For the best experience, open
https://m.punjabitribuneonline.com
on your mobile browser.
Advertisement

ਗੈਂਗਸਟਰਾਂ ਤੇ ਨਸ਼ਿਆਂ ਖ਼ਿਲਾਫ਼ ‘ਜ਼ੀਰੋ ਟਾਲਰੈਂਸ’ ਨੀਤੀ ਤਹਿਤ ਕੰਮ ਕਰ ਰਹੀ ਹੈ ਪੁਲੀਸ: ਡੀਜੀਪੀ

07:01 AM Oct 24, 2024 IST
ਗੈਂਗਸਟਰਾਂ ਤੇ ਨਸ਼ਿਆਂ ਖ਼ਿਲਾਫ਼ ‘ਜ਼ੀਰੋ ਟਾਲਰੈਂਸ’ ਨੀਤੀ ਤਹਿਤ ਕੰਮ ਕਰ ਰਹੀ ਹੈ ਪੁਲੀਸ  ਡੀਜੀਪੀ
ਪੁਲੀਸ ਲਾਈਨਜ਼ ਵਿੱਚ ਨਵੀਆਂ ਗੱਡੀਆਂ ਨੂੰ ਰਵਾਨਾ ਕਰਦੇ ਹੋਏ ਡੀਜੀਪੀ ਗੌਰਵ ਯਾਦਵ। - ਫੋਟੋ: ਧੀਮਾਨ
Advertisement

ਗਗਨਦੀਪ ਅਰੋੜਾ
ਲੁਧਿਆਣਾ, 23 ਅਕਤੂਬਰ
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗੈਂਗਸਟਰਾਂ ਖ਼ਿਲਾਫ਼ ਅਤੇ ਨਸ਼ਿਆਂ ’ਤੇ ਪੰਜਾਬ ਸਰਕਾਰ ਦੇ ਨਾਲ-ਨਾਲ ਪੰਜਾਬ ਪੁਲੀਸ ਪੂਰੀ ਤਰ੍ਹਾਂ ਜ਼ੀਰੋ ਟਾਲਰੈਂਸ ’ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਿਸੇ ਵੀ ਗੈਂਗਸਟਰ ਨੂੰ ਸਿਰ ਚੁੱਕਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਸੂਬਾ ਸਰਕਾਰ ਨਸ਼ਾ ਤਸਕਰਾਂ ਦੇ ਵਿਰੁੱਧ ਪੂਰੀ ਤਰ੍ਹਾਂ ਸਖ਼ਤ ਹੈ ਅਤੇ ਸਮੇਂ-ਸਮੇਂ ’ਤੇ ਵੱਡੀਆਂ ਚੈਕਿੰਗ ਮੁਹਿੰਮਾਂ ਵੀ ਚਲਾਈਆਂ ਜਾ ਰਹੀਆਂ ਹਨ। ਪੰਜਾਬ ਪੁਲੀਸ ਲਗਾਤਾਰ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕਰ ਰਹੀ ਹੈ। ਉਹ ਇੱਥੇ ਪੁਲੀਸ ਲਾਈਨਜ਼ ਸਥਿਤ ਸੀਐੱਸਆਰ ਤਹਿਤ ਗਸ਼ਤ ਲਈ 14 ਨਵੇਂ ਪੀਸੀਆਰ ਵਾਹਨ ਗਸ਼ਤ ਕਰਨ ਲਈ ਰਵਾਨਾ ਕਰਨ ਆਏ ਸਨ। ਇਸ ਦੌਰਾਨ ਪੁਲੀਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਅਤੇ ਸ਼ਹਿਰ ਦੇ ਪ੍ਰਮੁੱਖ ਉਦਯੋਗਪਤੀ ਵੀ ਮੌਜੂਦ ਸਨ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸ਼ਹਿਰ ਦੇ ਸਨਅਤਕਾਰਾਂ ਨਾਲ ਇੱਕ ਮੀਟਿੰਗ ਕੀਤੀ ਗਈ ਹੈ ਜਿਸ ਵਿੱਚ ਪੁਲੀਸ ਅਧਿਕਾਰੀ ਵੀ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਸਨਅਤਕਾਰਾਂ ਤੋਂ ਉਨ੍ਹਾਂ ਦੀਆਂ ਸਮੱਸਿਆਵਾਂ ਸਬੰਧੀ ਜਾਣਕਾਰੀ ਹਾਸਲ ਕੀਤੀ ਗਈ ਹੈ ਅਤੇ ਉੱਚ ਅਧਿਕਾਰੀਆਂ ਨੂੰ ਇਸ ਸਬੰਧੀ ਜਲਦੀ ਤੋਂ ਜਲਦੀ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਅਧਿਕਾਰੀਆਂ ਨਾਲ ਨਸ਼ਿਆਂ ਦੇ ਨਾਲ-ਨਾਲ ਅਪਰਾਧਾਂ ਬਾਰੇ ਵੀ ਚਰਚਾ ਕੀਤੀ ਗਈ। ਡੀਜੀਪੀ ਨੇ ਦੱਸਿਆ ਕਿ ਪੁਲੀਸ ਇੱਕ ਨੀਤੀ ਬਣਾ ਰਹੀ ਹੈ ਜਿਸ ਤਹਿਤ ਲੋਕਾਂ ਤੋਂ ਫੀਡਬੈਕ ਲਿਆ ਜਾਵੇਗਾ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਹੱਲ ਕੀਤੀਆਂ ਜਾਣਗੀਆਂ। ਜਿਨ੍ਹਾਂ ਇਲਾਕਿਆਂ ’ਚ ਜ਼ਿਆਦਾ ਅਪਰਾਧ ਵੱਧ ਮਿਲਿਆ, ਉੱਥੇ ਗਸ਼ਤ ਵਧਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਲਈ ਦਸ ਹਜ਼ਾਰ ਅਸਾਮੀਆਂ ਬਣਾਈਆਂ ਗਈਆਂ ਹਨ ਜਿਸ ਤੋਂ ਬਾਅਦ ਲੁਧਿਆਣਾ ਨੂੰ ਲੋੜ ਅਨੁਸਾਰ ਪੂਰੀ ਮੈਨਪਾਵਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੁਧਿਆਣਾ ਪੰਜਾਬ ਦਾ ਧੁਰਾ ਹੈ ਅਤੇ ਇੱਥੋਂ ਦੇ ਉਦਯੋਗ ਨੂੰ ਸੁਰੱਖਿਅਤ ਰੱਖਣਾ ਸਰਕਾਰ ਦੇ ਨਾਲ-ਨਾਲ ਪੁਲੀਸ ਦੀ ਪਹਿਲ ਹੈ।

