ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੀਯੂ ’ਚ ਲੜਾਈ-ਝਗੜਿਆਂ ਮਗਰੋਂ ਪੁਲੀਸ ਨੇ ਚੌਕਸੀ ਵਧਾਈ

07:36 AM Aug 03, 2024 IST
ਪੰਜਾਬੀ ’ਵਰਸਿਟੀ ’ਚ ਗੱਡੀਆਂ ਦੀ ਜਾਂਚ ਕਰਦੇ ਹੋਏ ਪੁਲੀਸ ਮੁਲਾਜ਼ਮ। -ਫੋਟੋ: ਪਰਦੀਪ ਤਿਵਾੜੀ

ਕੁਲਦੀਪ ਸਿੰਘ
ਚੰਡੀਗੜ੍ਹ, 2 ਜੁਲਾਈ
ਪੰਜਾਬ ਯੂਨੀਵਰਸਿਟੀ ਵਿੱਚ ਪਿਛਲੇ ਦਿਨੀਂ ਵਾਪਰੀਆਂ ਵੱਖ-ਵੱਖ ਅਪਰਾਧਿਕ ਘਟਨਾਵਾਂ ਦੇ ਮੱਦੇਨਜ਼ਰ ਚੰਡੀਗੜ੍ਹ ਪੁਲੀਸ ਅਤੇ ਪੀਯੂ ਦੇ ਸਕਿਉਰਿਟੀ ਸਟਾਫ਼ ਨੇ ਚੌਕਸੀ ਵਧਾ ਦਿੱਤੀ ਹੈ। ਕੈਂਪਸ ਵਿੱਚ ਆਉਣ ਵਾਲੇ ਵਾਹਨਾਂ ਦੀ ਸਾਰੇ ਗੇਟਾਂ ਉਤੇ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਬਾਹਰੀ ਅਪਰਾਧਿਕ ਕਿਸਮ ਦੇ ਵਿਅਕਤੀ ਕੈਂਪਸ ਵਿੱਚ ਪਹੁੰਚ ਕੇ ਕਿਸੇ ਘਟਨਾ ਨੂੰ ਅੰਜਾਮ ਨਾ ਦੇ ਸਕਣ। ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਲੜਕਿਆਂ ਦੇ ਹੋਸਟਲ ਨੰਬਰ 6 ਵਿੱਚ ਵਿਦਿਆਰਥੀ ਜਥੇਬੰਦੀ ਏਬੀਵੀਪੀ ਦੇ ਕਾਰਕੁਨ ਵਿਸ਼ਾਲ ਮਲਿਕ ’ਤੇ ਕਿਸੇ ਦੂਜੀ ਵਿਦਿਆਰਥੀ ਜਥੇਬੰਦੀ ਦੇ ਕਾਰਕੁਨਾਂ ਵੱਲੋਂ ਹਮਲਾ ਕੀਤਾ ਗਿਆ ਸੀ। ਉਸ ਹਮਲੇ ਵਿੱਚ ਵਿਸ਼ਾਲ ਦੇ ਸਿਰ ਵਿੱਚ ਸੱਟਾਂ ਲੱਗਣ ਕਾਰਨ 12 ਟਾਂਕੇ ਵੀ ਲੱਗੇ ਹਨ। ਇਸ ਘਟਨਾ ਤੋਂ ਬਾਅਦ ਪੁਲੀਸ ਨੇ ਕੈਂਪਸ ਵਿੱਚ ਸਖ਼ਤੀ ਵਧਾ ਦਿੱਤੀ ਹੈ।
ਕੁਝ ਦਿਨ ਪਹਿਲਾਂ ਸੈਕਟਰ-14 ਦੇ ਗੁਰਦੁਆਰਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਇੱਕ ਨੌਜਵਾਨ ਵੱਲੋਂ ਬੀੜੀ ਪੀਣ ਦੀ ਘਟਨਾ ਕਰ ਕੇ ਵੀ ਪੁਲੀਸ ਨੇ ਚੌਕਸੀ ਵਧਾਈ ਹੋਈ ਹੈ। ਭਾਵੇਂ ਕਿ ਉਸ ਬੀੜੀ ਪੀਣ ਵਾਲੇ ਨੌਜਵਾਨ ਖਿਲਾਫ਼ ਪੁਲੀਸ ਨੇ ਕੇਸ ਦਰਜ ਕਰਕੇ ਉਸ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਕੇ ਜੇਲ੍ਹ ਭੇਜ ਦਿੱਤਾ ਹੈ ਪਰ ਦੱਸਿਆ ਜਾਂਦਾ ਹੈ ਕਿ ਉਕਤ ਨੌਜਵਾਨ ਦਿਮਾਗੀ ਤੌਰ ’ਤੇ ਠੀਕ ਨਹੀਂ ਸੀ। ਇਸ ਤੋਂ ਇਲਾਵਾ ਪੰਜਾਬ ਯੂਨੀਵਰਸਿਟੀ ਕੈਂਪਸ ਵਿਦਿਆਰਥੀ ਕਾਉਂਸਿਲ ਚੋਣਾਂ ਦਾ ਸਮਾਂ ਵੀ ਨੇੜੇ ਹੋਣ ਕਰ ਕੇ ਚੌਕਸੀ ਵਧਾਈ ਗਈ ਹੈ ਅਤੇ ਬਾਹਰੀ ਵਿਅਕਤੀਆਂ ਨੂੰ ਕੈਂਪਸ ਵਿੱਚ ਆਉਣ ਤੋਂ ਰੋਕਿਆ ਜਾ ਰਿਹਾ ਹੈ।

Advertisement

Advertisement