ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੁਲੀਸ ਵੱਲੋਂ ਸ਼ਹਿਰਾਂ ਤੇ ਕਸਬਿਆਂ ਵਿੱਚ ਫਲੈਗ ਮਾਰਚ

01:36 PM Jun 05, 2023 IST

ਮਹਿੰਦਰ ਸਿੰਘ ਰੱਤੀਆਂ

Advertisement

ਮੋਗਾ, 4 ਜੂਨ

ਪੰਜਾਬ ‘ਚ ਕਰੀਬ ਚਾਰ ਦਹਾਕੇ ਪਹਿਲਾਂ ਵਾਪਰੇ ਸਾਕਾ ਨੀਲਾ ਤਾਰਾ ਤਹਿਤ ਮਨਾਏ ਜਾਂਦੇ ਘੱਲੂਘਾਰਾ ਸਪਤਾਹ ਦੌਰਾਨ ਪੁਲੀਸ ਵੱਲੋਂ ਅਮਨ-ਕਾਨੂੰਨ ਦੀ ਵਿਵਸਥਾ ਨੂੰ ਲੈ ਕੇ ਸੂਬੇ ਭਰ ਦੇ ਸ਼ਹਿਰਾਂ ਤੇ ਕਸਬਿਆਂ ‘ਚ ਫਲੈਗ ਮਾਰਚ ਕੀਤੇ ਜਾ ਰਹੇ ਹਨ। ਇੱਥੇ ਜ਼ਿਲ੍ਹਾ ਪੁਲੀਸ ਮੁਖੀ ਜੇ ਐਲਨਜ਼ੇਲੀਅਨ ਦੀ ਅਗਵਾਈ ਹੇਠ ਮੋਗਾ ਸ਼ਹਿਰ ਅਤੇ ਧਰਮਕੋਟ ਵਿੱਚ ਡੀਐੱਸਪੀ ਰਵਿੰਦਰ ਸਿੰਘ ਤੇ ਨਿਹਾਲ ਸਿੰਘ ਵਾਲਾ ਵਿੱਚ ਡੀਐੱਸਪੀ ਮਨਜੀਤ ਸਿੰਘ ਢੇਸੀ ਅਤੇ ਬਾਘਾਪੁਰਾਣਾ ਵਿੱਚ ਡੀਐੱਸਪੀ ਜਸਜੋਤ ਸਿੰਘ ਦੀ ਅਗਵਾਈ ਹੇਠ ਫਲੈਗ ਮਾਰਚ ਕੱਢੇ ਗਏ। ਜ਼ਿਲ੍ਹਾ ਪੁਲੀਸ ਮੁਖੀ ਜੇ ਐਲਨਜ਼ੇਲੀਅਨ ਨੇ ਕਿਹਾ ਕਿ ਫਲੈਗ ਮਾਰਚ ਦਾ ਮੁੱਖ ਉਦੇਸ਼ ਆਮ ਲੋਕਾਂ ਲਈ ਸੁਖਾਵਾਂ ਮਾਹੌਲ ਅਤੇ ਉਸਾਰੂ ਵਿਸ਼ਵਾਸ ਪੈਦਾ ਕਰਨਾ ਹੈ। ਇਸ ਦੇ ਨਾਲ ਹੀ ਸ਼ਰਾਰਤੀ ਅਨਸਰਾਂ ‘ਤੇ ਨਕੇਲ ਕੱਸਣ ਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਇਹ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪੁਲੀਸ ਫੋਰਸ ਪੂਰੀ ਤਰ੍ਹਾਂ ਮੁਸਤੈਦ ਹੈ।

Advertisement

ਮਾਨਸਾ (ਜੋਗਿੰਦਰ ਸਿੰਘ ਮਾਨ):

