤ ਠਾਕੁਰਦਵਾਰਾ ਮੰਦਰ ’ਤੇ ਹੋਏ ਹਮਲੇ ਤੋਂ ਇੱਕ ਦਿਨ ਬਾਅਦ ਵੀ ਪੁਲੀਸ ਨੂੰ ਦੋਸ਼ੀਆਂ ਬਾਰੇ ਕੋਈ ਜਾਣਕਾਰੀ ਹੱਥ ਨਹੀਂ ਲੱਗੀ ਹੈ। ਪੁਲੀਸ ਨੇ ਸ਼ੱਕੀਆਂ ਬਾਰੇ ਸੁਰਾਗ ਲੱਭਣ ਲਈ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਨੂੰ ਸਕੈਨ ਕੀਤਾ ਹੈ। ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਪੁਲੀਸ ਧਾਰਮਿਕ ਸਥਾਨ ’ਤੇ ਹਮਲੇ ਦੇ ਦੋਸ਼ੀਆਂ ਨੂੰ ਫੜਨ ਲਈ ਮਿਹਨਤ ਕਰ ਰਹੀ ਹੈ, ਦੋਸ਼ੀ ਬਹੁਤ ਜਲਦੀ ਸਲਾਖਾਂ ਪਿੱਛੇ ਹੋਣਗੇ। ਪੁਲੀਸ ਨੇ ਇਸ ਮਾਮਲੇ ਵਿੱਚ ਪਾਕਿਸਤਾਨੀ ਏਜੰਸੀਆਂ ਨੂੰ ਦੋਸ਼ੀ ਠਹਿਰਾਇਆ ਹੈ। ਦੱਸਣਯੋਗ ਹੈ ਕਿ ਕੱਲ੍ਹ ਦੋ ਮੋਟਰਸਾਈਕਲ ਸਵਾਰਾਂ ਨੇ ਠਾਕੁਰਦਵਾਰਾ ਮੰਦਰ ’ਤੇ ਹੱਥਗੋਲਾ ਸੁੱਟਿਆ ਸੀ, ਜਿਸ ਦੇ ਧਮਾਕੇ ਨਾਲ ਇਲਾਕਾ ਵਾਸੀਆਂ ਵਿੱਚ ਦਹਿਸ਼ਤ ਫੈਲ ਗਈ ਸੀ।
Advertisement
Advertisement