Advertisement

‘ਪੰਜਾਬ ਦਾ ਮਾਹੌਲ ਹੁਣ ਪਹਿਲਾਂ ਨਾਲੋਂ ਕਾਫ਼ੀ ਬਿਹਤਰ’

ਪੰਜਾਬ ਵਿੱਚ ਅਮਨ-ਕਾਨੂੰਨ ਦੀ ਗੱਲ ਕਰਦਿਆਂ ਡੀਜੀਪੀ ਸ੍ਰੀ ਯਾਦਵ ਨੇ ਕਿਹਾ ਕਿ ਪੰਜਾਬ ਦਾ ਮਾਹੌਲ ਹੁਣ ਪਹਿਲਾਂ ਨਾਲੋਂ ਕਾਫ਼ੀ ਬਿਹਤਰ ਹੋ ਗਿਆ ਹੈ। ਲੋਕਾਂ ਨੇ ਇਸ ਦੀ ਤਾਰੀਫ਼ ਵੀ ਕੀਤੀ ਹੈ। ਪੰਜਾਬ ਪੁਲੀਸ ਨੇ ਇੱਕ ਸਾਲ ਵਿੱਚ 15 ਹਜ਼ਾਰ ਤੋਂ ਵੱਧ ਨਸ਼ਾ ਤਸਕਰਾਂ ਖ਼ਿਲਾਫ਼ ਕੇਸ ਦਰਜ ਕੀਤੇ ਹਨ ਅਤੇ ਕੇਸਾਂ ਵਿੱਚ 400 ਕਰੋੜ ਰੁਪਏ ਤੋਂ ਵੱਧ ਦੀਆਂ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਕੁਰਕ ਕੀਤੀਆਂ ਹਨ। ਪੰਜਾਬ ਦੀ ਸਾਰੀ ਪੁਲੀਸ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ ਕਿ ਜਿਨ੍ਹਾਂ ਇਲਾਕਿਆਂ ’ਚ ਨਸ਼ੇ ਦਾ ਬੋਲਬਾਲਾ ਹੈ, ਉੱਥੇ ਗਸ਼ਤ ਵਧਾਉਣ ਅਤੇ ਨਸ਼ਿਆਂ ਖਿਲਾਫ਼ ਲਗਾਤਾਰ ਕੰਮ ਕੀਤਾ ਜਾਵੇ। ਡੀਜੀਪੀ ਨੇ ਕਿਹਾ ਕਿ ਹੁਣ ਤਿਉਹਾਰਾਂ ਦਾ ਸੀਜ਼ਨ ਚੱਲ ਰਿਹਾ ਹੈ ਅਤੇ ਪੰਜਾਬ ਪੁਲੀਸ ਹਰ ਤਰ੍ਹਾਂ ਦੀ ਚੁਣੌਤੀ ਲਈ ਤਿਆਰ ਹੈ। ਪੰਜਾਬ ਦੇ ਲੋਕਾਂ ਨੂੰ ਵਧੀਆ ਮਾਹੌਲ ਮੁਹੱਈਆ ਕਰਵਾਇਆ ਜਾਵੇਗਾ ਤਾਂ ਜੋ ਉਹ ਆਪਣੇ ਤਿਉਹਾਰ ਚੰਗੀ ਤਰ੍ਹਾਂ ਮਨਾ ਸਕਣ।

Advertisement

Advertisement
Author Image

Advertisement