ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੁਦੀਪ ਸ਼ਰਮਾ ਕਤਲ ਮਾਮਲੇ ਵਿੱਚ ਪੁਲੀਸ ਵੱਲੋਂ ਟੀਮਾਂ ਗਠਨ

07:16 AM May 09, 2024 IST

ਖੇਤਰੀ ਪ੍ਰਤੀਨਿਧ
ਧੂਰੀ, 8 ਮਈ
ਧੂਰੀ ਦੇ ਇੱਕ ਮੰਦਰ ਵਿੱਚ ਸੁਦੀਪ ਸ਼ਰਮਾ ਦਾ ਕਤਲ ਕਰ ਕੇ ਲਾਸ਼ ਨੂੰ ਹਵਨ ਕੁੰਡ ਵਿੱਚ ਦਬਾਉਣ ਦਾ ਮਾਮਲਾ ਲੋਕਾਂ ਲਈ ਬੁਝਾਰਤਾਂ ਪਾਉਣ ਲੱਗਾ ਹੈ। ਸ਼ਹਿਰ ਦੇ ਲੋਕ ਪੁਲੀਸ ਨੂੰ ਸਵਾਲ ਕਰ ਰਹੇ ਹਨ ਕਿ ਇਹ ਕਤਲ ਕਿਉਂ ਹੋਇਆ। ਦੂਜੇ ਪਾਸੇ ਸੁਦੀਪ ਸ਼ਰਮਾ ਦੇ ਪਿਤਾ ਗੁਰਿੰਦਰ ਸ਼ਰਮਾ ਪੁਲੀਸ ਦੀ ਜਾਂਚ ਤੋਂ ਸੰਤੁਸ਼ਟ ਤਾਂ ਹਨ ਪਰ ਉਨ੍ਹਾਂ ਦਾ ਕਹਿਣਾ ਹੈ ਉਸ ਦੇ ਪੁੱਤਰ ਨੂੰ ਇਨਸਾਫ ਮਿਲਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਤਲ ਜਿਸਨੇ ਵੀ ਕੀਤਾ ਹੈ, ਉਸ ਨੂੰ ਫਾਂਸੀ ਦੀ ਸਜ਼ਾ ਮਿਲੇ ਤੇ ਕਿਸੇ ਨਿਰਦੋਸ਼ ਵਿਅਕਤੀ ਨੂੰ ਇਸ ਕੇਸ ’ਚ ਨਾ ਫਸਾਇਆ ਜਾਵੇ। ਇਸ ਸਬੰਧੀ ਐੱਸਐੱਸਪੀ ਸੰਗਰੂਰ ਸਰਤਾਜ ਸਿੰਘ ਚਾਹਲ ਨੇ ਕਿਹਾ ਕਿ ਕਤਲ ਦੀ ਜਾਂਚ ਬਹੁਤ ਬਾਰੀਕੀ ਤੇ ਹਰ ਕੋਨੇ ਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਲਈ ਟੀਮਾਂ ਦਾ ਗਠਨ ਵੀ ਕੀਤਾ ਗਿਆ ਹੈ। ਪੁਲੀਸ ਵੱਲੋਂ ਇਸ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਪੰਜ ਦਿਨਾਂ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ। ਇਸ ਸਬੰਧੀ ਧੂਰੀ ਦੇ ਡੀਐੱਸਪੀ ਤਲਵਿੰਦਰ ਸਿੰਘ ਗਿੱਲ ਤੇ ਐੱਸਐੱਚਓ ਸੌਰਭ ਸੱਭਰਵਾਲ ਆਪਣੀ ਟੀਮ ਸਣੇ ਹਰ ਪਹਿਲੂ ਤੋਂ ਜਾਂਚ ਕਰ ਰਹੇ ਹਨ। ਸੁਦੀਪ ਸ਼ਰਮਾ ਦੇ ਕਤਲ ਦੀ ਜਾਂਚ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪੀਏਸੀ ਮੈਂਬਰ ਹਰਬੰਸ ਸਿੰਘ ਸਲੇਮਪੁਰ, ਭਾਜਪਾ ਆਗੂ ਵਿੱਕੀ ਪਰੋਚਾ, ਕਾਂਗਰਸ ਦੇ ਆਗੂ ਸ਼ੁਭਮ ਸ਼ਰਮਾ ਆਦਿ ਨੇ ਵਿਸ਼ੇਸ਼ ਜਾਂਚ ਟੀਮ ਬਣਾਉਣ ਦੀ ਮੰਗ ਕੀਤੀ ਹੈ।

Advertisement

Advertisement
Advertisement