For the best experience, open
https://m.punjabitribuneonline.com
on your mobile browser.
Advertisement

ਮਨਜੀਤ ਸਿੰਘ ਮਾਮਲੇ ਵਿੱਚ ਪੁਲੀਸ ਵੱਲੋਂ ਅਦਾਲਤ ’ਚ ਚਾਰਜਸ਼ੀਟ ਦਾਇਰ: ਕਾਲਕਾ

08:45 AM Jul 02, 2024 IST
ਮਨਜੀਤ ਸਿੰਘ ਮਾਮਲੇ ਵਿੱਚ ਪੁਲੀਸ ਵੱਲੋਂ ਅਦਾਲਤ ’ਚ ਚਾਰਜਸ਼ੀਟ ਦਾਇਰ  ਕਾਲਕਾ
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 1 ਜੁਲਾਈ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਦੇ ਕਾਰਜਕਾਲ ਦੌਰਾਨ ਕਮੇਟੀ ਦੇ ਫੰਡਾਂ ਵਿਚ ਹੇਰਾਫੇਰੀ ਦੇ ਮਾਮਲੇ ’ਚ ਪੁਲੀਸ ਨੇ ਜਾਂਚ ਮੁਕੰਮਲ ਹੋਣ ਉਪਰੰਤ ਪਟਿਆਲਾ ਹਾਊਸ ਅਦਾਲਤ ਵਿਚ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ ਅਤੇ ਅਦਾਲਤ ਨੇ ਮੁਲਜ਼ਮ ਲਈ ਸੰਮਨ ਜਾਰੀ ਕਰ ਦਿੱਤੇ ਹਨ। ਸ੍ਰੀ ਕਾਹਲੋਂ ਨੇ ਦੱਸਿਆ ਕਿ ਹੁਣ ਅਦਾਲਤ ਨੇ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਮੁਲਜ਼ਮ ਨੂੰ ਤਲਬ ਕਰਨ ਲਈ ਸੰਮਨ ਜਾਰੀ ਕੀਤੇ ਹਨ। ਅੱਜ ਇਥੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਾਲਕਾ ਤੇ ਕਾਹਲੋਂ ਨੇ ਦੱਸਿਆ ਕਿ ਜਦੋਂ ਮਨਜਿੰਦਰ ਸਿੰਘ ਸਿਰਸਾ ਕਮੇਟੀ ਦੇ ਪ੍ਰਧਾਨ ਅਤੇ ਹਰਮੀਤ ਸਿੰਘ ਕਾਲਕਾ ਜਨਰਲ ਸਕੱਤਰ ਸਨ ਤਾਂ ਉਨ੍ਹਾਂ ਨੇ ਮਨਜੀਤ ਸਿੰਘ ਜੀਕੇ ਵੱਲੋਂ ਗੁਰੂ ਤੇਗ ਬਹਾਦਰ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ ਨੂੰ 10 ਲੱਖ ਰੁਪਏ ਦਾ ਨਕਦ ਕਰਜ਼ਾ ਦੇਣ ਦਾ ਖੁਲਾਸਾ ਹੋਣ ’ਤੇ ਇਸ ਮਾਮਲੇ ਦੀ ਸ਼ਿਕਾਇਤ ਦਿੱਲੀ ਪੁਲੀਸ ਨੂੰ ਦਿੱਤੀ ਸੀ।
ਦੂਜੇ ਪਾਸੇ ਮਨਜੀਤ ਸਿੰਘ ਜੀਕੇ ਨੇ ਦੋਸ਼ਾਂ ਨੂੰ ਮੁੱਢੋਂ ਹੀ ਰੱਦ ਕਰਦਿਆਂ ਕਿਹਾ ਕਿ ਚਾਰਜਸ਼ੀਟ ਦੀ ਕਾਪੀ ਉਨ੍ਹਾਂ ਨੂੰ ਤਾਂ ਨਹੀਂ ਮਿਲੀ ਤੇ ਵਿਰੋਧੀ ਧਿਰ ਦੇ ਲੋਕਾਂ ਨੂੰ ਕਿਵੇਂ ਮਿਲ ਗਈ। ਉਨ੍ਹਾਂ ਕਿਹਾ ਕਿ ਇਸ ਤੋਂ ਸਾਬਤ ਹੈ ਕਿ ਉਸ ਦੇ ਖ਼ਿਲਾਫ਼ ਕੋਈ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਅਵਤਾਰ ਸਿੰਘ ਹਿੱਤ ਦੇ ਇਕ ਬਿਆਨ ਦੇ ਹਵਾਲੇ ਨਾਲ ਕਿਹਾ, ‘‘ਮੇਰੇ ਖ਼ਿਲਾਫ਼ ਝੂਠਾ ਮੁਕੱਦਮਾ ਦਰਜ ਕੀਤਾ ਗਿਆ ਸੀ ਤੇ ਵੀਡੀਓ ਵਿੱਚ ਹਿੱਤ ਇਹ ਆਖਦੇ ਹਨ ਕਿ ਜੀਕੇ ਖ਼ਿਲਾਫ਼ ਝੂਠਾ ਮੁਕੱਦਮਾ ਪਾਇਆ ਗਿਆ ਸੀ।

Advertisement

Advertisement
Author Image

sukhwinder singh

View all posts

Advertisement
Advertisement
×