ਨਸ਼ਿਆਂ ਅਤੇ ਘੱਲੂਘਾਰਾ ਦਿਵਸ ਦੇ ਸਬੰਧ ਵਿੱਚ ਜ਼ਿਲ੍ਹਾ ਮਾਨਸਾ ਦੇ ਸੀਨੀਅਰ ਕਪਤਾਨ ਪੁਲੀਸ ਡਾ. ਨਾਨਕ ਸਿੰਘ ਦੀ ਅਗਵਾਈ ਹੇਠ ਮਾਨਸਾ ਸ਼ਹਿਰ ਵਿੱਚ ਫਲੈਗ ਮਾਰਚ ਕਰਨ ਤੋਂ ਬਾਅਦ ਜ਼ਿਲ੍ਹੇ ਦੇ ਹਰਿਆਣਾ ਦੀ ਹੱਦ ਨਾਲ ਲੱਗਦੇ ਵੱਡੇ ਕਸਬੇ ਬੁਢਲਾਡਾ, ਬੋਹਾ, ਸਰਦੂਲਗੜ੍ਹ ‘ਚ ਨਾਕਾਬੰਦੀ ਕਰਕੇ ਚੌਕਸੀ ਵਧਾ ਦਿੱਤੀ ਹੈ। ਪੁਲੀਸ ਵੱਲੋਂ ਹਰ ਆਉਣ-ਜਾਣ ਵਾਲੇ ਵਾਹਨ ਦੀ ਚੈਕਿੰਗ ਕੀਤੀ ਜਾ ਰਹੀ ਹੈ। ਜ਼ਿਲ੍ਹਾ ਪੁਲੀਸ ਮੁਖੀ ਡਾ. ਨਾਨਕ ਸਿੰਘ ਨੇ ਦੱਸਿਆ ਕਿ ਲੋਕਾਂ ਦੀ ਸੁਰੱਖਿਆ ਅਤੇ ਹਿਫਾਜ਼ਤ ਕਰਨਾ, ਪੁਲੀਸ ਦਾ ਮੁੱਢਲਾ ਫਰਜ਼ ਹੈ, ਜਿਸ ਦੇ ਸਬੰਧ ਵਿੱਚ ਮਾਨਸਾ ਸ਼ਹਿਰ ਤੋਂ ਇਲਾਵਾ ਹੋਰਨਾਂ ਥਾਵਾਂ ‘ਤੇ ਇਹ ਫਲੈਗ ਮਾਰਚ ਕੱਢੇ ਗਏ ਹਨ।

ਉਨ੍ਹਾਂ ਕਿਹਾ ਕਿ ਇਹ ਸ਼ਿਕਾਇਤਾਂ ਮਿਲਦੀਆਂ ਹਨ ਕਿ ਨਸ਼ਾ ਤਸਕਰ ਹਰਿਆਣਾ ਪਾਸੋਂ ਪੰਜਾਬ ਵਿੱਚ ਦਾਖ਼ਲ ਹੁੰਦੇ ਹਨ ਅਤੇ ਨਸ਼ੇ ਦੀ ਤਸ਼ਕਰੀ ਕਰਦੇ ਹਨ, ਜਿਸ ਨੂੰ ਰੋਕਣ ਲਈ ਇਹ ਚੌਕਸੀ ਵਧਾਈ ਗਈ ਹੈ। ਉਨ੍ਹਾਂ ਨੇ ਪੁਲੀਸ ਪਾਰਟੀਆਂ ਨੂੰ ਹਦਾਇਤ ਕੀਤੀ ਕਿ ਘੱਲੂਘਾਰਾ ਦਿਵਸ ਦੇ ਸਬੰਧ ਵਿੱਚ ਪੁਲੀਸ ਚੌਕਸ ਰਹੇ। ਉਨ੍ਹਾਂ ਕਿਹਾ ਕਿ ਵਾਹਨਾਂ ਦੀ ਚੈਕਿੰਗ ਤੋਂ ਇਲਾਵਾ ਸ਼ੱਕੀ ਵਿਅਕਤੀਆਂ ਅਤੇ ਹੋਰ ਥਾਵਾਂ ਦੀ ਚੈਕਿੰਗ ਕੀਤੀ ਜਾਵੇ। ਇਸ ਮੌਕੇ ਐਸ.ਪੀ.ਡੀ ਬਾਲ ਕ੍ਰਿਸ਼ਨ ਸਿੰਗਲਾ ਤੋਂ ਇਲਾਵਾ ਪੁਲੀਸ ਫੋਰਸ ਵੀ ਮੌਜੂਦ ਸੀ।

Advertisement