ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੁਲੀਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਤਲਾਸ਼ੀ ਮੁਹਿੰਮ

06:57 AM Jun 21, 2024 IST

ਪੱਤਰ ਪ੍ਰੇਰਕ
ਅਬੋਹਰ, 20 ਜੂਨ
ਐਸਐੱਸਪੀ ਫਾਜ਼ਿਲਕਾ ਡਾ. ਪ੍ਰਗਿਆ ਜੈਨ ਦੀ ਅਗਵਾਈ ਹੇਠ ਜ਼ਿਲ੍ਹਾ ਦੀਆਂ ਚਾਰ ਸਬ ਡਿਵੀਜ਼ਨਾਂ ਵਿੱਚ ਕਾਰਡਨ ਐਂਡ ਸਰਚ ਅਪਰੇਸ਼ਨ (ਕਾਸੋ) ਚਲਾਇਆ ਗਿਆ। ਇਸ ਦੌਰਾਨ ਨਸ਼ਾ ਤਸਕਰਾਂ ਦੇ ਘਰਾਂ ਅਤੇ ਡਰੱਗ ਹੌਟਸਪੋਟ ਏਰੀਆ ਦੀ ਡੂੰਘਾਈ ਨਾਲ ਚੈਕਿੰਗ ਕੀਤੀ ਗਈ। ਸਬ ਡਿਵੀਜ਼ਨ ਅਬੋਹਰ ਵਿੱਚ ਅਰੁਣ ਮੁੰਡਨ ਡੀਐਸਪੀ ਅਬੋਹਰ ਸ਼ਹਿਰੀ ਅਤੇ ਸ੍ਰੀ ਸੁਖਵਿੰਦਰ ਸਿੰਘ ਡੀਐੱਸਪੀ ਅਬੋਹਰ ਦਿਹਾਤੀ ਦੀ ਅਗਵਾਈ ਹੇਠ ਮੁੱਖ ਅਫਸਰ ਥਾਣਾ ਸਿਟੀ-1 ਅਬੋਹਰ, ਸਿਟੀ-2 ਅਬੋਹਰ ਅਤੇ ਖੂਈਆਂ ਸਰਵਰ, ਸਦਰ ਅਬੋਹਰ ਅਤੇ ਬਹਾਵ ਵਾਲਾ ਵੱਲੋਂ ਸਰਚ ਅਭਿਆਨ ਚਲਾਇਆ ਗਿਆ। ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ’ਤੇ ਨਕੇਲ ਕੱਸਣ ਲਈ ਕਾਰਡਨ ਐਂਡ ਸਰਚ ਅਭਿਆਨ ਚਲਾਇਆ ਗਿਆ ਹੈ।

Advertisement

Advertisement