ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੁਲੀਸ ਨੇ ਓਵਰ ਸਪੀਡ ਵਾਹਨਾਂ ਦੇ ਚਲਾਨ ਕੱਟੇ

06:50 AM Aug 27, 2024 IST

ਖੰਨਾ: ਪੁਲੀਸ ਜ਼ਿਲ੍ਹਾ ਖੰਨਾ ਦੇ ਐੱਸਐੱਸਪੀ ਅਸ਼ਵਨੀ ਕੋਟਿਆਲ ਦੇ ਨਿਰਦੇਸ਼ਾਂ ਤਹਿਤ ਪੁਲੀਸ ਪਾਰਟੀ ਨੇ ਜਰਨੈਲੀ ਸੜਕ ’ਤੇ ਹਾਦਸਿਆਂ ਨੂੰ ਘੱਟ ਕਰਨ ਦੇ ਉਦੇਸ਼ ਨਾਲ ਤੇਜ਼ ਰਫ਼ਤਾਰ ਵਾਹਨ ਚਲਾਉਣ ਵਾਲਿਆਂ ਦੇ ਚਲਾਨ ਕੱਟੇ। ਵਾਹਨਾਂ ਦੀ ਤੇਜ਼ ਰਫ਼ਤਾਰ ਅਤੇ ਇਸ ਤੋਂ ਹੋਣ ਵਾਲੇ ਹਾਦਸਿਆਂ ਨੂੰ ਰੋਕਣ ਲਈ ਪੁਲੀਸ ਵੱਲੋਂ ਆਧੁਨਿਕ ਸਹੂਲਤਾਂ ਨਾਲ ਲੈਸ ਮਸ਼ੀਨਾਂ ਦੀ ਮਦਦ ਲਈ ਜਾ ਰਹੀ ਹੈ। ਇਹ ਉੱਚ ਤਕਨੀਕ ਯੰਤਰ ਦੂਰੋਂ ਹੀ ਤੇਜ਼ ਰਫ਼ਤਾਰ ਵਾਹਨਾਂ ਦੀਆਂ ਤਸਵੀਰਾਂ ਖਿੱਚਦਾ ਹੈ ਅਤੇ ਨਾਲ ਹੀ ਇਸਦੀ ਸਪੀਡ ਪਤਾ ਲੱਗਦੀ ਹੈ। ਇਸ ਦੌਰਾਨ ਪੁਲੀਸ ਨੇ ਬੀਜਾ ਨੇੜੇ ਨੈਸ਼ਨਲ ਹਾਈਵੇਅ ’ਤੇ ਸਪੈਸ਼ਲ ਨਾਕਾ ਲਗਾ ਕੇ ਟਰੈਫਿਕ ਇੰਚਾਰਜ ਕੁਲਜੀਤ ਸਿੰਘ ਦੀ ਅਗਵਾਈ ਹੇਠਾਂ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਅਤੇ 15 ਓਵਰ ਸਪੀਡ ਚਲਾਨ ਕੱਟੇ। ਉਨ੍ਹਾਂ ਦੱਸਿਆ ਕਿ ਇਹ ਕਾਰਵਾਈ ਅੱਗੇ ਵੀ ਲਗਾਤਾਰ ਜਾਰੀ ਰਹੇਗੀ। -ਨਿੱਜੀ ਪੱਤਰ ਪ੍ਰੇਰਕ

Advertisement

Advertisement