ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅੰਮ੍ਰਿਤਸਰ ਵਿੱਚ ਪੁਲੀਸ ਨੇ ਤਲਾਸ਼ੀ ਮੁਹਿੰਮ ਚਲਾਈ

10:45 AM Jun 16, 2024 IST
ਤਲਾਸ਼ੀ ਮੁਹਿੰਤ ਤਹਿਤ ਘਰਾਂ ’ਚ ਤਲਾਸ਼ੀ ਲੈਂਦੇ ਹੋਏ ਪੁਲੀਸ ਅਧਿਕਾਰੀ।

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 15 ਜੂਨ
ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਅੱਜ ਤੜਕੇ ਸ਼ਹਿਰ ਦੇ ਤਿੰਨ ਜ਼ੋਨਾਂ ਦੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਘੇਰਾਬੰਦੀ ਕਰਕੇ ਘਰ-ਘਰ ਵਿੱਚ ਤਲਾਸ਼ੀ ਮੁਹਿੰਮ ਚਲਾਈ। ਇਹ ਕਾਰਵਾਈ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਅਤੇ ਮਾੜੇ ਅਨਸਰਾਂ ਨੂੰ ਨੱਥ ਪਾਉਣ ਦੇ ਮੰਤਵ ਨਾਲ ਕੀਤੀ ਗਈ।
ਪੁਲੀਸ ਵੱਲੋਂ ਕੀਤੀ ਗਈ ਇਸ ਤਲਾਸ਼ੀ ਮੁਹਿੰਮ ਦੌਰਾਨ ਪੇਸ਼ੇਵਾਰ ਅਪਰਾਧੀਆਂ ਅਤੇ ਗੈਰ ਸਮਾਜੀ ਤੱਤਾਂ ਦੀ ਜਾਂਚ ਕੀਤੀ ਗਈ। ਬਿਨਾਂ ਨੰਬਰ ਪਲੇਟ ਵਾਲੇ ਵਾਹਨਾਂ ਨੂੰ ਜ਼ਬਤ ਕੀਤਾ ਗਿਆ ਅਤੇ ਸ਼ੱਕੀ ਵਿਅਕਤੀਆਂ ਕੋਲੋਂ ਪੁੱਛ-ਪੜਤਾਲ ਕੀਤੀ ਗਈ।
ਇਸ ਕਾਰਵਾਈ ਦੌਰਾਨ ਜ਼ੋਨ ਇੱਕ ਦੇ ਇਲਾਕੇ ਵਿੱਚ ਏਡੀਸੀਪੀ ਡਾਕਟਰ ਦਰਪਨ ਆਹਲੂਵਾਲੀਆ ਦੀ ਅਗਵਾਈ ਹੇਠ ਏਸੀਪੀ ਮਨਿੰਦਰ ਪਾਲ ਸਿੰਘ ਤੇ ਵੱਖ-ਵੱਖ ਥਾਣਿਆਂ ਦੇ ਮੁਖੀਆਂ ਵੱਲੋਂ ਨੂਰੀ ਮਹੱਲਾ ਅਤੇ ਗੁੱਜਰਪੁਰਾ ਇਲਾਕੇ ਵਿੱਚ ਘੇਰਾਬੰਦੀ ਕਰ ਕੇ ਘਰ-ਘਰ ਵਿੱਚ ਤਲਾਸ਼ੀ ਲਈ ਗਈ। ਅਚਨਚੇਤੀ ਸਵੇਰੇ ਕੀਤੀ ਇਸ ਕਾਰਵਾਈ ਨਾਲ ਲੋਕਾਂ ਵਿੱਚ ਤਣਾਅ ਵਾਲਾ ਮਾਹੌਲ ਸੀ। ਪੁਲੀਸ ਅਧਿਕਾਰੀਆਂ ਨੇ ਲੋਕਾਂ ਨੂੰ ਕਿਹਾ ਕਿ ਇਸ ਮੁਹਿੰਮ ਵਿੱਚ ਪੁਲੀਸ ਨੂੰ ਸਹਿਯੋਗ ਦੇਣ ਤਾਂ ਜੋ ਨਸ਼ਾਖੋਰੀ ਨੂੰ ਰੋਕਿਆ ਜਾ ਸਕੇ। ਪੁਲੀਸ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਇਲਾਕੇ ਵਿੱਚ ਕੋਈ ਵਿਅਕਤੀ ਨਸ਼ੇ ਦਾ ਧੰਦਾ ਕਰਦਾ ਹੈ ਤਾਂ ਇਸ ਦੀ ਸੂਚਨਾ ਪੁਲੀਸ ਨੂੰ ਦਿੱਤੀ ਜਾਵੇ। ਇਸੇ ਤਰ੍ਹਾਂ ਜ਼ੋਨ ਦੋ ਦੇ ਇਲਾਕੇ ਵਿੱਚ ਏਡੀਸੀਪੀ ਪ੍ਰਭਜੋਤ ਸਿੰਘ ਅਤੇ ਏਸੀਪੀ ਵਰਿੰਦਰ ਸਿੰਘ ਖੋਸਾ ਦੀ ਅਗਵਾਈ ਹੇਠ ਇੰਦਰਾ ਕਲੋਨੀ ਤੇ ਮੁਸਤਫਾਬਾਦ ਇਲਾਕਿਆਂ ਵਿੱਚ ਸਰਚ ਅਪਰੇਸ਼ਨ ਚਲਾਇਆ ਗਿਆ। ਜ਼ੋਨ ਨੰਬਰ ਤਿੰਨ ਵਿੱਚ ਏਡੀਸੀਪੀ ਨਵਜੋਤ ਸਿੰਘ ਅਤੇ ਏਸੀਪੀ ਸਮੇਤ ਹੋਰ ਪੁਲੀਸ ਅਧਿਕਾਰੀਆਂ ਵੱਲੋਂ ਵੇਰਕਾ ਦੇ ਵੱਖ-ਵੱਖ ਇਲਾਕਿਆਂ ਵਿੱਚ ਸਰਚ ਅਪਰੇਸ਼ਨ ਚਲਾਇਆ ਗਿਆ।
ਇਸ ਦੌਰਾਨ ਪੁਲੀਸ ਵੱਲੋਂ ਬੱਸ ਅੱਡੇ ’ਤੇ ਵੀ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਜਿਸ ਤਹਿਤ ਲੋਕਾਂ ਤੋਂ ਪੁੱਛ-ਪੜਤਾਲ ਕੀਤੀ ਗਈ ਅਤੇ ਉਨ੍ਹਾਂ ਦੇ ਸਾਮਾਨ ਦੀ ਵੀ ਜਾਂਚ ਕੀਤੀ ਗਈ।
ਪੁਲੀਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਸ਼ਹਿਰ ਦੇ 3 ਜ਼ੋਨਾ ਦੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਏਡੀਸੀਪੀ, ਏਸੀਪੀ ਅਤੇ ਸਮੂਹ ਮੁਖ ਅਫਸਰ ਥਾਣਾ, ਇੰਚਾਰਜ ਚੌਕੀਆ ਸਮੇਤ ਪੁਲੀਸ ਬਲ ਵੱਲੋਂ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਚਲਾਈ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਤੇ ਅਮਨ ਸ਼ਾਂਤੀ ਬਹਾਲ਼ ਰੱਖਣ ਅਤੇ ਪਬਲਿਕ ਦੀ ਸੁਰੱਖਿਆ ਲਈ ਪੁਲੀਸ 24 ਘੰਟੇ ਤਤਪਰ ਹੈ।

Advertisement

Advertisement
Advertisement