ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਤਿਉਹਾਰਾਂ ਦੇ ਮੱਦੇਨਜ਼ਰ ਪੁਲੀਸ ਨੇ ਚੌਕਸੀ ਵਧਾਈ

10:26 AM Oct 28, 2024 IST

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 27 ਅਕਤੂਬਰ
ਜ਼ਿਲ੍ਹਾ ਪੁਲੀਸ ਕਪਤਾਨ ਵਰੁਣ ਸਿੰਗਲਾ ਦੀਆਂ ਹਦਾਇਤਾਂ ਅਨੁਸਾਰ ਦੀਵਾਲੀ ਦੇ ਮੱਦੇਨਜ਼ਰ ਬਾਜ਼ਾਰਾਂ ’ਚ ਵਧ ਰਹੀ ਭੀੜ ਨੂੰ ਦੇਖਦਿਆਂ ਸਥਾਨਕ ਪੁਲੀਸ ਨੇ ਚੌਕਸੀ ਵਧਾ ਦਿੱਤੀ ਹੈ। ਥਾਣਾ ਸਦਰ ਬਾਬੈਨ ਦੇ ਇੰਚਾਰਜ ਜੀਤ ਸਿੰਘ ਦੀ ਅਗਵਾਈ ਹੇਠ ਪੁਲੀਸ ਵਲੋਂ ਸ਼ਰਾਬ ਪੀ ਕੇ ਬਾਜ਼ਾਰ ਵਿਚ ਹੰਗਾਮਾ ਕਰਨ ਵਾਲੇ ਸ਼ਰਾਰਤੀ ਤੇ ਸਮਾਜ ਵਿਰੋਧੀ ਤੱਤਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ। ਪੁਲੀਸ ਵਲੋਂ ਚਲਾਈ ਇਸ ਮੁਹਿੰਮ ਨੂੰ ਬਾਜ਼ਾਰ ਵਿਚ ਆਉਣ ਵਾਲੇ ਲੋਕਾਂ ਤੋਂ ਇਲਾਵਾ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਤੇ ਆਮ ਲੋਕਾਂ ਨੇ ਸਹੀ ਠਹਿਰਾਇਆ ਤੇ ਪੁਲੀਸ ਦੀ ਸ਼ਲਾਘਾ ਕੀਤੀ ਹੈ। ਥਾਣਾ ਇੰਚਾਰਜ ਜੀਤ ਸਿੰਘ ਨੇ ਕਿਹਾ ਕਿ ਪੁਲੀਸ ਸਮਾਜ ਵਿਰੋਧੀ ਤੱਤਾਂ ਨਾਲ ਸਖਤੀ ਨਾਲ ਪੇਸ਼ ਆਏਗੀ ਤੇ ਉਨ੍ਹਾਂ ਨੂੰ ਕਾਬੂ ਕਰ ਕੇ ਉਨ੍ਹਾਂ ਖਿਲਾਫ ਸਖਤ ਕਾਰਵਾਈ ਕਰੇਗੀ।

Advertisement

Advertisement