For the best experience, open
https://m.punjabitribuneonline.com
on your mobile browser.
Advertisement

ਕਠੂਆ ਮੁਕਾਬਲੇ ’ਚ ਪੁਲੀਸ ਹੈੱਡ ਕਾਂਸਟੇਬਲ ਹਲਾਕ

07:05 AM Sep 29, 2024 IST
ਕਠੂਆ ਮੁਕਾਬਲੇ ’ਚ ਪੁਲੀਸ ਹੈੱਡ ਕਾਂਸਟੇਬਲ ਹਲਾਕ
ਕੁਲਗਾਮ ਜ਼ਿਲ੍ਹੇ ਦੇ ਆਦੀਗਾਮ ਇਲਾਕੇ ਵਿਚ ਮੁਕਾਬਲੇ ਦੌਰਾਨ ਤਾਇਨਾਤ ਸੁਰੱਖਿਆ ਕਰਮੀ। -ਫੋੋਟੋ: ਪੀਟੀਆਈ
Advertisement

ਸ੍ਰੀਨਗਰ: ਜੰਮੂ ਕਸ਼ਮੀਰ ਦੇ ਕਠੂਆ ਜ਼ਿਲ੍ਹੇ ਵਿਚ ਦੂਰ-ਦੁਰਾਡੇ ਪੈਂਦੇ ਪਿੰਡ ਵਿਚ ਤਲਾਸ਼ੀ ਮੁਹਿੰਮ ਦੌਰਾਨ ਦਹਿਸ਼ਤਗਰਦਾਂ ਨਾਲ ਮੁਕਾਬਲੇ ਵਿੱਚ ਇੱਕ ਪੁਲੀਸ ਹੈੱਡ ਕਾਂਸਟੇਬਲ ਦੀ ਮੌਤ ਹੋ ਗਈ, ਜਦੋਂਕਿ ਏਐੱਸਆਈ ਜ਼ਖ਼ਮੀ ਦੱਸਿਆ ਜਾਂਦਾ ਹੈ। ਇਸ ਦੌਰਾਨ ਕੁਲਗਾਮ ਜ਼ਿਲ੍ਹੇ ਵਿਚ ਅੱਜ ਇਕ ਹੋਰ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ ਦੋ ਅਣਪਛਾਤੇ ਦਹਿਸ਼ਤਗਰਦਾਂ ਨੂੰ ਮਾਰ ਮੁਕਾਇਆ, ਜਦੋਂਕਿ ਦੁਵੱਲੀ ਗੋਲੀਬਾਰੀ ਵਿਚ ਸੁਰੱਖਿਆ ਬਲਾਂ ਦੇ ਚਾਰ ਜਵਾਨ ਤੇ ਟਰੈਫਿਕ ਪੁਲੀਸ ਦਾ ਅਧਿਕਾਰੀ ਜ਼ਖ਼ਮੀ ਹੋ ਗਿਆ। ਕਸ਼ਮੀਰ ਦੇ ਇੰਸਪੈਕਟਰ ਜਨਰਲ ਵੀਕੇ ਬਿਰਦੀ ਨੇ ਕਿਹਾ ਕਿ ਦਹਿਸ਼ਤਗਰਦਾਂ ਦੀ ਮੌਜੂਦਗੀ ਸਬੰਧੀ ਜਾਣਕਾਰੀ ਮਿਲਣ ’ਤੇ ਭਾਰਤੀ ਫੌਜ ਦੀ ਚਿਨਾਰ ਕੋਰ ਅਤੇ ਜੰਮੂ ਕਸ਼ਮੀਰ ਪੁਲੀਸ ਨੇ ਜ਼ਿਲ੍ਹੇ ਦੇ ਦੇਵਸਰ ਇਲਾਕੇ ਵਿਚ ਘੇਰਾਬੰਦੀ ਤੇ ਤੁਲਾਸ਼ੀ ਮੁਹਿੰਮ ਵਿੱਢੀ ਸੀ। ਜਾਣਕਾਰੀ ਅਨੁਸਾਰ ਕਠੂਆ ਜ਼ਿਲ੍ਹੇ ਦੇ ਬਿਲਾਵਰ ਇਲਾਕੇ ਦੇ ਕੋਗ-ਮੰਡਲੀ ਪਿੰਡ ਵਿਚ ਅਤਿਵਾਦੀਆਂ ਦੇ ਛੁਪੇ ਹੋਣ ਦੀ ਸੂਚਨਾ ਮਿਲਣ ਮਗਰੋਂ ਤਲਾਸ਼ੀ ਮੁਹਿੰਮ ਵਿੱਢੀ ਗਈ ਸੀ। ਜਦੋਂ ਪੁਲੀਸ, ਫੌਜ ਤੇ ਸੀਆਰਪੀਐੱਫ ਦੀ ਸਾਂਝੀ ਟੀਮ ਜੰਗਲੀ ਇਲਾਕੇ ਵਿਚ ਪੈਂਦੇ ਇਸ ਪਿੰਡ ਵੱਲ ਵਧੀ ਤਾਂ ਸ਼ਾਮੀਂ ਸਾਢੇ ਪੰਜ ਦੇ ਕਰੀਬ ਦੋਵਾਂ ਧਿਰਾਂ ਨੇ ਇਕ-ਦੂਜੇ ’ਤੇ ਫਾਇਰਿੰਗ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਇਸ ਮੁਕਾਬਲੇ ਵਿੱਚ ਪੁਲੀਸ ਦੇ ਇੱਕ ਹੈੱਡ ਕਾਂਸਟੇਬਲ ਦੀ ਮੌਤ ਹੋ ਗਈ, ਜਦੋਂਕਿ ਏਐੱਸਆਈ ਜ਼ਖ਼ਮੀ ਹੋ ਗਿਆ। ਆਖ਼ਰੀ ਰਿਪੋਰਟਾਂ ਤੱਕ ਗੋਲੀਬਾਰੀ ਜਾਰੀ ਸੀ। ਉਧਰ ਕੁਲਗਾਮ ਮੁਕਾਬਲੇ ਮਾਰੇ ਗਏ ਅਤਿਵਾਦੀਆਂ ਦੀ ਪਛਾਣ ਤੇ ਉਹ ਕਿਸ ਦਹਿਸ਼ਤੀ ਜਥੇਬੰਦੀ ਨਾਲ ਸਬੰਧਤ ਸਨ, ਬਾਰੇ ਫੌਰੀ ਕੋਈ ਜਾਣਕਾਰੀ ਨਹੀਂ ਮਿਲ ਸਕੀ। ਮੁਕਾਬਲੇ ਦੀ ਇਹ ਘਟਨਾ ਅਜਿਹੇ ਮੌਕੇ ਹੋਈ ਹੈ, ਜਦੋਂ ਕੇਂਦਰ ਸ਼ਾਸਿਤ ਪ੍ਰਦੇਸ਼ ਵਿਚ ਅਸੈਂਬਲੀ ਚੋਣਾਂ ਦੇ ਤੀਜੇ ਤੇ ਆਖਰੀ ਗੇੜ ਲਈ ਚੋਣ ਪ੍ਰਚਾਰ ਜਾਰੀ ਹੈ। -ਪੀਟੀਆਈ

Advertisement

Advertisement
Advertisement
Author Image

sukhwinder singh

View all posts

Advertisement