For the best experience, open
https://m.punjabitribuneonline.com
on your mobile browser.
Advertisement

ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪੁਲੀਸ ਨੇ ਚੌਕਸੀ ਵਧਾਈ

07:26 AM Aug 12, 2024 IST
ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪੁਲੀਸ ਨੇ ਚੌਕਸੀ ਵਧਾਈ
ਮਾਲੇਰਕੋਟਲਾ ਵਿੱਚ ਵਾਹਨਾਂ ਦੀ ਚੈਕਿੰਗ ਕਰਦੀ ਹੋਈ ਪੁਲੀਸ।
Advertisement

ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 11 ਅਗਸਤ
ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਵਿਸ਼ੇਸ਼ ਚੈਕਿੰਗ ਮੁਹਿੰਮ ਆਰੰਭੀ ਗਈ ਹੈ। ਜ਼ਿਲ੍ਹਾ ਪੁਲੀਸ ਕਪਤਾਨ ਗਗਨ ਅਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮਾਲੇਰਕੋਟਲਾ ਅੰਦਰ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਥਾਣਾ ਪੱਧਰ ’ਤੇ ਸੀਲਿੰਗ ਅਤੇ ਪ੍ਰਮੁੱਖ ਸਥਾਨਾਂ ’ਤੇ ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ ਨਾਕਾਬੰਦੀ ਕਰਕੇ ਤਲਾਸ਼ੀ ਮੁਹਿੰਮ ਆਰੰਭੀ ਗਈ ਹੈ ਤਾਂ ਕਿ ਸ਼ਰਾਰਤੀ ਅਨਸਰ ਕਿਸੇ ਪ੍ਰਕਾਰ ਨਾਲ ਅਮਨ ਕਾਨੂੰਨ ਦੀ ਸਥਿਤੀ ਖ਼ਰਾਬ ਨਾ ਕਰ ਸਕਣ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਚੈਕਿੰਗ ਮੁਹਿੰਮ ਤੋਂ ਇਲਾਵਾ ਜ਼ਿਲ੍ਹੇ ਅੰਦਰ ਪੈਂਦੇ ਅਹਿਮ ਧਾਰਮਿਕ ਸਥਾਨ, ਜਨਤਕ ਥਾਵਾਂ ਅਤੇ ਸਰਕਾਰੀ ਅਦਾਰਿਆਂ ਦੀ ਨਿਗਰਾਨੀ ਰੱਖਦੇ ਹੋਏ ਗਸ਼ਤਾਂ ਦੀਆਂ ਗਤੀਵਿਧੀਆਂ ਹੋਰ ਤੇਜ਼ ਕਰ ਦਿੱਤੀਆਂ ਹਨ ਤਾਂ ਜੋ ਆਮ ਲੋਕ ਸੁਤੰਤਰਤਾ ਦਿਵਸ ਬਿਨਾਂ ਕਿਸੇ ਡਰ ਭੈਅ ਮਨਾ ਸਕਣ। ਇਸ ਤੋਂ ਇਲਾਵਾ ਬਾਜ਼ਾਰਾਂ ਅਤੇ ਭੀੜ ਭੜਕੇ ਵਾਲੀਆਂ ਥਾਵਾਂ ਅਤੇ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਸਖ਼ਤ ਕਾਰਵਾਈ ਕਰਦੇ ਹੋਏ ਰੋਜ਼ਾਨਾ ਨਾਕਾਬੰਦੀ ਕਰਕੇ ਚਲਾਨ ਕਰਨ ਦੀ ਸਖ਼ਤ ਹਦਾਇਤ ਪਹਿਲਾਂ ਹੀ ਜਾਰੀ ਕੀਤੀ ਗਈ ਹੈ ਤਾਂ ਜੋ ਟਰੈਫਿਕ ਦੀ ਸਮੱਸਿਆ ਨੂੰ ਕਾਬੂ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਟਰੈਫਿਕ ਅਤੇ ਹੋਰ ਸਮਾਜਿਕ ਸਮੱਸਿਆਵਾਂ ਸਬੰਧੀ ਪਹਿਲਾ ਹੀ ਆਮ ਲੋਕਾਂ , ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਸੈਮੀਨਾਰ ਲਗਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ।

Advertisement
Advertisement
Author Image

Advertisement
×